ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚ.ਐੱਸ. ਲੱਕੀ ਨੂੰ ਪਾਕਿਸਤਾਨ ਤੋਂ ਮਿਲੀ ਧਮਕੀ

08:36 AM Mar 27, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਮਾਰਚ
ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਹਰਮੋਹਿੰਦਰ ਸਿੰਘ ਲੱਕੀ ਨੂੰ ਅੱਜ ਪਾਕਿਸਤਾਨ ਤੋਂ ਧਮਕੀ ਮਿਲੀ ਹੈ, ਜਿਸ ਵਿੱਚ ਲੱਕੀ ਨੂੰ ‘ਦੇਖ ਲਵਾਂਗੇ’ ਕਹਿ ਕੇ ਧਮਕਾਇਆ ਗਿਆ ਹੈ। ਇਸ ਬਾਰੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਨੇ ਤੁਰੰਤ ਚੰਡੀਗੜ੍ਹ ਪੁਲੀਸ ਦੀ ਐੱਸਐੱਸਪੀ ਨੂੰ ਲਿਖਤ ਵਿੱਚ ਸ਼ਿਕਾਇਤ ਦੇ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅੱਜ ਦੁਪਹਿਰ ਸਮੇਂ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚ.ਐੱਸ. ਲੱਕੀ ਨੂੰ ਵੱਟਸਐੱਪ ’ਤੇ ਪਾਕਿਸਤਾਨ ਦੇ ਨੰਬਰ ਤੋਂ ਫੋਨ ਆਇਆ, ਜਿਸ ਨੂੰ ਚੁੱਕਣ ’ਤੇ ਫੋਨ ਕਰਨ ਵਾਲੇ ਨੇ ਲੱਕੀ ਨੂੰ ਧਮਕੀਆਂ ਦਿੰਦਿਆਂ ਕਿਹਾ, ‘‘ਤੈਨੂੰ ਦੇਖ ਲਵਾਂਗੇ।’’ ਲੱਕੀ ਨੇ ਉਕਤ ਫੋਨ ’ਤੇ ਕੋਈ ਜਵਾਬ ਨਹੀਂ ਦਿੱਤਾ ਅਤੇ ਫੋਨ ਕੱਟ ਦਿੱਤਾ। ਇਸ ਦੌਰਾਨ ਲੱਕੀ ਦੀ ਪਾਕਿਸਤਾਨ ਦੇ ਨੰਬਰ ’ਤੇ 19 ਸਕਿੰਟ ਗੱਲ ਹੋਈ ਹੈ। ਸ੍ਰੀ ਲੱਕੀ ਨੇ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਵੀ ਕਈ ਵਾਰ ਪਾਕਿਸਤਾਨ ਦੇ ਨੰਬਰ ਤੋਂ ਧਮਕੀਆਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਵਾਲੇ ਦਿਨ ਵੀ ਅਜਿਹੇ ਕਈ ਫੋਨ ਆਏ, ਜਿਸ ਵਿੱਚ ਉਸ ਦੇ ਪੁੱਤ ਅਤੇ ਪਰਿਵਾਰ ਬਾਰੇ ਪੁੱਛਿਆ ਗਿਆ ਸੀ। ਲੱਕੀ ਨੇ ਉਕਤ ਫੋਨ ਕਾਲ ਨੂੰ ਫਰਾਡ ਸਮਝ ਕੇ ਕੱਟ ਦਿੱਤਾ। ਅੱਜ ਮੁੜ ਤੋਂ ਲੱਕੀ ਨੂੰ ਵੱਟਸਐੱਪ ਰਾਹੀਂ ਪਾਕਿਸਤਾਨ ਦੇ ਨੰਬਰ ਤੋਂ ਫੋਨ ਆਇਆ ਅਤੇ ਉਸ ਵੱਲੋਂ ਧਮਕੀਆਂ ਦਿੱਤੀਆਂ ਗਈਆਂ ਹਨ।
ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ਉਹ ਅਜਿਹੀਆਂ ਧਮਕੀਆਂ ਤੋਂ ਘਬਰਾਉਣ ਵਾਲੇ ਨਹੀਂ ਹਨ। ਇਸ ਬਾਰੇ ਉਨ੍ਹਾਂ ਨੇ ਪੁਲੀਸ ਨੂੰ ਸੂਚਿਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਪਾਰਟੀ ਲਈ ਕੰਮ ਕਰਦੇ ਆ ਰਹੇ ਹਨ ਅਤੇ ਭਵਿੱਖ ਵਿੱਚ ਵੀ ਕਰਦੇ ਰਹਿਣਗੇ। ਦੱਸਣਯੋਗ ਹੈ ਕਿ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚ.ਐੱਸ. ਲੱਕੀ ਪਿਛਲੇ ਦਿਨੀਂ ਚੰਡੀਗੜ੍ਹ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਦੌਰਾਨ ਵੀ ਬਹੁਤ ਸਰਗਰਮ ਰਹੇ ਹਨ। ਇਸ ਤੋਂ ਇਲਾਵਾ ਲੱਕੀ ਵੱਲੋਂ ਚੰਡੀਗੜ੍ਹ ਤੋਂ ਲੋਕ ਸਭਾ ਚੋਣਾਂ ਲਈ ਟਿਕਟ ਦੀ ਮੰਗ ਵੀ ਕੀਤੀ ਜਾ ਰਹੀ ਹੈ।

Advertisement

Advertisement
Advertisement