ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੰਡੀਗੜ੍ਹ ਨਿਗਮ ਨੇ ਸ਼ਹਿਰ ਵਿੱਚੋਂ ਨਾਜਾਇਜ਼ ਕਬਜ਼ੇ ਹਟਾਏ

08:09 AM Aug 30, 2024 IST
ਨਾਜਾਇਜ਼ ਕਬਜ਼ੇ ਹਟਾਉਣ ਦੌਰਾਨ ਸਾਮਾਨ ਜ਼ਬਤ ਕਰਦੇ ਹੋਏ ਨਗਰ ਨਿਗਮ ਦੇ ਮੁਲਾਜ਼ਮ।

ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 29 ਅਗਸਤ
ਚੰਡੀਗੜ੍ਹ ਸ਼ਹਿਰ ਨੂੰ ਅਣ-ਅਧਿਕਾਰਤ ਵਿਕਰੇਤਾਵਾਂ ਅਤੇ ਰੇਹੜੀ ਫੜ੍ਹੀ ਵਾਲਿਆਂ ਤੋਂ ਮੁਕਤ ਬਣਾਉਣ ਦੇ ਯਤਨਾਂ ਤਹਿਤ ਨਗਰ ਨਿਗਮ ਚੰਡੀਗੜ੍ਹ ਦੇ ਐਨਫੋਰਸਮੈਂਟ ਵਿੰਗ ਦੀਆਂ ਟੀਮਾਂ ਨੇ ਅੱਜ ਸੈਕਟਰ 34, 35, 45, 46, 48, 36, 37, 15, 19 ਅਤੇ ਮਨੀਮਾਜਰਾ ਵਿੱਚ ਵੱਡੇ ਪੱਧਰ ‘ਤੇ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਚਲਾਈ। ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਦੇ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਦੀਆਂ ਹਦਾਇਤਾਂ ਤੇ ਨਗਰ ਨਿਗਮ ਦੀ ਜੁਆਇੰਟ ਕਮਿਸ਼ਨਰ ਈਸ਼ਾ ਕੰਬੋਜ ਅਤੇ ਇਨਫੋਰਸਮੈਂਟ ਵਿੰਗ ਦੇ ਇੰਸਪੈਕਟਰ ਅਵਤਾਰ ਸਿੰਘ ਗੋਰੀਆ ਅਤੇ ਡੀਪੀ ਸਿੰਘ ਦੀ ਅਗਵਾਈ ਹੇਠ ਇਹ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਜਨਤਕ ਜ਼ਮੀਨਾਂ ‘ਤੇ ਆਟੋ ਰਿਕਸ਼ਾ ਅਤੇ ਖਾਣ-ਪੀਣ ਦੇ ਵਿਕਰੇਤਾ ਦੇ ਸਟਾਲਾਂ ਸਮੇਤ ਵੱਡੀ ਗਿਣਤੀ ‘ਚ ਅਣ-ਅਧਿਕਾਰਤ ਕਬਜ਼ੇ ਹਟਾ ਕੇ ਸਾਮਾਨ ਜ਼ਬਤ ਕੀਤਾ ਗਿਆ। ਇਸ ਤੋਂ ਇਲਾਵਾ ਉਲੰਘਣਾ ਕਰਨ ਵਾਲਿਆਂ ਦੇ ਕੁੱਲ 47 ਚਲਾਨ ਕੀਤੇ ਗਏ ਅਤੇ ਸਰਕਾਰੀ ਜ਼ਮੀਨਾਂ ’ਤੇ ਕਬਜ਼ਾ ਕਰਕੇ ਰੱਖਿਆ ਸਾਮਾਨ ਜ਼ਬਤ ਕੀਤਾ ਗਿਆ। ਨਿਗਮ ਅਧਿਕਾਰੀਆਂ ਅਨੁਸਾਰ ਇਹ ਕਾਰਵਾਈ ਅੱਗੇ ਵੀ ਜਾਰੀ ਰਹੇਗੀ ਅਤੇ ਸ਼ਹਿਰ ਵਿੱਚ ਸਰਕਾਰੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ਾ ਕਰਨ ਵਾਲੇ ਰੇਹੜੀ-ਫੜ੍ਹੀ ਵਾਲਿਆਂ ਅਤੇ ਦੁਕਾਨਾਂ ਦੇ ਅੱਗੇ ਗਾਹਕਾਂ ਦੇ ਪੈਦਲ ਚੱਲਣ ਲਈ ਬਣੇ ਵਰਾਂਡਿਆਂ ‘ਤੇ ਕਬਜ਼ਾ ਕਰਨ ਵਾਲਿਆਂ ਨੂੰ ਕਿਸੇ ਵੀ ਸੂਰਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਲੰਘੇ ਦਿਨ ਚੰਡੀਗੜ੍ਹ ਨਗਰ ਨਿਗਮ ਦੇ ਕਮਿਸ਼ਨਰ ਦਾ ਚਾਰਜ ਵੀ ਸੰਭਾਲ ਮੌਕੇ ਡਿਪਟੀ ਕਮਿਸ਼ਨਰ ਵਿਨੇ ਪ੍ਰਤਾਪ ਸਿੰਘ ਦੇ ਹੁਕਮਾਂ ‘ਤੇ ਨਗਰ ਨਿਗਮ ਦੇ ਐਨਫੋਰਸਮੈਂਟ ਵਿੰਗ ਦੇ ਸਹਾਇਕ ਇੰਸਪੈਕਟਰਾਂ ਦੇ ਵੱਡੇ ਪੱਧਰ ‘ਤੇ ਤਬਾਦਲੇ ਕੀਤੇ ਗਏ ਸਨ ਅਤੇ ਅੱਜ ਇਨ੍ਹਾਂ ਟੀਮਾਂ ਨੇ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ ਕੀਤੀ।

Advertisement

Advertisement