ਚੰਡੀਗੜ੍ਹ ਮੇਅਰ ਚੋਣ: ‘ਆਪ’ ਦੀ ਪਟੀਸ਼ਨ ’ਤੇ ਸੁਣਵਾਈ ਅੱਜ
08:33 AM Feb 05, 2024 IST
ਚੰਡੀਗੜ੍ਹ (ਮੁਕੇਸ਼ ਕੁਮਾਰ): ਪੰਜਾਬ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ‘ਆਪ’ ਕੌਂਸਲਰ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਭਲਕੇ 5 ਫਰਵਰੀ ਨੂੰ ਸੁਣਵਾਈ ਕਰੇਗਾ। ਹਾਈ ਕੋਰਟ ਨੇ ਚੰਡੀਗੜ੍ਹ ’ਚ ਮੇਅਰ ਦੀ ਚੋਣ ਨਵੇਂ ਸਿਰੇ ਤੋਂ ਕਰਾਉਣ ਦੀ ਮੰਗ ਕਰਨ ਵਾਲੀ ‘ਆਪ’ ਨੂੰ ਕੋਈ ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਚੀਫ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਤੇ ਜਸਟਿਸ ਮਨੋਜ ਮਿਸ਼ਰਾ ਦਾ ਬੈਂਚ ਇਸ ਮਾਮਲੇ ’ਤੇ ਸੁਣਵਾਈ ਕਰ ਸਕਦਾ ਹੈ। ਮੇਅਰ ਦੇ ਅਹੁਦੇ ਦੇ ਉਮੀਦਵਾਰ ਕੌਂਸਲਰ ਕੁਲਦੀਪ ਕੁਮਾਰ ਵੱਲੋਂ ਪੇਸ਼ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਲੰਘੇ ਸ਼ੁੱਕਰਵਾਰ ਨੂੰ ਇਸ ਮਾਮਲੇ ਦਾ ਜ਼ਿਕਰ ਕਰਦਿਆਂ ਤੁਰੰਤ ਸੁਣਵਾਈ ਦੀ ਅਪੀਲ ਕੀਤੀ ਸੀ। ਭਾਜਪਾ ਨੇ ਚੰਡੀਗੜ੍ਹ ਮੇਅਰ ਦੀ ਚੋਣ ’ਚ ਜਿੱਤ ਹਾਸਲ ਕੀਤੀ ਸੀ ਅਤੇ ਸਾਰੇ ਤਿੰਨੇ ਅਹੁਦਿਆਂ ’ਤੇ ਆਪਣਾ ਕਬਜ਼ਾ ਬਰਕਰਾਰ ਰੱਖਿਆ ਸੀ।
Advertisement
Advertisement