ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੰਡੀਗੜ੍ਹ ਨਗਰ ਨਿਗਮ ਵੱਲੋਂ ਸਫਾਈ ਕਾਮਿਆਂ ਦਾ ਸਨਮਾਨ

09:10 AM May 02, 2024 IST

ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 1 ਮਈ
ਚੰਡੀਗੜ੍ਹ ਨਗਰ ਨਿਗਮ ਵੱਲੋਂ ਅੱਜ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਕੌਮਾਂਤਰੀ ਮਜ਼ਦੂਰ ਦਿਵਸ ਮਨਾਇਆ ਗਿਆ। ਇਸ ਮੌਕੇ ਸੀਐਂਡਡੀ ਵੇਸਟ ਪਲਾਂਟ, ਇੰਡਸਟਰੀਅਲ ਏਰੀਆ ਫੇਜ਼-1 ਵਿੱਚ ਇੱਕ ਸਿਹਤ ਜਾਂਚ ਕੈਂਪ ਲਗਾਇਆ ਗਿਆ। ਕੈਂਪ ਦੌਰਾਨ 200 ਦੇ ਕਰੀਬ ਮਜ਼ਦੂਰਾਂ ਦੀ ਸਿਹਤ ਜਾਂਚ ਕੀਤੀ ਗਈ। ਨਗਰ ਨਿਗਮ ਕਮਿਸ਼ਨਰ ਅਨਿੰਦਿਤਾ ਮਿਤਰਾ ਨੇ ਰਾਸ਼ਟਰ ਨਿਰਮਾਣ ਵਿੱਚ ਪਾਏ ਯੋਗਦਾਨ ਲਈ ਮਜ਼ਦੂਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਜ਼ਦੂਰ ਦਿਨ-ਰਾਤ ਮਿਹਨਤ ਕਰ ਕੇ ਸਿਟੀ ਬਿਊਟੀਫੁੱਲ ਚੰਡੀਗੜ੍ਹ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ। ਸੈਕਟਰ 17 ਦੇ ਸੈਂਟਰਲ ਪਲਾਜ਼ਾ ਵਿੱਚ ਵੀ ਪ੍ਰੋਗਰਾਮ ਕਰਵਾਇਆ ਗਿਆ, ਜਿੱਥੇ ਮੈਡੀਕਲ ਅਫ਼ਸਰ ਸਿਹਤ ਤੇ ਹੋਰ ਅਧਿਕਾਰੀਆਂ ਨੇ ਸਫ਼ਾਈ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ।
ਇਸੇ ਤਰ੍ਹਾਂ ਸੈਕਟਰ 32 ਦੇ ਵਾਟਰ ਵਰਕਸ ਵਿੱਚ ਸਫ਼ਾਈ ਮਿੱਤਰਾਂ ਅਤੇ ਪਬਲਿਕ ਹੈਲਥ ਵਿੰਗ ਦੇ ਸਟਾਫ਼ ਤੋਂ ਇਲਾਵਾ ਸੈਕਟਰ 47, 33 ਅਤੇ 36 ਦੇ ਬਾਗਬਾਨੀ ਸਟੋਰਾਂ ਵਿੱਚ ਬਾਗਬਾਨਾਂ ਅਤੇ ਬਾਗਬਾਨੀ ਵਿੰਗ ਦੇ ਵਰਕਰਾਂ ਨੂੰ ਸਨਮਾਨਿਤ ਕਰਨ ਲਈ ਇੱਕ ਪ੍ਰੋਗਰਾਮ ਕਰਵਾਇਆ ਗਿਆ।

Advertisement

Advertisement
Advertisement