ਚੰਡੀਗੜ੍ਹ: ਵੇਰਕਾ ਮਿਲਕ ਪਲਾਂਟ ਵਿੱਚ ਖ਼ੂਨਦਾਨ ਕੈਂਪ ਲਗਾਇਆ
06:17 PM Sep 27, 2024 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਸਤੰਬਰ
ਵੇਰਕਾ ਮਿਲਕ ਪਲਾਂਟ, ਚੰਡੀਗੜ੍ਹ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਵਿੱਚ ਵੇਰਕਾ ਦੇ ਕਰਮਚਾਰੀਆਂ ਵੱਲੋਂ ਖ਼ੂਨਦਾਨ ਕੀਤਾ ਗਿਆ। ਮਿਲਕਫੈਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਰਾਹੁਲ ਗੁਪਤਾ ਨੇ ਖ਼ੂਨਦਾਨ ਕੈਂਪ ਦਾ ਉਦਘਾਟਨ ਕੀਤਾ। ਇਸ ਮੌਕੇ ਸੰਜੀਵ ਕੁਮਾਰ ਸ਼ਰਮਾ, ਜਨਰਲ ਮੈਨੇਜਰ (ਕਿਉੂਏ ਐਂਡ ਏ), ਹੈੱਡ ਆਫਿਸ, ਰੇਨੂ ਧਰ, ਜਨਰਲ ਮੈਨੇਜਰ ਵੇਰਕਾ ਮਿਲਕ ਪਲਾਂਟ ਚੰਡੀਗੜ੍ਹ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਕਰਮਚਾਰੀਆਂ ਨੇ ਕੈਂਪ ਵਿਚ ਵੱਡੀ ਗਿਣਤੀ ਵਿੱਚ ਤੇ ਉਤਸ਼ਾਹ ਨਾਲ ਖ਼ੂਨਦਾਨ ਕੀਤਾ। ਐਮਡੀ ਸ੍ਰੀ ਗੁਪਤਾ ਨੇ ਖ਼ੂਨਦਾਨ ਨੂੰ ਮਹਾਦਾਨ ਕਰਾਰ ਦਿੰਦਿਆਂ ਮੁਲਾਜ਼ਮਾਂ ਨੂੰ ਵਧ ਚੜ੍ਹ ਕੇ ਖ਼ੂਨਦਾਨ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਉਨ੍ਹਾਂ ਖ਼ੂਨਦਾਨੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਜਨਰਲ ਮੈਨੇਜਰ ਰੇਨੂ ਧਰ ਕਰਮਚਾਰੀਆਂ ਨੂੰ ਭਵਿੱਖ ਵਿਚ ਵੀ ਸਮਾਜ ਸੇਵਾ ਵਿੱਚ ਆਪਣਾ ਬਣਦਾ ਯੋਗਦਾਨ ਪਾਉਂਦੇ ਰਹਿਣ ਦੀ ਅਪੀਲ ਕੀਤੀ ਅਤੇ ਅੰਤ ਵਿੱਚ ਉਨ੍ਹਾਂ ਸਾਰਿਆਂ ਦਾ ਧੰਨਵਾਦ ਕੀਤਾ।
Advertisement
Advertisement
Advertisement