ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੰਡੀਗੜ੍ਹ ਕਾਂਗਰਸ ਵੱਲੋਂ ਈਡੀ ਦਫ਼ਤਰ ਅੱਗੇ ਮੁਜ਼ਾਹਰਾ

07:56 AM Aug 23, 2024 IST
ਚੰਡੀਗੜ੍ਹ ਵਿੱਚ ਈਡੀ ਦਫ਼ਤਰ ਅੱਗੇ ਮੁਜ਼ਾਹਰਾ ਕਰਦੇ ਹੋਏ ਕਾਂਗਰਸੀ ਕਾਰਕੁਨ। -ਫੋਟੋ: ਰਵੀ ਕੁਮਾਰ

ਆਤਿਸ਼ ਗੁਪਤਾ
ਚੰਡੀਗੜ੍ਹ, 22 ਅਗਸਤ
ਚੰਡੀਗੜ੍ਹ ਕਾਂਗਰਸ ਨੇ ਹਿੰਡਨਬਰਗ ਦੀਆਂ ਰਿਪੋਰਟਾਂ ਵਿੱਚ ਅਡਾਨੀ ਸਮੂਹ ਨਾਲ ਜੁੜੇ ਮਾਮਲੇ ਦੇ ਖੁਲਾਸਿਆਂ ਮਗਰੋਂ ਅੱਜ ਸੈਕਟਰ-18 ਸਥਿਤ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਦਫ਼ਤਰ ਮੂਹਰੇ ਰੋਸ ਮੁਜ਼ਾਹਰਾ ਕੀਤਾ। ਇਸ ਦੌਰਾਨ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਦੀ ਅਗਵਾਈ ਹੇਠ ਕਾਂਗਰਸੀ ਕਾਰਕੁਨਾਂ ਨੇ ਕਾਲੇ ਝੰਡੇ ਲੈ ਕੇ ਕੇਂਦਰ ਵਿਰੁੱਧ ਨਾਅਰੇਬਾਜ਼ੀ ਕੀਤੀ। ਜਾਣਕਾਰੀ ਅਨੁਸਾਰ ਕਾਂਗਰਸੀ ਆਗੂਆਂ ਨੇ ਜਦੋਂ ਈਡੀ ਦਫ਼ਤਰ ਘੇਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ। ਪੁਲੀਸ ਵੱਲੋਂ ਰੋਕੇ ਜਾਣ ’ਤੇ ਕਾਂਗਰਸੀ ਕਾਰਕੁਨ ਉਥੇ ਹੀ ਧਰਨੇ ’ਤੇ ਬੈਠ ਗਏ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਹਿੰਡਨਬਰਗ ਦੀਆਂ ਰਿਪੋਰਟਾਂ ਦੇ ਆਧਾਰ ’ਤੇ ਸੇਬੀ ਮੁਖੀ ਮਾਧਵੀ ਪੁਰੀ ਬੁਚ ਨੂੰ ਹਟਾਉਣ ਤੇ ਉਕਤ ਮਾਮਲੇ ਦੀ ਸੰਯੁਕਤ ਸੰਸਦੀ ਕਮੇਟੀ (ਜੇਪੀਸੀ) ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ। ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਨੇ ਕਿਹਾ ਕਿ ਹਿੰਡਨਬਰਗ ਦੀ ਰਿਪੋਰਟ ਵਿੱਚ ਖੁਲਾਸਾ ਹੋਇਆ ਕਿ ਪਿਛਲੇ ਦਿਨੀਂ ਸ਼ੇਅਰ ਮਾਰਕੀਟ ਵਿੱਚ ਆਈ ਭਾਰੀ ਗਿਰਾਵਟ ਲਈ ਦੇਸ਼ ਦੇ ਕੁਝ ਘਰਾਣੇ ਜ਼ਿੰਮੇਵਾਰ ਹਨ। ਇਸ ਰਿਪੋਰਟ ’ਤੇ ਸਾਰੇ ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਨੇ ਸੇਬੀ ਨੂੰ ਨਿਯੁਕਤ ਕੀਤਾ ਸੀ, ਜਿਸ ਵਿੱਚ ਸੇਬੀ ਨੇ ਮਾਮਲੇ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਨੂੰ ਕਲੀਨ ਚਿੱਟ ਦੇ ਦਿੱਤੀ। ਜਦੋਂ ਕਿ ਬਾਅਦ ਵਿੱਚ ਖੁਲਾਸਾ ਹੋਇਆ ਕਿ ਸੇਬੀ ਦੀ ਮੁਖੀ ਮਾਧਵੀ ਪੁਰੀ ਬੁਚ ਤੇ ਉਸ ਦੇ ਪਤੀ ਨੇ ਵੀ ਅਡਾਨੀ ਗਰੁੱਪ ਵਿੱਚ ਵੱਡਾ ਨਿਵੇਸ਼ ਕੀਤਾ ਹੋਇਆ ਸੀ। ਸ਼ੇਅਰ ਮਾਰਕੀਟ ਵਿੱਚ ਆਈ ਗਿਰਾਵਟ ਕਰਕੇ ਉਸ ਨੂੰ ਵੀ ਕਾਫੀ ਮੁਨਾਫਾ ਹੋਇਆ ਹੈ। ਇਸ ਤਰ੍ਹਾਂ ਦੇਸ਼ ਦੇ ਕੁਝ ਪੂੰਜੀਪਤੀ ਘਰਾਣਿਆਂ ਨੇ ਆਪਣੇ ਨਿੱਜੀ ਸਵਾਰਥ ਲਈ ਦੇਸ਼ ਦੇ ਲੱਖਾਂ-ਕਰੋੜਾਂ ਲੋਕਾਂ ਦਾ ਸ਼ੇਅਰ ਮਾਰਕੀਟ ਤੋਂ ਭਰੋਸਾ ਖਤਮ ਕਰ ਦਿੱਤਾ ਹੈ। ਸ੍ਰੀ ਲੱਕੀ ਨੇ ਮੰਗ ਕੀਤੀ ਕਿ ਹਿੰਡਨਬਰਗ ਦੀ ਰਿਪੋਰਟ ਅਨੁਸਾਰ ਸੇਬੀ ਮੁਖੀ ਨੂੰ ਹਟਾ ਕੇ ਉਕਤ ਮਾਮਲੇ ਦੀ ਜੇਪੀਸੀ ਤੋਂ ਜਾਂਚ ਕਰਵਾਈ ਜਾਣੀ ਚਾਹੀਦੀ ਹੈ। ਕਾਂਗਰਸ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੁਰੀ ਤਰ੍ਹਾਂ ਅਸੰਵੇਦਨਸ਼ੀਹ ਹੈ। ਮੋਦੀ ਸਰਕਾਰ ਆਪਣੇ ਪੂੰਜੀਪਤੀ ਦੋਸਤਾਂ ਨੂੰ ਲਾਭ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ, ਜਦੋਂ ਕਿ ਦੇਸ਼ ਵਿੱਚ ਮਹਿੰਗਾਈ ਤੇ ਬੇਰੁਜ਼ਗਾਰੀ ਸਿਖਰ ’ਤੇ ਹੈ। ਕਾਂਗਰਸ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਲੋਕਾਂ ਵੱਲੋਂ ਭਾਜਪਾ ਨੂੰ ਝਟਕੇ ਦਿੱਤੇ ਜਾਣਗੇ।

Advertisement

Advertisement