ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੰਡੀਗੜ੍ਹ ਮਹਿਲਾ ਕਾਂਗਰਸ ਵੱਲੋਂ ਭਰਤੀ ਮੁਹਿੰਮ ਅੱਜ ਤੋਂ ਕੀਤੀ ਜਾਵੇਗੀ ਸ਼ੁਰੂ

07:33 AM Sep 15, 2024 IST
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਨੀਤੂ ਵਰਮਾ। -ਫੋਟੋ: ਵਿੱਕੀ ਘਾਰੂ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਸਤੰਬਰ
ਚੰਡੀਗੜ੍ਹ ਮਹਿਲਾ ਕਾਂਗਰਸ ਵੱਲੋਂ 15 ਸਤੰਬਰ ਨੂੰ ਮਹਿਲਾ ਕਾਂਗਰਸ ਦੇ ਸਥਾਪਨਾ ਦਿਵਸ ’ਤੇ ਸ਼ਹਿਰ ਵਿੱਚ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਇਹ ਮੁਹਿੰਮ ਸਵੇਰੇ 11.30 ਵਜੇ ਸੈਕਟਰ-35 ਵਿੱਚ ਪਾਰਟੀ ਦਫ਼ਤਰ ਤੋਂ ਕੀਤੀ ਜਾਵੇਗੀ, ਜਦੋਂ ਨਵੇਂ ਮੈਂਬਰਾਂ ਦੇ ਡਿਜੀਟਲ ਫਾਰਮ ਭਰ ਕੇ ਪਾਰਟੀ ਦੇ ਨਾਲ ਜੋੜਿਆ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਮਹਿਲਾ ਕਾਂਗਰਸ ਦੀ ਕੌਮੀ ਜਨਰਲ ਸਕੱਤਰ ਨੀਤੂ ਵਰਮਾ ਨੇ ਚੰਡੀਗੜ੍ਹ ਵਿੱਚ ਸੈਕਟਰ-35 ’ਚ ਕਾਂਗਰਸ ਭਵਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ 15 ਸਤੰਬਰ ਨੂੰ ਮਹਿਲਾ ਕਾਂਗਰਸ ਦੀ ਕੌਮੀ ਪ੍ਰਧਾਨ ਅਲਕਾ ਲਾਂਬਾ ਵੱਲੋਂ ਪੂਰੇ ਦੇਸ਼ ਵਿੱਚ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਉਸ ਤੋਂ ਬਾਅਦ ਚੰਡੀਗੜ੍ਹ ਵਿੱਚ ਵੀ ਇਸ ਮੁਹਿੰਮ ਨੂੰ ਤੇਜ਼ੀ ਨਾਲ ਘਰ-ਘਰ ਤੱਕ ਪਹੁੰਚਾਇਆ ਜਾਵੇਗਾ।
ਸ੍ਰੀਮਤੀ ਵਰਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਹਰ ਵਰਗ ਦੇ ਲੋਕਾਂ ਨੂੰ ਬਰਾਬਰ ਥਾਂ ਦਿੱਤੀ ਜਾਂਦੀ ਹੈ ਪਰ ਕਾਂਗਰਸ ਪਾਰਟੀ ਔਰਤਾਂ ਨੂੰ ਵਿਸ਼ੇਸ਼ ਤੌਰ ’ਤੇ ਰਾਜਨੀਤਕ ਖੇਤਰ ਵਿੱਚ ਮੂਹਰੇ ਲਿਆਉਣ ਦਾ ਕੰਮ ਕਰਦੀ ਹੈ। ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਰਾਜੀਵ ਗਾਂਧੀ ਨੇ ਹੀ ਰਾਜਨੀਤਕ ਖੇਤਰ ਵਿੱਚ ਔਰਤਾਂ ਲਈ ਰਾਖਵਾਂਕਰਨ ਸ਼ੁਰੂ ਕਰਵਾਇਆ ਸੀ। ਉਸ ਤੋਂ ਬਾਅਦ ਹੀ ਔਰਤਾਂ ਰਾਜਨੀਤਕ ਖੇਤਰ ਵਿੱਚ ਵੱਧ ਚੜ੍ਹ ਕੇ ਹਿੱਸਾ ਲੈ ਰਹੀਆਂ ਹਨ।
ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਨੇ ਮਹਿਲਾ ਕਾਂਗਰਸ ਦੀਆਂ ਆਗੂਆਂ ਵੱਲੋਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਕੰਮਾ ਦੀ ਸ਼ਲਾਘਾ ਕੀਤੀ।
ਇਸ ਮੌਕੇ ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਨੰਦਿਤਾ ਹੁੱਡਾ ਨੇ ਸਾਰਿਆਂ ਨੂੰ ਇਸ ਮੈਂਬਰਸ਼ਿਪ ਮੁਹਿੰਮ ਨੂੰ ਤੇਜ਼ੀ ਨਾਲ ਸ਼ਹਿਰ ਭਰ ਵਿੱਚ ਪਹੁੰਚਾਉਣ ਦਾ ਭਰੋਸਾ ਦਿੱਤਾ।

Advertisement

Advertisement