ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Chandigarh Breaking: ਚੰਡੀਗੜ੍ਹ ਨਗਰ ਨਿਗਮ ਦੀ ਹਾਊਸ ਮੀਟਿੰਗ ਵਿੱਚ ਭਾਰੀ ਹੰਗਾਮਾ

02:18 PM Apr 30, 2025 IST
featuredImage featuredImage
ਨਗਰ ਨਿਗਮ ਦੀ ਹਾਊਸ ਮੀਟਿੰਗ ਦੌਰਾਨ ਭਾਜਪਾ ਖਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਾਂਗਰਸ ਅਤੇ ‘ਆਪ’ ਦੇ ਕੌਂਸਲਰ।

ਕਾਂਗਰਸ ਅਤੇ ‘ਆਪ’ ਕੌਂਸਲਰਾਂ ਵੱਲੋਂ ਪ੍ਰਾਪਰਟੀ ਟੈਕਸ ਦੇ ਮੁੱਦੇ ਉਤੇ ਹਾਊਸ ਮੀਟਿੰਗ ਦਾ ਬਾਈਕਾਟ
ਕੁਲਦੀਪ ਸਿੰਘ
ਚੰਡੀਗੜ੍ਹ, 30 ਅਪਰੈਲ
ਚੰਡੀਗੜ੍ਹ ਨਗਰ ਨਿਗਮ (Municipal Corporation Chandigarh) ਦੇ ਮੇਅਰ ਹਰਪ੍ਰੀਤ ਕੌਰ ਬਬਲਾ ਦੀ ਅਗਵਾਈ ਹੇਠ ਅੱਜ ਹੋਈ ਨਿਗਮ ਦੀ ਹਾਊਸ ਮੀਟਿੰਗ ਖੂਬ ਹੰਗਾਮਾ ਭਰਪੂਰ ਰਹੀ। ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਨਾਲ ਸਬੰਧਤ ਕੌਂਸਲਰਾਂ ਨੇ ਪ੍ਰਾਪਰਟੀ ਟੈਕਸ ਦੇ ਮੁੱਦੇ ਉਤੇ ਭਾਜਪਾ ਨੂੰ ਘੇਰਿਆ ਅਤੇ ਮੀਟਿੰਗ ਹਾਲ ਦੇ ਅੰਦਰ ਭਾਜਪਾ ਖਿਲਾਫ਼ ਤਖ਼ਤੀਆਂ ਦਿਖਾਉਂਦੇ ਹੋਏ ਖੂਬ ਨਾਅਰੇਬਾਜ਼ੀ ਕੀਤੀ।
ਪਹਿਲਾਂ ਪਹਿਲਗਾਮ ਹਮਲੇ ਵਿੱਚ ਮਾਰੇ ਗਏ ਨਿਰਦੋਸ਼ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਤੋਂ ਕੁਝ ਦੇਰ ਬਾਅਦ ਜਿਉਂ ਹੀ ਮੇਅਰ ਬਬਲਾ ਨੇ ਪ੍ਰਸ਼ਾਸਕ ਵੱਲੋਂ ਬਹੁਤ ਜਲਦ 238 ਕਰੋੜ ਰੁਪਏ ਦੇ ਫੰਡ ਦੇਣ ਦਾ ਭਰੋਸਾ ਸੁਣਾਇਆ ਤਾਂ ਭਾਜਪਾ ਕੌਂਸਲਰਾਂ ਨੇ ਖੁਸ਼ੀ ਵਿੱਚ ਮਠਿਆਈ ਵੰਡਣੀ ਸ਼ੁਰੂ ਕਰ ਦਿੱਤੀ।
ਦੂਜੇ ਪਾਸੇ ਕਾਂਗਰਸ ਅਤੇ ‘ਆਪ’ ਕੌਂਸਲਰਾਂ ਨੇ ਮਠਿਆਈ ਲੈਣ ਤੋਂ ਮਨ੍ਹਾ ਕਰ ਦਿੱਤਾ ਅਤੇ ਭਾਜਪਾ ਖਿਲਾਫ ਇਸ ਮਠਿਆਈ ਦੇ ਮੁੱਦੇ ਉਤੇ ਵੀ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ।
ਵਿਰੋਧੀ ਕੌਂਸਲਰਾਂ ਨੇ ਕਿਹਾ ਕਿ ਪਹਿਲਗਾਮ ਘਟਨਾ ਦੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਦੇਣ ਉਪਰੰਤ ਭਾਜਪਾ ਮਠਿਆਈਆਂ ਵੰਡ ਰਹੀ ਹੈ। ਦੋਵੇਂ ਪਾਰਟੀਆਂ ਦੇ ਕੌਂਸਲਰ ‘ਭਾਜਪਾਈਓ ਸ਼ਰਮ ਕਰੋ’ ਦੇ ਨਾਅਰੇ ਲਗਾਉਂਦੇ ਹੋਏ ਮੀਟਿੰਗ ਦਾ ਬਾਈਕਾਟ ਕਰ ਗਏ। ਦੋਵੇਂ ਪਾਰਟੀਆਂ ਦੇ ਕੌਂਸਲਰਾਂ ਵੱਲੋਂ ਕੀਤੇ ਬਾਈਕਾਟ ਉਪਰੰਤ ਮੇਅਰ ਹਰਪ੍ਰੀਤ ਕੌਰ ਬਬਲਾ ਨੇ ਭਾਜਪਾ ਕੌਂਸਲਰਾਂ ਦੇ ਨਾਲ ਮੀਟਿੰਗ ਦੀ ਕਾਰਵਾਈ ਅੱਗੇ ਚਲਾਈ।

Advertisement

 

Advertisement
Advertisement