ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੰਡੀਗੜ੍ਹ ਦੇ ਵਿਰਾਸਤੀ ਫਰਨੀਚਰ ਦੀ ਵਿਦੇਸ਼ਾਂ ’ਚ ਨਿਲਾਮੀ

10:20 AM Jun 18, 2024 IST
ਵਿਦੇਸ਼ ਵਿੱਚ ਨਿਲਾਮ ਹੋਏ ਚੰਡੀਗੜ੍ਹ ਦੇ ਵਿਰਾਸਤੀ ਫਰਨੀਚਰ ਦੀ ਤਸਵੀਰ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਜੂਨ
ਚੰਡੀਗੜ੍ਹ ਦੇ ਵਿਰਾਸਤੀ ਫਰਨੀਚਰ ਦੀ ਵਿਦੇਸ਼ਾਂ ਵਿੱਚ ਨਿਲਾਮੀ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ। ਅਮਰੀਕਾ ਵਿੱਚ ਚੰਡੀਗੜ੍ਹ ਦੀਆਂ 10 ਵਿਰਾਸਤੀ ਵਸਤਾਂ 88.03 ਲੱਖ ਰੁਪਏ ਵਿੱਚ ਨਿਲਾਮ ਹੋਈਆਂ ਹਨ। ਇਸ ਬਾਰੇ ਚੰਡੀਗੜ੍ਹ ਪ੍ਰਸ਼ਾਸਨ ਦੇ ਹੈਰੀਟੇਜ ਆਈਟਮਜ਼ ਪ੍ਰੋਟੈਕਸ਼ਨ ਸੈੱਲ ਦੇ ਮੈਂਬਰ ਅਜੈ ਜੱਗਾ ਨੇ ਕਿਹਾ ਕਿ ਅਮਰੀਕਾ ਵਿੱਚ ਹਾਲ ਹੀ ਵਿੱਚ ਨਿਲਾਮ ਹੋਈ ਵਸਤੂਆਂ ਵਿੱਚ ਲੀਅ-ਕਾਰਬੁਜ਼ੀਰ ਤੇ ਪਿਅਰੇ ਜੀਨੇਰੇਟ ਵੱਲੋਂ ਡਿਜ਼ਾਈਨ ਕੀਤੀਆਂ ਐਡਵੋਕੇਟ ਕੁਰਸੀਆਂ, ਆਰਮ ਚੇਅਰ ਦਾ ਜੋੜਾ, ਇਕ ਮੇਜ਼ ਤੇ ਕੁਰਸੀ ਦਾ ਜੋੜਾ ਸ਼ਾਮਲ ਹੈ।
ਸ੍ਰੀ ਜੱਗਾ ਨੇ ਕਿਹਾ ਕਿ ਇਸ ਨਿਲਾਮੀ ਦੌਰਾਨ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੀ ਐਡਵੋਕੇਟ ਚੇਅਰ ਦਾ ਜੋੜਾ ਸਭ ਤੋਂ ਮਹਿੰਗਾ ਨਿਲਾਮ ਹੋਇਆ ਹੈ। ਇਹ 15.79 ਲੱਖ ਰੁਪਏ ਵਿੱਚ ਨਿਲਾਮ ਹੋਇਆ। ਇਸ ਤੋਂ ਬਾਅਦ ਹਾਈ ਕੋਰਟ ਦੀ ਕਮੇਟੀ ਆਰਮ ਚੇਅਰ ਦਾ ਜੋੜਾ 12.63 ਲੱਖ ਰੁਪਏ, ਮੇਜ਼ ਤੇ ਕੁਰਸੀ ਦਾ ਜੋੜਾ 7.90 ਲੱਖ ਰੁਪਏ ਅਤੇ ਆਰਮ ਚੇਅਰ ਦਾ ਜੋੜਾ 6.32 ਲੱਖ ਰੁਪਏ ਵਿੱਚ ਨਿਲਾਮ ਹੋਇਆ ਹੈ। ਸ੍ਰੀ ਜੱਗਾ ਨੇ ਮੰਗ ਕੀਤੀ ਕਿ ਚੰਡੀਗੜ੍ਹ ਦੀ ਵਿਰਾਸਤੀ ਵਸਤੂਆਂ ਦੀ ਵਿਦੇਸ਼ਾਂ ਵਿੱਚ ਨਿਲਾਮੀ ਬੰਦ ਕੀਤੀ ਜਾਣੀ ਚਾਹੀਦੀ ਹੈ। ਇਸ ਲਈ ਸ੍ਰੀ ਜੱਗਾ ਨੇ ਵਿਦੇਸ਼ ਮੰਤਰੀ ਐੱਸਜੈ ਸ਼ੰਕਰ ਤੇ ਸੱਭਿਆਚਾਰ ਤੇ ਸੈਰ ਸਪਾਟਾ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੂੰ ਵੀ ਪੱਤਰ ਲਿਖਿਆ ਹੈ। ਸ੍ਰੀ ਜੱਗਾ ਨੇ ਪਹਿਲਾਂ ਵੀ ਕਈ ਵਾਰ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਇਹ ਮੰਗ ਕੀਤੀ ਹੈ, ਪਰ ਚੰਡੀਗੜ੍ਹ ਦੀ ਵਿਰਾਸਤੀ ਵਸਤੂਆਂ ਦੀ ਨਿਲਾਮੀ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ।

Advertisement

Advertisement
Tags :
chandigarhchandigarh newsheritage furniturepunjab
Advertisement