ਚੰਡੀਗੜ੍ਹ ਸਹਿਕਾਰੀ ਬੈਂਕ ਦੇ ਚੇਅਰਮੈਨ ਸਤਿੰਦਰ ਸਿੱਧੂ ਨੂੰ NAFSCOB ਦੇ ਡਾਇਰੈਕਟਰ ਵਜੋਂ ਨਿਯੁਕਤ
ਆਤਿਸ਼ ਗੁਪਤਾ
ਚੰਡੀਗੜ੍ਹ, 19 ਮਾਰਚ
ਚੰਡੀਗੜ੍ਹ ਸਟੇਟ ਕੋਆਪਰੇਟਿਵ ਬੈਂਕ ਲਿਮਟਿਡ ਦੇ ਨਵੇਂ ਚੁਣੇ ਗਏ ਚੇਅਰਮੈਨ ਸਤਿੰਦਰਪਾਲ ਸਿੰਘ ਸਿੱਧੂ ਨੇ ਮੁੰਬਈ ਵਿਖੇ ਨੈਸ਼ਨਲ ਫੈਡਰੇਸ਼ਨ ਆਫ਼ ਸਟੇਟ ਕੋਆਪਰੇਟਿਵ ਬੈਂਕਸ- NAFSCOB, ਜੋ ਕਿ ਸਟੇਟ ਕੋਆਪਰੇਟਿਵਜ਼ ਦੀ ਇੱਕ ਰਾਸ਼ਟਰੀ ਸੰਸਥਾ ਹੈ, ਦੀ ਬੋਰਡ ਦੀ ਮੀਟਿੰਗ ਵਿੱਚ ਚੰਡੀਗੜ੍ਹ ਸਟੇਟ ਕੋਆਪਰੇਟਿਵ ਬੈਂਕ ਦੇ ਚੇਅਰਮੈਨ ਵਜੋਂ ਸ਼ਿਰਕਤ ਕੀਤੀ।
ਸਿੱਧੂ ਨੇ ਰਾਜ ਸਹਿਕਾਰੀ ਬੈਂਕਾਂ ਦੇ ਕਾਰੋਬਾਰਾਂ ਨੂੰ ਬਿਹਤਰ ਬਣਾਉਣ ਲਈ ਸੁਝਾਅ ਦਿੱਤੇ ਅਤੇ CSCBL ਨੂੰ ਮਜ਼ਬੂਤ ਕਰਨ ਅਤੇ ਚੰਡੀਗੜ੍ਹ ਵਿੱਚ ਪ੍ਰਾਇਮਰੀ ਖੇਤੀਬਾੜੀ ਸੁਸਾਇਟੀਆਂ ਨੂੰ ਮੁੜ ਸੁਰਜੀਤ ਕਰਨ ਲਈ ਫੈਡਰੇਸ਼ਨ ਦੇ ਸਹਿਯੋਗ ਦੀ ਮੰਗ ਕੀਤੀ ਤਾਂ ਜੋ ਸ਼ਹਿਰ ਦੇ ਪੇਂਡੂ ਲੋਕ ਲਾਭ ਪ੍ਰਾਪਤ ਕਰ ਸਕਣ। ਬੋਰਡ ਦੀ ਮੀਟਿੰਗ ਵਿੱਚ ਸਿੱਧੂ ਨੂੰ ਸਰਬਸੰਮਤੀ ਨਾਲ NAFSCOB ਬੋਰਡ ਦੇ ਡਾਇਰੈਕਟਰ ਵਜੋਂ ਨਾਮਜ਼ਦ ਕੀਤਾ ਗਿਆ। NAFSCOB ਦੇ ਚੇਅਰਮੈਨ ਕੋਂਡੂ ਰਵਿੰਦਰ ਰਾਓ ਅਤੇ ਐੱਮਡੀ ਭੀਮਾ ਸੁਬ੍ਰਾਹਮਣੀਅਮ ਨੇ ਸਿੱਧੂ ਨੂੰ ਉਨ੍ਹਾਂ ਦੀ ਨਾਮਜ਼ਦਗੀ ’ਤੇ ਵਧਾਈ ਦਿੱਤੀ ਅਤੇ ਸਨਮਾਨਿਤ ਕੀਤਾ।