ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੰਡੀਗੜ੍ਹ ਨਗਰ ਨਿਗਮ ਹਾਊਸ ਦੀ ਮੀਟਿੰਗ ਅਚਾਨਕ ਰੱਦ

06:32 AM Aug 22, 2024 IST

ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 21 ਅਗਸਤ
ਚੰਡੀਗੜ੍ਹ ਨਗਰ ਨਿਗਮ ਦੀ ਅੱਜ ਹੋਣ ਵਾਲੀ ਮਹੀਨਾਵਾਰ ਮੀਟਿੰਗ ਰੱਦ ਕਰ ਦਿੱਤੀ ਗਈ। ਹਾਲਾਂਕਿ ਨਗਰ ਨਿਗਮ ਨੇ ਇਸ ਦਾ ਕੋਈ ਕਾਰਨ ਨਹੀਂ ਦੱਸਿਆ ਹੈ ਪਰ ਚਰਚਾ ਹੈ ਕਿ ਕੌਂਸਲਰਾਂ ਦੇ ਆਪਸੀ ਵਿਵਾਦ ਕਾਰਨ ਇਹ ਮੀਟਿੰਗ ਰੱਦ ਕੀਤੀ ਗਈ ਹੈ। ਨਗਰ ਨਿਗਮ ਹਾਊਸ ਦੀ ਮੀਟਿੰਗ ਬੁੱਧਵਾਰ ਨੂੰ ਹੋਣੀ ਸੀ ਪਰ ਇਸ ਤੋਂ ਪਹਿਲਾਂ ਮੰਗਲਵਾਰ ਦੇਰ ਰਾਤ ਸਾਰੇ ਕੌਂਸਲਰਾਂ ਨੂੰ ਜਾਣੂ ਕਰਵਾਇਆ ਗਿਆ ਕਿ ਮੀਟਿੰਗ ਅਣਸੁਖਾਵੇਂ ਕਾਰਨਾਂ ਕਰ ਕੇ ਰੱਦ ਕਰ ਦਿੱਤੀ ਗਈ ਹੈ। ਮੀਟਿੰਗ ਰੱਦ ਹੋਣ ਤੋਂ ਬਾਅਦ ਕੌਂਸਲਰਾਂ ਵਿੱਚ ਅਸਲ ਕਾਰਨਾਂ ਦੀ ਚਰਚਾ ਸ਼ੁਰੂ ਹੋ ਗਈ। ਮੀਟਿੰਗ ਰੱਦ ਹੋਣ ਦਾ ਕਾਰਨ ਮੇਅਰ ਦੀ ਸਿਹਤ ਖ਼ਰਾਬ ਹੋਣਾ ਦੱਸਿਆ ਜਾ ਰਿਹਾ ਹੈ। ਮੇਅਰ ਨਾਲ ਗੱਲ ਕਰਨ ’ਤੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਅਚਾਨਕ ਛਾਤੀ ’ਚ ਦਰਦ ਹੋਇਆ ਸੀ ਜਿਸ ਕਾਰਨ ਉਹ ਹਸਪਤਾਲ ਆਏ ਸਨ ਤੇ ਅੱਜ ਬੁੱਧਵਾਰ ਦੀ ਮੀਟਿੰਗ ਰੱਦ ਕਰ ਦਿੱਤੀ ਗਈ।
ਦੂਜੇ ਪਾਸੇ, ਕੁਝ ਕੌਂਸਲਰਾਂ ਨੇ ਦੋਸ਼ ਲਾਇਆ ਕਿ ਨਿਯਮਾਂ ਅਨੁਸਾਰ ਸਾਰੇ ਏਜੰਡੇ ਕੌਂਸਲਰਾਂ ਅਤੇ ਅਧਿਕਾਰੀਆਂ ਨੂੰ ਮੀਟਿੰਗ ਤੋਂ 72 ਘੰਟੇ ਪਹਿਲਾਂ ਦਿੱਤੇ ਜਾਣੇ ਹਨ। ਕੌਂਸਲਰਾਂ ਨੇ ਦੱਸਿਆ ਕਿ ਮੀਟਿੰਗ ਬੁੱਧਵਾਰ ਨੂੰ ਹੈ ਅਤੇ ਸਪਲੀਮੈਂਟਰੀ ਏਜੰਡਾ ਰਾਤ ਤੋਂ ਪਹਿਲਾਂ ਹੀ ਉਨ੍ਹਾਂ ਕੋਲ ਪਹੁੰਚ ਰਿਹਾ ਸੀ। ਉਨ੍ਹਾਂ ਕਿਹਾ ਕਿ ਇਸ ਵਿੱਚ ਕਈ ਏਜੰਡੇ ਹਨ ਜੋ ਬਹੁਤ ਜ਼ਰੂਰੀ ਹਨ ਅਤੇ ਇਨ੍ਹਾਂ ਨੂੰ ਪੂਰਾ ਪੜ੍ਹਨ ਵਿੱਚ ਸਮਾਂ ਲੱਗਦਾ ਹੈ। ਕੌਂਸਲਰਾਂ ਨੇ ਇਹ ਵੀ ਦੋਸ਼ ਲਾਇਆ ਕਿ ਕਈ ਤਜਵੀਜ਼ਾਂ ਸਪਲੀਮੈਂਟਰੀ ਏਜੰਡੇ ਵਿੱਚ ਰੱਖੀਆਂ ਗਈਆਂ ਹਨ, ਜਿਨ੍ਹਾਂ ਬਾਰੇ ਕਿਸੇ ਨਾਲ ਵਿਚਾਰ-ਵਟਾਂਦਰਾ ਵੀ ਨਹੀਂ ਕੀਤਾ ਗਿਆ।
ਦੂਜੇ ਪਾਸੇ, ਭਾਜਪਾ ਕੌਂਸਲਰ ਸੌਰਭ ਜੋਸ਼ੀ ਨੇ ਮੀਟਿੰਗ ਰੱਦ ਹੋਣ ਸਬੰਧੀ ਕਿਹਾ ਕਿ ਨਿਗਮ ਦੇ ਇਤਿਹਾਸ ਵਿੱਚ ਅਜਿਹਾ ਕਦੇ ਨਹੀਂ ਹੋਇਆ ਕਿ ਸਦਨ ਦੀ ਮੀਟਿੰਗ ਤੈਅ ਸਮੇਂ ਤੋਂ ਸਿਰਫ਼ 11 ਘੰਟੇ ਪਹਿਲਾਂ ਰੱਦ ਕਰਨ ਦੀ ਗੱਲ ਕਹੀ ਗਈ ਹੋਵੇ। ਉਨ੍ਹਾਂ ਕਿਹਾ ਕਿ ਅਜਿਹੀਆਂ ਮੀਟਿੰਗਾਂ ਨੂੰ ਰੱਦ ਕਰਨ ਦਾ ਅਧਿਕਾਰ ਸਿਰਫ਼ ਡਿਪਟੀ ਕਮਿਸ਼ਨਰ ਕੋਲ ਹੈ। ਸ੍ਰੀ ਜੋਸ਼ੀ ਨੇ ਕਿਹਾ ਕਿ ‘ਆਪ’ ਆਗੂਆਂ ਨੂੰ ਇਹ ਨਹੀਂ ਪਤਾ ਕਿ ਸਦਨ ਨੂੰ ਕਿਵੇਂ ਚਲਾਉਣਾ ਹੈ।
ਨਗਰ ਨਿਗਮ ਦੇ ਸੂਤਰਾਂ ਦੀ ਮੰਨੀਏ ਤਾਂ ਇਹ ਮੀਟਿੰਗ ਇਸੇ ਮਹੀਨੇ ਵਿੱਚ ਹੀ ਦੁਬਾਰਾ ਬੁਲਾਈ ਜਾ ਸਕਦੀ ਹੈ, ਹਾਲਾਂਕਿ ਇਸ ਲਈ ਅਜੇ ਕੋਈ ਸਮਾਂ ਤੈਅ ਨਹੀਂ ਕੀਤਾ ਗਿਆ ਹੈ।

Advertisement

Advertisement
Advertisement