For the best experience, open
https://m.punjabitribuneonline.com
on your mobile browser.
Advertisement

ਚੰਡੀਗੜ੍ਹ: ਜ਼ਮੀਨੀ ਝਗੜੇ ਤੋਂ ਪ੍ਰੇਸ਼ਾਨ ਜੀਂਦ ਵਾਸੀ ਸੈਕਟਰ-17 ਦੇ ਮੋਬਾਈਲ ਟਾਵਰ ਉੱਤੇ ਚੜ੍ਹਿਆ, ਆਤਮਹੱਤਿਆ ਦੀ ਧਮਕੀ

11:24 AM Jun 11, 2024 IST
ਚੰਡੀਗੜ੍ਹ  ਜ਼ਮੀਨੀ ਝਗੜੇ ਤੋਂ ਪ੍ਰੇਸ਼ਾਨ ਜੀਂਦ ਵਾਸੀ ਸੈਕਟਰ 17 ਦੇ ਮੋਬਾਈਲ ਟਾਵਰ ਉੱਤੇ ਚੜ੍ਹਿਆ  ਆਤਮਹੱਤਿਆ ਦੀ ਧਮਕੀ
Advertisement

ਕੁਲਦੀਪ ਸਿੰਘ
ਚੰਡੀਗੜ੍ਹ, 11 ਜੂਨ
ਅੱਜ ਸਵੇਰੇ 8.30 ਵਜੇ ਦੇ ਕਰੀਬ ਇੱਕ ਵਿਅਕਤੀ ਸੈਕਟਰ 17 ਸਥਿਤ ਪੁਰਾਣੇ ਕੋਰਟ ਕੰਪਲੈਕਸ ਨੇੜੇ ਮੋਬਾਈਲ ਟਾਵਰ ਉੱਤੇ ਚੜ੍ਹ ਗਿਆ। ਟਾਵਰ ਉੱਤੇ ਚੜ੍ਹਿਆ ਵਿਅਕਤੀ ਹਰਿਆਣਾ ਦੇ ਜੀਂਦ ਸ਼ਹਿਰ ਦਾ ਹੈ। ਉਸ ਨੇ ਦੱਸਿਆ ਕਿ ਜ਼ਮੀਨੀ ਝਗੜੇ ਕਾਰਨ ਪ੍ਰੇਸ਼ਾਨ ਹੈ ਤੇ ਪੰਜਾਬ ਪੁਲੀਸ ਦੇ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ ਦੇ ਬਾਵਜੂਦ ਉਸ ਦਾ ਮਸਲਾ ਹੱਲ ਨਹੀਂ ਹੋ ਰਿਹਾ। ਇਸ ਕਾਰਨ ਉਹ ਸੈਕਟਰ 17 ਸਥਿਤ ਇਸ ਟਾਵਰ 'ਤੇ ਚੜ੍ਹ ਗਿਆ। ਸੂਚਨਾ ਮਿਲਦੇ ਸਾਰ ਚੰਡੀਗੜ੍ਹ ਪੁਲੀਸ ਦੇ ਅਧਿਕਾਰੀ ਮੌਕੇ ਉੱਤੇ ਪਹੁੰਚੇ। ਪੁਲੀਸ ਦੀਆਂ ਗੱਡੀਆਂ ਦੇਖ ਇਸ ਵਿਅਕਤੀ ਨੇ ਆਤਮ ਹੱਤਿਆ ਕਰਨ ਦੀ ਧਮਕੀ ਦਿੱਤੀ, ਜਿਸ ਕਰਕੇ ਪੁਲੀਸ ਅਧਿਕਾਰੀ ਵੀ ਪਿੱਛੇ ਹੋ ਗਏ। ਮੌਕੇ ਉੱਤੇ ਚੰਡੀਗੜ੍ਹ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਬੁਲਾਈਆਂ ਗਈਆਂ। ਵਿਅਕਤੀ ਨੇ ਦੱਸਿਆ ਕਿ ਉਸ ਦਾ ਪੰਜਾਬ ਦੇ ਜ਼ਿਲ੍ਹਾ ਮਾਨਸਾ ਦੀ ਤਹਿਸੀਲ ਸਰਦੂਲਗੜ੍ਹ ਅਧੀਨ ਆਉਂਦੇ ਪਿੰਡ ਜਟਾਣਾ ਵਿਖੇ ਜ਼ਮੀਨੀ ਝਗੜਾ ਹੈ, ਜਦੋਂ ਤੱਕ ਉਸ ਦਾ ਝਗੜਾ ਹੱਲ ਨਹੀਂ ਹੋ ਜਾਂਦਾ ਅਤੇ ਉਸ ਦੀ ਮੁਲਾਕਾਤ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨਾਲ ਨਹੀਂ ਕਰਵਾਈ ਜਾਂਦੀ, ਉਦੋਂ ਤੱਕ ਉਹ ਟਾਵਰ ਤੋਂ ਨਹੀਂ ਉਤਰੇਗਾ।

Advertisement

Advertisement
Author Image

Advertisement
Advertisement
×