For the best experience, open
https://m.punjabitribuneonline.com
on your mobile browser.
Advertisement

ਚੰਡੀਗੜ੍ਹ ਨਗਰ ਨਿਗਮ ਹਾਊਸ ਦੀ ਵਿਸ਼ੇਸ਼ ਮੀਟਿੰਗ ਅੱਜ

06:43 AM Mar 15, 2024 IST
ਚੰਡੀਗੜ੍ਹ ਨਗਰ ਨਿਗਮ ਹਾਊਸ ਦੀ ਵਿਸ਼ੇਸ਼ ਮੀਟਿੰਗ ਅੱਜ
Advertisement

ਚੰਡੀਗੜ੍ਹ (ਖੇਤਰੀ ਪ੍ਰਤੀਨਿਧ): ਚੰਡੀਗੜ੍ਹ ਨਗਰ ਨਿਗਮ ਭਲਕੇ ਸ਼ੁੱਕਰਵਾਰ ਨੂੰ ਹਾਊਸ ਦੀ ਵਿਸ਼ੇਸ਼ ਮੀਟਿੰਗ ਸੱਦੀ ਹੈ। ਇਸ ਵਿਸ਼ੇਸ਼ ਮੀਟਿੰਗ ਵਿੱਚ ਸ਼ਹਿਰ ਦੇ ਮਹੱਤਵਪੂਰਨ 24x7 ਜਲ ਸਪਲਾਈ ਦੇ ਪ੍ਰਾਜੈਕਟ ਦੇ ਸਬੰਧ ਵਿੱਚ ਇੱਕ ਵਿਸਤ੍ਰਿਤ ਰਿਪੋਰਟ ਪੇਸ਼ ਕੀਤੀ ਜਾਵੇਗੀ। ਹਾਊਸ ਮੀਟਿੰਗ ਦੌਰਾਨ ਇਸ ਪ੍ਰਾਜੈਕਟ ’ਤੇ ਸਮਝੌਤਾ ਹੋਣ ਤੋਂ ਬਾਅਦ ਹੁਣ ਤੱਕ ਅਪਣਾਈ ਗਈ ਪ੍ਰਕਿਰਿਆ ਅਤੇ ਨਗਰ ਨਿਗਮ ਚੰਡੀਗੜ੍ਹ ਵੱਲੋਂ ਕਿੰਨਾ ਵਿੱਤੀ ਬੋਝ ਝੱਲਣਾ ਪਵੇਗਾ, ਬਾਰੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ। 15 ਮਾਰਚ ਨੂੰ ਹੋਣ ਵਾਲੀ ਮੀਟਿੰਗ ਦੌਰਾਨ ਨਿਗਮ ਦੇ ਲਗਪਗ 11 ਹਜ਼ਾਰ ਕਰਮਚਾਰੀਆਂ ਲਈ ਦੁਰਘਟਨਾ ਦੌਰਾਨ ਮੌਤ ਜੋ ਜਾਣ ’ਤੇ ਮਾਲੀ ਸਹਾਇਤਾ ਦੇ ਫ਼ੰਡ ਦੀ ਨਿਗਮ ਬਜਟ ਵਿਵਸਥਾ ਬਾਰੇ ਚਰਚਾ ਕੀਤੀ ਜਾ ਸਕਦੀ ਹੈ। ਇਸ ਚਰਚਾ ਦੌਰਾਨ ਨਿਗਮ ਦੇ ਅਗਲੇ ਵਿੱਤੀ ਵਰ੍ਹੇ 2024-25 ਦੌਰਾਨ ਡਿਜ਼ਾਸਟਰ ਮੈਨਜਮੈਂਟ ਕਰਮਚਾਰੀਆਂ ਦੇ ਲਈ ਬਜਟ ਵਿੱਚ ਕਿੰਨਾ ਵਿਸ਼ੇਸ਼ ਫੰਡ ਰੱਖਿਆ ਦੀ ਵਿਵਸਥਾ ਕੀਤੀ ਜਾਵੇ, ਬਾਰੇ ਵੀ ਇਹ ਮਾਮਲਾ ਵਿਚਾਰਨ ਲਈ ਵੀ ਤਜਵੀਜ਼ ਭੇਜੀ ਜਾ ਰਹੀ ਹੈ। ਮੀਟਿੰਗ ਦੌਰਾਨ ਸ਼ਹਿਰ ਵਿੱਚ ਗੈਰਕਾਨੂੰਨੀ ਵੈਂਡਰਾਂ ਦੀ ਸਮੱਸਿਆ ਦੇ ਹੱਲ ਲਈ ਵੀ ਵਿਚਾਰ ਚਰਚਾ ਕੀਤੀ ਜਾਵੇਗੀ।

Advertisement

Advertisement
Author Image

joginder kumar

View all posts

Advertisement
Advertisement
×