ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੰਡੀਗੜ੍ਹ ਦੀ ਅਦਾਲਤ ਵੱਲੋਂ ਕੰਗਨਾ ਰਣੌਤ ਨੂੰ ਨੋਟਿਸ

10:47 PM Sep 17, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਸਤੰਬਰ
ਚੰਡੀਗੜ੍ਹ ਦੇ ਸੈਕਟਰ-43 ਦੀ ਜ਼ਿਲ੍ਹਾ ਅਦਾਲਤ ਨੇ ਬੌਲੀਵੁੱਡ ਅਦਾਕਾਰਾ ਤੇ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਇਹ ਨੋਟਿਸ ਅਦਾਲਤ ਨੇ ਕੰਗਨਾ ਰਣੌਤ ਦੀ ਨਵੀਂ ਫਿਲਮ ‘ਐਮਰਜੈਂਸੀ’ ਵਿਰੁੱਧ ਦਾਇਰ ਕੀਤੀ ਅਰਜ਼ੀ ’ਤੇ ਸੁਣਵਾਈ ਕਰਦਿਆਂ ਜਾਰੀ ਕੀਤਾ। ਅਦਾਲਤ ਨੇ ਉਕਤ ਮਾਮਲੇ ਦੀ ਅਗਲੀ ਸੁਣਵਾਈ 5 ਦਸੰਬਰ ’ਤੇ ਪਾ ਦਿੱਤੀ ਹੈ। ਇਹ ਅਰਜ਼ੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਰਾਵਿੰਦਰ ਸਿੰਘ ਬੱਸੀ ਨੇ ਦਾਇਰ ਕੀਤੀ ਹੈ। ਐਡਵੋਕੇਟ ਬੱਸੀ ਦਾ ਕਹਿਣਾ ਹੈ ਕਿ ਕੰਗਨਾ ਰਣੌਤ ਨੇ ਫ਼ਿਲਮ ‘ਐਮਰਜੈਂਸੀ’ ਰਾਹੀਂ ਸਿੱਖਾਂ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਫ਼ਿਲਮ ਵਿੱਚ ਸਿੱਖਾਂ ਦੇ ਅਕਸ ਨੂੰ ਗਲਤ ਦਿਖਾਉਣ ਦੇ ਨਾਲ-ਨਾਲ ਸਿੱਖਾਂ ’ਤੇ ਕਈ ਤਰ੍ਹਾਂ ਦੇ ਝੂਠੇ ਦੋਸ਼ ਲਗਾਏ ਗਏ ਹਨ। ਇਸ ਲਈ ਕੰਗਨਾ ਰਣੌਤ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ ਸੀ।

Advertisement

Advertisement