For the best experience, open
https://m.punjabitribuneonline.com
on your mobile browser.
Advertisement

ਚੰਡੀਗੜ੍ਹ: ਮੇਅਰ ਦੀ ਚੋਣ ’ਚ ਗੜਬੜੀ ਖ਼ਿਲਾਫ਼ ਯੂਥ ਕਾਂਗਰਸ ਵੱਲੋਂ ਮੁਜ਼ਾਹਰਾ

08:59 AM Feb 09, 2024 IST
ਚੰਡੀਗੜ੍ਹ  ਮੇਅਰ ਦੀ ਚੋਣ ’ਚ ਗੜਬੜੀ ਖ਼ਿਲਾਫ਼ ਯੂਥ ਕਾਂਗਰਸ ਵੱਲੋਂ ਮੁਜ਼ਾਹਰਾ
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 8 ਫਰਵਰੀ
ਚੰਡੀਗੜ੍ਹ ਵਿੱਚ ਮੇਅਰ ਦੀ ਚੋਣ ਖ਼ਿਲਾਫ਼ ਕਾਂਗਰਸ ਪਾਰਟੀ ਤੇ ਆਮ ਆਦਮੀ ਪਾਰਟੀ (ਆਪ) ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਅੱਜ ਸੈਕਟਰ-17 ਵਿੱਚ ਸਥਿਤ ਨਗਰ ਨਿਗਨ ਦਫ਼ਤਰ ਦੇ ਬਾਹਰ ‘ਆਪ’ ਦੀ ਲੜੀਵਾਰ ਭੁੱਖ ਹੜਤਾਲ ਪੰਜਵੇਂ ਦਿਨ ਜਾਰੀ ਰਹੀ। ਦੂਜੇ ਪਾਸੇ ਯੂਥ ਕਾਂਗਰਸ ਦੇ ਆਗੂਆਂ ਨੇ ਨਗਰ ਨਿਗਮ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਯੂਥ ਕਾਂਗਰਸ ਦੇ ਆਗੂ ਵੱਡੇ-ਵੱਡੇ ਤਾਲੇ ਲੈ ਕੇ ਆਏ ਅਤੇ ਜਦੋਂ ਉਹ ਮੇਅਰ ਦਫ਼ਤਰ ਨੂੰ ਤਾਲਾ ਲਾਉਣ ਲਏ ਅੱਗੇ ਵਧੇ ਤਾਂ ਪੁਲੀਸ ਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਝੜਪ ਹੋਈ। ਚੰਡੀਗੜ੍ਹ ਪੁਲੀਸ ਨੇ ਯੂਥ ਕਾਂਗਰਸ ਦੇ ਦਰਜਨਾ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ, ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ, ਕੌਂਸਲਰ ਗੁਰਪ੍ਰੀਤ ਸਿੰਘ ਗਾਬੀ, ਸਚਿਨ ਗਾਲਵ, ਯੂਥ ਕਾਂਗਰਸ ਦੇ ਆਗੂ ਦੀਪਕ ਲੁਬਾਣਾ, ਲਵ ਕੁਮਾਰ, ਯਾਦਵਿੰਦਰ ਮਹਿਤਾ ਸਣੇ ਵੱਡੀ ਗਿਣਤੀ ਵਿੱਚ ਯੂਥ ਕਾਂਗਰਸ ਦੇ ਆਗੂ ਮੌਜੂਦ ਰਹੇ। ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨੇ ਕਿਹਾ ਕਿ ਭਾਜਪਾ ਦੇਸ਼ ਵਿੱਚ ਗੈਰਜਮਹੂਰੀ ਢੰਗ ਨਾਲ ਸਾਸ਼ਨ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਮੇਅਰ ਚੋਣ ਵਿੱਚ ਧੱਕੇਸ਼ਾਹੀ ਨਾਲ ਵਿਰੋਧੀ ਧਿਰ ਦੀਆਂ ਵੋਟਾਂ ਰੱਦ ਕਰਕੇ ਆਪਣਾ ਮੇਅਰ ਬਣਾਇਆ ਗਿਆ ਸੀ ਅਤੇ ਹੁਣ ਲੋਕਤੰਤਰ ਦੀ ਰਾਖੀ ਲਈ ਪ੍ਰਦਰਸ਼ਨ ਕਰ ਰਹੇ ਕਾਂਗਰਸੀਆਂ ਨੂੰ ਪੁਲੀਸ ਦੀ ਮਦਦ ਨਾਲ ਰੋਕਿਆ ਜਾ ਰਿਹਾ ਹੈ। ਸ੍ਰੀ ਬਾਂਸਲ ਨੇ ਕਿਹਾ ਕਿ ਭਾਜਪਾ ਵੱਲੋਂ ਪ੍ਰਦਰਸ਼ਨ ਕਰ ਰਹੇ ਕਾਂਗਰਸੀਆਂ ਨੂੰ ਡਰਾਉਣ ਲਈ ਧਮਕਾਇਆ ਜਾ ਰਿਹਾ ਹੈ ਪਰ ਕਾਂਗਰਸ ਪਾਰਟੀ ਭਾਜਪਾ ਦੀਆਂ ਧੱਕੇਸ਼ਾਹੀਆਂ ਤੋਂ ਡਰਨ ਵਾਲੀ ਨਹੀਂ ਹੈ। ਉਸ ਵੱਲੋਂ ਆਪਣਾ ਵਿਰੋਧ ਪ੍ਰਦਰਸ਼ਨ ਜਾਰੀ ਰੱਖਿਆ ਜਾਵੇਗਾ। ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਭਾਜਪਾ ਦੀਆਂ ਧੱਕੇਸ਼ਾਹੀਆਂ ਦੇ ਵਿਰੋਧ ਆਪਣਾ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਚੰਡੀਗੜ੍ਹ ਮੇਅਰ ਦੀ ਚੋਣ ਨੂੰ ਰੱਦ ਕਰਕੇ ਮੁੜ ਤੋਂ ਲੋਕਤਾਂਤਰਿਕ ਢੰਗ ਨਾਲ ਚੋਣਾਂ ਨਹੀਂ ਕਰਵਾਈ ਜਾਂਦੀਆਂ, ਉੱਦੋਂ ਤੱਕ ਕਾਂਗਰਸ ਪਾਰਟੀ ਰੋਜ਼ਾਨਾ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਰੋਸ ਪ੍ਰਦਰਸ਼ਨ ਕਰਦੀ ਰਹੇਗੀ।

Advertisement

Advertisement
Author Image

sukhwinder singh

View all posts

Advertisement
Advertisement
×