ਚੰਡੀਗੜ੍ਹ ਗ੍ਰਨੇਡ ਹਮਲਾ: ਐੱਨਆਈਏ ਵੱਲੋਂ ਚਾਰ ਖ਼ਾਲਿਸਤਾਨੀਆਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ
ਨਵੀਂ ਦਿੱਲੀ, 23 ਮਾਰਚ
ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਸਤੰਬਰ 2024 ਦੇ ਚੰਡੀਗੜ੍ਹ ਗ੍ਰਨੇਡ ਹਮਲਾ ਮਾਮਲੇ ਵਿੱਚ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਚਾਰ ਅਤਿਵਾਦੀਆਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਹੈ।
ਇੱਕ ਅਧਿਕਾਰਤ ਬਿਆਨ ਵਿੱਚ ਅੱਜ ਕਿਹਾ ਗਿਆ ਕਿ ਮੁਲਜ਼ਮਾਂ ਵਿੱਚ ਪਾਕਿਸਤਾਨ ਰਹਿੰਦਾ ਅਤਿਵਾਦੀ ਹਰਵਿੰਦਰ ਸਿੰਘ ਸੰਧੂ ਉਰਫ਼ ਰਿੰਦਾ ਅਤੇ ਅਮਰੀਕਾ ਰਹਿੰਦਾ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀ ਸ਼ਾਮਲ ਹਨ। ਚੰਡੀਗੜ੍ਹ ਦੀ ਵਿਸ਼ੇਸ਼ ਐੱਨਆਈਏ ਅਦਾਲਤ ਵਿੱਚ ਦਾਇਰ ਚਾਰਜਸ਼ੀਟ ਵਿੱਚ ਸਾਰੇ ਚਾਰ ਮੁਲਜ਼ਮਾਂ ਖ਼ਿਲਾਫ਼ ਹਮਲੇ ਦੀ ਸਾਜ਼ਿਸ਼ ਘੜਨ ਅਤੇ ਇਸ ਨੂੰ ਅੰਜਾਮ ਦੇਣ ਵਿੱਚ ਉਨ੍ਹਾਂ ਦੀ ਭੂਮਿਕਾ ਸਬੰਧੀ ਗੈਰ-ਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (ਯੂਏਪੀਏ) ਤੇ ਵਿਸਫੋਟਕ ਪਦਾਰਥ ਕਾਨੂੰਨ ਦੀਆਂ ਕਈ ਧਾਰਾਵਾਂ ਤਹਿਤ ਦੋਸ਼ ਲਾਏ ਗਏ ਹਨ।
ਐੱਨਆਈਏ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਅਤਿਵਾਦੀ ਰਿੰਦਾ ਅਤੇ ਹੈਪੀ ਪਾਸੀ ਹਮਲੇ ਦੇ ਮੁੱਖ ਸਾਜ਼ਿਸ਼ਘਾੜੇ ਸਨ। ਉਨ੍ਹਾਂ ਨੇ ਗ੍ਰਨੇਡ ਹਮਲੇ ਨੂੰ ਅੰਜਾਮ ਦੇਣ ਲਈ ਚੰਡੀਗੜ੍ਹ ਵਿੱਚ ਗਰੋਹ ਨਾਲ ਜੁੜੇ ਮੈਂਬਰਾਂ ਨੂੰ ਸਹਾਇਤਾ, ਅਤਿਵਾਦੀ ਫੰਡਿੰਗ, ਹਥਿਆਰ ਤੇ ਗੋਲਾ-ਬਾਰੂਦ ਮੁਹੱਈਆ ਕਰਵਾਏ ਸਨ। -ਪੀਟੀਆਈ