ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਚੰਡੀਗੜ੍ਹ ਮੋਰਚਾ’: ਮੁੱਖ ਮੰਤਰੀ ਵੱਲੋਂ ਕਿਸਾਨ ਤੇ ਮਜ਼ਦੂਰ ਧਿਰਾਂ ਨੂੰ ਗੱਲਬਾਤ ਦਾ ਸੱਦਾ

09:00 PM Aug 30, 2024 IST

ਚਰਨਜੀਤ ਸਿੰਘ ਭੁੱਲਰ

Advertisement

ਚੰਡੀਗੜ੍ਹ, 30 ਅਗਸਤ

ਪੰਜਾਬ ਸਰਕਾਰ ਖੇਤੀ ਨੀਤੀ ਨੂੰ ਲੈ ਕੇ ਕਿਸਾਨ ਤੇ ਮਜ਼ਦੂਰ ਧਿਰਾਂ ਵੱਲੋਂ ਪਹਿਲੀ ਸਤੰਬਰ ਨੂੰ ਲਗਾਏ ਜਾਣ ਵਾਲੇ ‘ਚੰਡੀਗੜ੍ਹ ਮੋਰਚਾ’ ਨੂੰ ਟਾਲਣ ਦੇ ਰੌਂਅ ਵਿੱਚ ਹੈ। ਪੁਲੀਸ ਅਫ਼ਸਰਾਂ ਦੀ ਟੀਮ ਵੱਲੋਂ ਕਿਸਾਨ ਤੇ ਮਜ਼ਦੂਰ ਆਗੂਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਦੋ ਦਿਨਾਂ ਤੋਂ ਜਾਰੀ ਹੈ। ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਖੇਤੀ ਨੀਤੀ ਸਮੇਤ ਭਖਦੀਆਂ ਮੰਗਾਂ ਨੂੰ ਲੈ ਕੇ 1 ਸਤੰਬਰ ਤੋਂ ਚੰਡੀਗੜ੍ਹ ਵਿੱਚ ਮੋਰਚਾ ਲਾਉਣ ਦਾ ਫ਼ੈਸਲਾ ਕੀਤਾ ਹੈ ਅਤੇ ਦੋ ਸਤੰਬਰ ਨੂੰ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ ਕਿਉਂਕਿ ਦੋ ਸਤੰਬਰ ਨੂੰ ਮੌਨਸੂਨ ਸੈਸ਼ਨ ਸ਼ੁਰੂ ਹੋ ਰਿਹਾ ਹੈ।

Advertisement

ਕਿਸਾਨ ਤੇ ਮਜ਼ਦੂਰ ਆਗੂਆਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੋਵੇਂ ਜਥੇਬੰਦੀਆਂ ਨੂੰ ਪਹਿਲੀ ਸਤੰਬਰ ਨੂੰ ਮੀਟਿੰਗ ਦਾ ਸੱਦਾ ਦਿੱਤਾ ਹੈ। ਦੂਜੇ ਪਾਸੇ ਪੁਲੀਸ ਅਧਿਕਾਰੀ ਪਹਿਲੀ ਸਤੰਬਰ ਦੀ ਮੀਟਿੰਗ ਤੋਂ ਪਹਿਲਾਂ ਧਰਾਤਲ ਤਿਆਰ ਕਰਨ ਵਿੱਚ ਜੁਟੇ ਹੋਏ ਹਨ। ਮੁੱਖ ਮੰਤਰੀ ਦਫ਼ਤਰ ਵਿੱਚ ਆਪਸੀ ਤਾਲਮੇਲ ਬਣਾਉਣ ਵਿਚ ਲੱਗਿਆ ਹੋਇਆ ਹੈ।

Advertisement