ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਝੋਨੇ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਵੱਲੋਂ ਚੰਡੀਗੜ੍ਹ-ਅੰਬਾਲਾ ਮਾਰਗ ਜਾਮ

11:16 AM Oct 09, 2024 IST
ਚੰਡੀਗੜ੍ਹ-ਅੰਬਾਲਾ ਸ਼ਾਹਰਾਹ ’ਤੇ ਪ੍ਰਦਰਸ਼ਨ ਕਰਦੇ ਹੋਏ ਕਿਸਾਨ। -ਫੋਟੋ: ਰੂਬਲ

ਹਰਜੀਤ ਸਿੰਘ
ਜ਼ੀਰਕਪੁਰ, 8 ਅਕਤੂਬਰ
ਇਲਾਕੇ ਦੇ ਕਿਸਾਨਾਂ ਨੇ ਮੰਡੀਆਂ ਵਿੱਚ ਫ਼ਸਲ ਦੀ ਚੁਕਾਈ ਨਾ ਹੋਣ ਦੇ ਰੋਸ ਵਜੋਂ ਅੱਜ ਸ਼ਾਮ ਚੰਡੀਗੜ੍ਹ-ਅੰਬਾਲਾ ਸ਼ਾਹਰਾਹ ’ਤੇ ਜਾਮ ਲਾ ਕੇ ਪੰਜਾਬ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਸਾਨਾਂ ਨੇ ਦੋਸ਼ ਲਾਇਆ ਕਿ ਮੰਡੀ ਬੋਰਡ ਦੇ ਅਧਿਕਾਰੀ ਲੰਘੀ 25 ਤਰੀਕ ਤੋਂ ਲਾਅਰੇ ਲਾ ਰਹੇ ਹਨ ਤੇ ਉਨ੍ਹਾਂ ਦੀ ਫ਼ਸਲ ਮੰਡੀਆਂ ਵਿੱਚ ਰੁਲ ਰਹੀ ਹੈ। ਖ਼ਬਰ ਲਿਖੇ ਜਾਣ ਤੱਕ ਮੌਕੇ ’ਤੇ ਮੰਡੀ ਬੋਰਡ ਦੇ ਅਧਿਕਾਰੀ ਕਿਸਾਨਾਂ ਨੂੰ ਫ਼ਸਲ ਛੇਤੀ ਚੁੱਕਣ ਦਾ ਭਰੋਸਾ ਦੇ ਕੇ ਸ਼ਾਂਤ ਕਰਨ ਦੀ ਕੋਸ਼ਿਸ਼ ਕਰ ਰਹੇ ਸਨ ਪਰ ਕਿਸਾਨ ਫਸਲ ਚੁੱਕਣ ਦੀ ਮੰਗ ’ਤੇ ਅੜੇ ਹੋਏ ਸਨ।
ਕਿਸਾਨ ਦੀਦਾਰ ਸਿੰਘ, ਕੁਲਵਿੰਦਰ ਸਿੰਘ, ਡਲਮਿੰਦਰ ਸਿੰਘ, ਗੁਰਨਾਮ ਸਿੰਘ ਅਤੇ ਗੁਰਦੀਪ ਸਿੰਘ ਨੇ ਕਿਹਾ ਕਿ ਜ਼ੀਰਕਪੁਰ ਅਤੇ ਨੇੜਲੇ ਕਿਸਾਨਾਂ ਲਈ ਮੰਡੀ ਬੋਰਡ ਵੱਲੋਂ ਐਰੋ ਸਿਟੀ ਪੀਆਰ-7 ਰੋਡ ’ਤੇ ਆਰਜ਼ੀ ਮੰਡੀ ਬਣਾਈ ਹੋਈ ਹੈ। ਉਹ 25 ਸਤੰਬਰ ਤੋਂ ਮੰਡੀ ਵਿੱਚ ਖੱਜਲ ਹੋ ਰਹੇ ਹਨ। ਰੋਜ਼ਾਨਾਂ ਅਧਿਕਾਰੀ ਛੇਤੀ ਫ਼ਸਲ ਚੁੱਕਣ ਦਾ ਲਾਅਰਾ ਲਾ ਦਿੰਦੇ ਹਨ। ਇਸ ਤੋਂ ਤੰਗ ਆ ਕੇ ਉਨ੍ਹਾਂ ਨੇ ਅੱਜ ਜਾਮ ਲਾਇਆ ਹੈ।

Advertisement

ਹਾਈਬ੍ਰਿਡ ਝੋਨੇ ਦੀ ਖ਼ਰੀਦ ਕਰਨ ਤੋਂ ਮੁੱਕਰੀਆਂ ਏਜੰਸੀਆਂ

ਰੂਪਨਗਰ (ਜਗਮੋਹਨ ਸਿੰਘ): ਸਥਾਨਕ ਅਨਾਜ ਮੰਡੀ ਵਿੱਚ ਪਹਿਲੀ ਅਕਤੂਬਰ ਤੋਂ ਝੋਨੇ ਦੀ ਹੋ ਰਹੀ ਆਮਦ ਦੇ ਮੱਦੇਨਜ਼ਰ ਮੰਡੀ ਵਿੱਚ ਝੋਨੇ ਦੀਆਂ ਢੇਰੀਆਂ ਦੇ ਅੰਬਾਰ ਲੱਗ ਗਏ ਹਨ। ਆੜ੍ਹਤੀਆਂ ਦੀ ਹੜਤਾਲ ਖੁੱਲ੍ਹਣ ਉਪਰੰਤ ਡੀਸੀ ਹਿਮਾਂਸ਼ੂ ਜੈਨ ਨੇ ਖ਼ਰੀਦ ਦਾ ਕੰਮ ਕੱਲ੍ਹ ਸ਼ੁਰੂ ਕਰਵਾ ਦਿੱਤਾ ਸੀ ਪਰ ਅੱਜ ਮੰਡੀ ਵਿੱਚ ਉਸ ਸਮੇਂ ਤਣਾਅ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਖ਼ਰੀਦ ਏਜੰਸੀਆਂ ਨੇ ਹਾਈਬ੍ਰਿਡ ਝੋਨੇ ਨੂੰ ਖ਼ਰੀਦਣ ਤੋਂ ਇਨਕਾਰ ਕਰ ਦਿੱਤਾ। ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਤੇ ਆੜ੍ਹਤੀਆਂ ਨੇ ਭੱਠਾ ਸਾਹਿਬ ਚੌਕ ਨੇੜੇ ਕੌਮੀ ਮਾਰਗ ਜਾਮ ਕਰ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਜਾਮ ਲੱਗਣ ਦੀ ਸੂਚਨਾ ਉਪਰੰਤ ਡੀਐੱਸਪੀ ਰਾਜਪਾਲ ਸਿੰਘ ਗਿੱਲ ਦੀ ਅਗਵਾਈ ਅਧੀਨ ਥਾਣਾ ਸਿਟੀ ਰੂਪਨਗਰ ਦੇ ਐੱਸਐੱਚਓ ਪਵਨ ਕੁਮਾਰ ਭਾਰੀ ਪੁਲੀਸ ਫੋਰਸ ਸਣੇ ਮੌਕੇ ’ਤੇ ਪੁੱਜੇ। ਕਿਸਾਨਾਂ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਉਹ ਕਈ ਦਿਨਾਂ ਤੋਂ ਝੋਨਾ ਲੈ ਕੇ ਮੰਡੀ ਵਿੱਚ ਰੁਲ ਰਹੇ ਹਨ ਪਰ ਖ਼ਰੀਦ ਏਜੰਸੀਆਂ ਵੱਲੋਂ ਹਾਈਬ੍ਰਿਡ ਦੱਸ ਕੇ ਉਨ੍ਹਾਂ ਦਾ ਝੋਨਾ ਨਹੀਂ ਖ਼ਰੀਦਿਆ ਜਾ ਰਿਹਾ। ਇਸ ਉਪਰੰਤ ਪੁਲੀਸ ਅਧਿਕਾਰੀਆਂ ਨੇ ਐੱਸਡੀਐੱਮ ਸਚਿਨ ਪਾਠਕ, ਡੀਐੱਫਐੱਸਸੀ ਡਾ. ਕਿੰਮੀ ਵਨੀਤ ਕੌਰ ਸੇਠੀ, ਡੀਐੱਮ ਪਨਸਪ ਪਰਮਿੰਦਰਜੀਤ ਸਿੰਘ ਬੋਪਾਰਾਏ, ਜ਼ਿਲ੍ਹਾ ਮੰਡੀ ਅਫ਼ਸਰ ਰਮਨਦੀਪ ਸਿੰਘ, ਸਕੱਤਰ ਮਾਰਕੀਟ ਕਮੇਟੀ ਅਰਵਿੰਦਰ ਸਿੰਘ, ਡਿਪਟੀ ਡੀਐੱਮਓ ਸੁਰਿੰਦਰਪਾਲ ਸਿੰਘ ਨੂੰ ਮੰਡੀ ’ਚ ਬੁਲਾ ਕੇ ਕਿਸਾਨਾਂ ਨਾਲ ਮੀਟਿੰਗ ਕਰਵਾਈ। ਇਸ ਦੌਰਾਨ ਨਮੀ ਦੇ ਮਾਪਦੰਡਾਂ ’ਤੇ ਖਰਾ ਉਤਰਨ ਵਾਲੇ ਝੋਨੇ ਦੀ ਖ਼ਰੀਦ ਦੀ ਸਹਿਮਤੀ ਮਗਰੋਂ ਕਿਸਾਨ ਜਾਮ ਖੋਲ੍ਹਣ ਲਈ ਤਿਆਰ ਹੋਏ। ਉਨ੍ਹਾਂ ਚਿਤਾਵਨੀ ਵੀ ਦਿੱਤੀ ਕਿ ਜੇ ਦੋ ਦਿਨਾਂ ਦੇ ਅੰਦਰ ਖ਼ਰੀਦੇ ਝੋਨੇ ਦੀ ਚੁਕਾਈ ਨਾ ਕੀਤੀ ਗਈ ਜਾਂ ਕਿਸੇ ਤਰ੍ਹਾਂ ਦੀ ਕਾਟ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਫਿਰ ਸੰਘਰਸ਼ ਵਿੱਢਿਆ ਜਾਵੇਗਾ। ਇਸ ਦੌਰਾਨ ਸ਼ੇਰ ਏ ਪੰਜਾਬ ਕਿਸਾਨ ਜਥੇਬੰਦੀ ਦੇ ਆਗੂ ਬਲਦੇਵ ਸਿੰਘ, ਸੁਖਵਿੰਦਰ ਸਿੰਘ ਬਾਲਸੰਢਾ, ਬੀਕੇਯੂ ਦੋਆਬਾ ਦੇ ਆਗੂ ਜਗਵੀਰ ਸਿੰਘ ਤੇ ਬਲਦੇਵ ਸਿੰਘ ਗਿੱਲ ਆਦਿ ਤੋਂ ਇਲਾਵਾ ਮੰਡੀ ਦੇ ਸਮੂਹ ਆੜ੍ਹਤੀ ਹਾਜ਼ਰ ਸਨ।

Advertisement
Advertisement