For the best experience, open
https://m.punjabitribuneonline.com
on your mobile browser.
Advertisement

ਗਰਮੀ ਤੇ ਲੂ ਨੇ ਭੱਠੀ ਵਾਂਗ ਤਪਾਏ ਚੰਡੀਗੜ੍ਹੀਏ

11:44 AM Jun 16, 2024 IST
ਗਰਮੀ ਤੇ ਲੂ ਨੇ ਭੱਠੀ ਵਾਂਗ ਤਪਾਏ ਚੰਡੀਗੜ੍ਹੀਏ
ਧੁੱਪ ਅਤੇ ਲੂ ਤੋਂ ਬਚਣ ਲਈ ਮੂੰਹ ਢਕ ਕੇ ਜਾਂਦੇ ਹੋਏ ਮੋਟਰਸਾਈਕਲ ਚਾਲਕ। -ਫੋਟੋ: ਨਿਤਿਨ ਮਿੱਤਲ
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 15 ਜੂਨ
ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਹਾੜ੍ਹ ਮਹੀਨਾ ਚੜ੍ਹਨ ਦੇ ਨਾਲ-ਨਾਲ ਗਰਮੀ ਦਾ ਕਹਿਰ ਜਾਰੀ ਹੈ। ਸ਼ਹਿਰ ਦਾ ਤਾਪਮਾਨ ਆਮ ਨਾਲੋਂ 7.2 ਡਿਗਰੀ ਸੈਲਸੀਅਸ ਵਧ ਗਿਆ ਹੈ। ਗਰਮੀ ਵਧਣ ਕਰ ਕੇ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ। ਦੁਪਹਿਰ ਸਮੇਂ ਸ਼ਹਿਰ ਦੀਆਂ ਸੜਕਾਂ ’ਤੇ ਸੰਨਾਟਾ ਪਸਰਿਆ ਹੋਇਆ ਸੀ ਅਤੇ ਲੋਕ ਲੋੜ ਅਨੁਸਾਰ ਹੀ ਘਰੋਂ ਬਾਹਰ ਨਿਕਲ ਰਹੇ ਸਨ। ਅੱਜ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 43.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜੋ ਆਮ ਨਾਲੋਂ 7.2 ਡਿਗਰੀ ਸੈਲਸੀਅਸ ਵੱਧ ਸੀ। ਇਸੇ ਤਰ੍ਹਾਂ ਘੱਟ ਤੋਂ ਘੱਟ ਤਾਪਮਾਨ 28.4 ਡਿਗਰੀ ਸੈਲਸੀਅਸ ਦਰਜ ਕੀਤਾ ਹੈ, ਇਹ ਵੀ ਆਮ ਨਾਲੋਂ 1.9 ਡਿਗਰੀ ਸੈਲਸੀਅਸ ਵੱਧ ਹੈ। ਉੱਧਰ, ਸ਼ਹਿਰ ਵਿੱਚ ਘੁੰਮਣ ਲਈ ਸੁਖਨਾ ਝੀਲ ਤੇ ਰੌਕ ਗਾਰਡਨ ਵਿੱਚ ਵੀ ਆਮ ਦਿਨਾਂ ਨਾਲੋਂ ਘੱਟ ਗਿਣਤੀ ਵਿੱਚ ਲੋਕ ਪਹੁੰਚੇ। ਮੌਸਮ ਵਿਭਾਗ ਨੇ 16 ਤੇ 17 ਜੂਨ ਲਈ ‘ਸੰਤਰੀ’ ਐਲਰਟ ਜਾਰੀ ਕੀਤਾ ਹੈ। ਮੌਸਮ ਵਿਗਿਆਨੀਆਂ ਨੇ 18, 19 ਤੇ 20 ਜੂਨ ਨੂੰ ਸ਼ਹਿਰ ਵਿੱਚ ਹਨੇਰੀ ਤੇ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੌਰਾਨ ਲੋਕਾਂ ਨੂੰ ਗਰਮੀ ਤੋਂ ਮਾਮੂਲੀ ਰਾਹਤ ਮਿਲ ਸਕਦੀ ਹੈ।

Advertisement

ਧੁੱਪ ’ਚ ਨਾ ਨਿਕਲਣ ਦੀ ਸਲਾਹ

ਮੌਸਮ ਵਿਗਿਆਨੀ ਸ਼ਿਵੰਦਰ ਸਿੰਘ ਨੇ ਕਿਹਾ ਕਿ ਸ਼ਹਿਰ ਵਿੱਚ 18 ਜੂਨ ਨੂੰ ਰਾਤ ਸਮੇਂ ਤੋਂ ਮੌਸਮ ਆਪਣਾ ਮਿਜ਼ਾਜ ਬਦਲ ਸਕਦਾ ਹੈ। ਇਸ ਦੌਰਾਨ ਹਨੇਰੀ ਚੱਲਣ ਦੇ ਨਾਲ-ਨਾਲ ਮੀਂਹ ਵੀ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ 19 ਤੇ 20 ਜੂਨ ਨੂੰ ਵੀ ਕਈ ਥਾਵਾਂ ’ਤੇ ਅਜਿਹੇ ਹਾਲਾਤ ਬਣ ਸਕਦੇ ਹਨ। ਉਨ੍ਹਾਂ ਨੇ ਅਤਿ ਦੀ ਗਰਮੀ ਕਰ ਕੇ ਲੋਕਾਂ ਨੂੰ ਸਵੇਰੇ 11 ਤੋਂ ਸ਼ਾਮ 5 ਵਜੇ ਤੱਕ ਲੋੜ ਅਨੁਸਾਰ ਘਰੋਂ ਬਾਹਰ ਨਿਕਲਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਧੁੱਪ ’ਚ ਘਰੋਂ ਬਾਹਰ ਨਿਕਲਣ ਸਮੇਂ ਸਿਰ ਢਕ ਕੇ ਨਿਕਲਿਆ ਜਾਵੇ ਅਤੇ ਸਾਰਿਆਂ ਨੂੰ ਹਲਕੇ ਕੱਪੜੇ ਪਾਉਣ ਦੀ ਅਪੀਲ ਕੀਤੀ।

ਮੁਹਾਲੀ ਤੇ ਪੰਚਕੂਲਾ ’ਚ ਵੀ ਤਾਪਮਾਨ ਵਧਿਆ

ਮੁਹਾਲੀ ਅਤੇ ਪੰਚਕੂਲਾ ਵਿੱਚ ਵੀ ਗਰਮੀ ਦਾ ਕਹਿਰ ਜਾਰੀ ਰਿਹਾ ਹੈ। ਅੱਜ ਮੁਹਾਲੀ ਵਿੱਚ ਵੱਧ ਤੋਂ ਵੱਧ ਤਾਪਮਾਨ 43.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਘੱਟ ਤੋਂ ਘੱਟ ਤਾਪਮਾਨ 29.4 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਪੰਚਕੂਲਾ ਵਿੱਚ ਵੱਧ ਤੋਂ ਵੱਧ ਤਾਪਮਾਨ 42.7 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 26.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

Advertisement
Author Image

sukhwinder singh

View all posts

Advertisement
Advertisement
×