ਸੁਪਰੀਮ ਕੋਰਟ ’ਚ ਸੁਣਵਾਈ ਤੋਂ ਪਹਿਲਾਂ ਚੰਡੀਗੜ੍ਹ ਦੇ ਮੇਅਰ ਵੱਲੋਂ ਅਸਤੀਫ਼ਾ
07:20 AM Feb 19, 2024 IST
Advertisement
ਚੰਡੀਗੜ੍ਹ: ਚੰਡੀਗੜ੍ਹ ’ਚ ਮੇਅਰ ਦੀ ਚੋਣ ਦੇ ਵਿਵਾਦ ਸਬੰਧੀ ਕੇਸ ਦੀ ਭਲਕੇ ਸੁਪਰੀਮ ਕੋਰਟ ਵਿੱਚ ਸੁਣਵਾਈ ਤੋਂ ਪਹਿਲਾਂ ਸ਼ਹਿਰ ਦੇ ਨਵੇਂ ਮੇਅਰ ਮਨੋਜ ਸੋਨਕਰ ਨੇ ਐਤਵਾਰ ਦੇਰ ਰਾਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਧਰ, ‘ਆਪ’ ਦੇ ਤਿੰਨ ਕੌਂਸਲਰ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ‘ਆਪ’ ਦੇ ਕੌਂਸਲਰਾਂ ਪੂਨਮ ਦੇਵੀ, ਨੇਹਾ ਮੁਸਾਵਤ ਅਤੇ ਗੁਰਚਰਨਜੀਤ ਸਿੰਘ ਕਾਲਾ ਨੇ ਦਿੱਲੀ ਵਿੱਚ ਚੰਡੀਗੜ੍ਹ ਭਾਜਪਾ ਦੇ ਸਾਬਕਾ ਪ੍ਰਧਾਨ ਅਰੁਣ ਸੂਦ ਦੀ ਸਰਪ੍ਰਸਤੀ ਹੇਠ ਭਾਜਪਾ ਦਾ ਲੜ ਫੜ ਲਿਆ ਹੈ। ਦੱਸਣਯੋਗ ਹੈ ਕਿ ‘ਆਪ’ ਦੇ ਇਹ ਤਿੰਨੇ ਕੌਂਸਲਰ ਪਿਛਲੇ ਦਿਨ ਤੋਂ ਹੀ ‘ਆਪ’ ਦੀ ਲੀਡਰਸ਼ਿਪ ਦੇ ਸੰਪਰਕ ਵਿੱਚ ਨਹੀਂ ਸਨ।
Advertisement
Advertisement