ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੰਡੀਗੜ੍ਹ ਅੱਧੇ ਘੰਟੇ ਦੇ ਮੀਂਹ ਤੇ ਗੜੇਮਾਰੀ ਮਗਰੋਂ ਜਲ-ਥਲ

05:49 AM Apr 28, 2024 IST
ਚੰਡੀਗੜ੍ਹ ਦੇ ਸੈਕਟਰ-34 ਵਿੱਚ ਵਰ੍ਹਦੇ ਮੀਂਹ ਵਿੱਚ ਮੰਜ਼ਿਲ ਵੱਲ ਵਧਦੇ ਹੋਏ ਰਾਹਗੀਰ। -ਫੋਟੋ: ਨਿਤਿਨ ਮਿੱਤਲ

ਆਤਿਸ਼ ਗੁਪਤਾ
ਚੰਡੀਗੜ੍ਹ, 27 ਅਪਰੈਲ
ਪੰਜਾਬ ਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਅੱਜ ਦੁਪਹਿਰ ਸਮੇਂ ਇੱਕ ਦਮ ਮੌਸਮ ਦਾ ਮਿਜਾਜ਼ ਬਦਲ ਗਿਆ। ਇਸ ਤੋਂ ਬਾਅਦ ਤੇਜ਼ ਮੀਂਹ ਦੇ ਨਾਲ-ਨਾਲ ਗੜੇ ਵੀ ਪਏ ਜੋ ਲਗਾਤਾਰ ਅੱਧਾ ਘੰਟਾ ਜਾਰੀ ਰਹੇ। ਮੀਂਹ ਕਾਰਨ ਸਿਟੀ ਬਿਊਟੀਫੁੱਲ ਜਲ-ਥਲ ਹੋ ਗਿਆ। ਉਧਰ, ਮੀਂਹ ਤੇ ਗੜੇਮਾਰੀ ਨੇ ਚੰਡੀਗੜ੍ਹ ਦੇ ਆਲੇ-ਦੁਆਲੇ ਇਲਾਕੇ ਵਿੱਚ ਰਹਿੰਦੇ ਕਿਸਾਨਾਂ ਦੇ ਫਿਕਰ ਵਧਾ ਦਿੱਤੇ ਹਨ ਕਿਉਂਕਿ ਕਣਕ ਦੀ ਵਾਢੀ ਦਾ ਕੰਮ ਚੱਲ ਰਿਹਾ ਹੈ। ਮੀਂਹ ਪੈਣ ਕਾਰਨ ਵਾਢੀ ਦਾ ਕੰਮ ਪੱਛੜ ਰਿਹਾ ਹੈ ਅਤੇ ਮੰਡੀਆਂ ਵਿੱਚ ਪਈ ਫ਼ਸਲ ਪ੍ਰਭਾਵਿਤ ਹੋ ਰਹੀ ਹੈ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ 24 ਘੰਟੇ ਦੌਰਾਨ 9.7 ਐੱਮਐੱਮ ਮੀਂਹ ਪਿਆ ਹੈ। ਇਸ ਵਿੱਚੋਂ 9.3 ਐੱਮਐੱਮ ਅੱਜ ਦੁਪਹਿਰ ਨੂੰ ਅਤੇ 0.4 ਐੱਮਐੱਮ ਲੰਘੀ ਰਾਤ ਨੂੰ ਮੀਂਹ ਪਿਆ ਹੈ। ਮੀਂਹ ਤੋਂ ਬਾਅਦ ਮੌਸਮ ਵਿਭਾਗ ਨੇ 28 ਤੇ 29 ਅਪਰੈਲ ਨੂੰ ਮੁੜ ਮੌਸਮ ਖ਼ਰਾਬ ਹੋਣ ਸਬੰਧੀ ਚਿਤਾਵਨੀ ਦਿੱਤੀ ਹੈ। ਇਸ ਦੌਰਾਨ ਮੀਂਹ ਦੇ ਨਾਲ-ਨਾਲ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲਣ ਦੀ ਸੰਭਾਵਨਾ ਹੈ। ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 36.7 ਡਿਗਰੀ ਸੈਲਸੀਅਸ ਦਰਜ ਕੀਤਾ ਹੈ, ਜੋ ਲੰਘੇ ਦਿਨ ਦੇ ਮੁਕਾਬਲੇ 3.5 ਡਿਗਰੀ ਘੱਟ ਸੀ। ਇਸੇ ਤਰ੍ਹਾਂ ਘੱਟ ਤੋਂ ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਦਰਜ ਕੀਤਾ ਹੈ।
ਸਿਟੀ ਬਿਊਟੀਫੁੱਲ ਵਿੱਚ ਅੱਜ ਦੁਪਹਿਰੇ ਇੱਕ ਦਮ ਤੇਜ਼ ਮੀਂਹ ਪੈਣ ਕਰਕੇ ਸ਼ਹਿਰ ਦੀਆਂ ਸਾਰੀਆਂ ਸੜਕਾਂ ਪਾਣੀ ਵਿੱਚ ਡੁੱਬ ਗਈਆਂ। ਸ਼ਹਿਰ ਦੀਆਂ ਮੁੱਖ ਸੜਕਾਂ ਤੇ ਚੌਕਾਂ ਵਿੱਚ ਪਾਣੀ ਜਮ੍ਹਾਂ ਹੋ ਗਿਆ।
ਸੜਕਾਂ ’ਤੇ ਪਾਣੀ ਖੜ੍ਹਨ ਕਾਰਨ ਸ਼ਹਿਰ ਦੇ ਵੱਡੀ ਗਿਣਤੀ ਵਿੱਚ ਚੌਕਾ ਵਿੱਚ ਜਾਮ ਵਰਗੇ ਹਾਲਾਤ ਬਣ ਗਏ। ਮੀਂਹ ਰੁਕਣ ਤੋਂ ਲਗਪਗ ਇੱਕ-ਦੋ ਘੰਟੇ ਮਗਰੋਂ ਆਵਾਜਾਈ ਸੁਚਾਰੂ ਢੰਗ ਨਾਲ ਚੱਲ ਸਕੀ। ਉੱਧਰ, ਮੀਂਹ ਕਰਕੇ ਚੰਡੀਗੜ੍ਹ ਦੇ ਪਿੰਡਾਂ ਤੇ ਕਲੋਨੀਆਂ ਵਿੱਚ ਹਾਲਾਤ ਖ਼ਰਾਬ ਹੋ ਗਏ। ਜਿੱਥੇ ਲੋਕਾਂ ਨੂੰ ਘਰੋਂ ਬਾਹਰ ਨਿਕਲਣਾ ਵੀ ਮੁਸ਼ਕਲ ਹੋ ਗਿਆ। ਚੰਡੀਗੜ੍ਹ ਵਿੱਚ ਬਾਅਦ ਦੁਪਹਿਰ ਮੀਂਹ ਰੁਕਣ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ ਜਿਸ ਕਰਕੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਸੁਖਨਾ ਝੀਲ, ਰੌਕ ਗਾਰਡਨ ਤੇ ਹੋਰਨਾਂ ਘੁੰਮਣ ਵਾਲੀਆਂ ਥਾਵਾਂ ’ਤੇ ਪਹੁੰਚ ਕੇ ਮੌਸਮ ਦਾ ਆਨੰਦ ਮਾਣਿਆ।

Advertisement

ਮੀਂਹ ਨੇ ਕਿਸਾਨਾਂ ਨੂੰ ਫਿਕਰਾਂ ਵਿੱਚ ਪਾਇਆ

ਪੰਚਕੂਲਾ (ਪੀ.ਪੀ. ਵਰਮਾ): ਇਲਾਕੇ ਵਿੱਚ ਅੱਜ ਹੋਈ ਹਲਕੀ ਬਰਸਾਤ ਨੇ ਕਿਸਾਨਾਂ ਦੇ ਫ਼ਿਕਰ ਵਧਾ ਦਿੱਤੇ ਹਨ। ਹਰਿਆਣਾ ਦੀ ਮੰਡੀਆਂ ਵਿੱਚ ਕਿਸਾਨ ਇਸ ਗੱਲ ਤੋਂ ਪ੍ਰੇਸ਼ਾਨ ਹਨ ਕਿ ਉਨ੍ਹਾਂ ਦੀ ਫ਼ਸਲ ਮੀਂਹ ਕਾਰਨ ਖਰਾਬ ਨਾ ਹੋ ਜਾਵੇ। ਮੰਡੀਆਂ ਵਿੱਚ ਫ਼ਸਲ ਦੀ ਪੂਰੀ ਤਰ੍ਹਾਂ ਲਿਫਟਿੰਗ ਨਹੀਂ ਹੋਈ। ਮੌਸਮ ਵਿਭਾਗ ਨੇ ਅਗਲੇ ਦਿਨਾਂ ਵਿੱਚ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ ਜਿਸ ਕਾਰਨ ਕਿਸਾਨਾਂ ਦੀ ਚਿੰਤਾ ਹੋਰ ਵਧ ਗਈ ਹੈ। ਹਰਿਆਣਾ ਸਰਕਾਰ ਦੇ ਵਧੀਕ ਮੁੱਖ ਸਕੱਤਰ ਨੰਦ ਮੋਹਨ ਸ਼ਰਨ ਨੇ ਹਰਿਆਣਾ ਦੀਆਂ ਕਈ ਮੰਡੀਆਂ ਦਾ ਦੌਰਾ ਕੀਤਾ ਹੈ। ਪ੍ਰਸ਼ਾਸਨ ਨੇ ਆਦੇਸ਼ ਦਿੱਤੇ ਹਨ ਕਿ ਕਿਸਾਨਾਂ ਦੀ ਫ਼ਸਲ ਨੂੰ ਢੱਕਣ ਲਈ ਤਰਪਾਲਾਂ ਦਾ ਪ੍ਰਬੰਧ ਕੀਤਾ ਜਾਵੇ। ਜਲਦੀ ਤੋਂ ਜਲਦੀ ਸਰਕਾਰੀ ਏਜੰਸੀਆਂ ਕਿਸਾਨਾਂ ਦੀ ਫ਼ਸਲ ਨੂੰ ਚੁੱਕਣ, ਮੰਡੀਆਂ ਵਿੱਚ ਕਿਸਾਨਾਂ ਦੇ ਖਾਣ-ਪੀਣ ਅਤੇ ਰਹਿਣ ਦਾ ਪ੍ਰਬੰਧ ਕੀਤਾ ਜਾਵੇ। ਫ਼ਸਲ ਤੋਲੇ ਜਾਣ ਵਾਲੇ ਕੰਢਿਆਂ ਦੀ ਸਮੇਂ-ਸਮੇਂ ਸਿਰ ਜਾਂਚ ਕੀਤੀ ਜਾਵੇ।

Advertisement
Advertisement
Advertisement