ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੰਡੀਗੜ੍ਹ ਨਗਰ ਨਿਗਮ ਨੇ ਖੇਡ ਮੁਕਾਬਲੇ ਕਰਵਾਏ

11:44 AM Aug 31, 2024 IST
ਨਗਰ ਨਿਗਮ ਵਲੋਂ ਕਰਵਾਏ ਰੱਸਾਕਸ਼ੀ ਮੁਕਬਲੇ ਦੀ ਝਲਕ।

ਮੁਕੇਸ਼ ਕੁਮਾਰ
ਚੰਡੀਗੜ੍ਹ, 30 ਅਗਸਤ
ਭਾਰਤੀ ਹਾਕੀ ਦੇ ਮਹਾਨ ਖਿਡਾਰੀ ਮੇਜਰ ਧਿਆਨ ਚੰਦ ਦੇ ਜਨਮ ਦਿਨ ਦੀ ਯਾਦ ਵਿੱਚ ਸੈਕਟਰ 7 ਦੇ ਖੇਡ ਸਟੇਡੀਅਮ ਵਿੱਚ ਨਗਰ ਨਿਗਮ ਚੰਡੀਗੜ੍ਹ ਵੱਲੋਂ ਕਰਵਾਏ ਖੇਡ ਮੁਕਾਬਲੇ ਦਾ ਮੇਅਰ ਕੁਲਦੀਪ ਕੁਮਾਰ ਨੇ ਉਦਘਾਟਨ ਕੀਤਾ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਨਗਰ ਨਿਗਮ ਦੇ ਅਧਿਕਾਰੀਆਂ, ਸਫ਼ਾਈ ਮਿੱਤਰਾਂ, ਸਫ਼ਾਈ ਸੈਨਿਕਾਂ, ਬੀਐਂਡਆਰ ਮੁਲਾਜ਼ਮਾਂ, ਸਵੈ-ਸਹਾਇਤਾ ਗਰੁੱਪਾਂ ਦੇ ਮੈਂਬਰਾਂ, ਫਾਇਰਮੈਨਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਖੇਡ ਮੁਕਬਲਿਆਂ ਦਾ ਉਦਘਾਟਨ ਕਰਨ ਤੋਂ ਬਾਅਦ ਬੋਲਦਿਆਂ ਮੇਅਰ ਨੇ ਕਿਹਾ ਕਿ ਖੇਡਾਂ ਨਾ ਸਿਰਫ਼ ਕਰਮਚਾਰੀਆਂ ਨੂੰ ਤਣਾਅ ਤੋਂ ਮੁਕਤ ਕਰਦੀਆਂ ਹਨ ਸਗੋਂ ਉਨ੍ਹਾਂ ਦੀ ਸਿਹਤ ਲਈ ਵੀ ਲਾਹੇਵੰਦ ਹਨ। ਇਸ ਮੌਕੇ ਪੁਰਸ਼ਾਂ ਅਤੇ ਔਰਤਾਂ ਦੇ 100 ਮੀਟਰ ਦੌੜ, 400 ਮੀਟਰ ਦੌੜ, ਵਾਲੀਬਾਲ, ਬੈਡਮਿੰਟਨ, ਰੱਸਾਕਸ਼ੀ, ਸ਼ਤਰੰਜ ਅਤੇ ਕੈਰਮ ਦੇ ਮੁਕਾਬਲੇ ਕਰਵਾਏ ਗਏ। ਖੇਡ ਮੁਕਾਬਲਿਆਂ ਦੌਰਾਨ ਨਗਰ ਨਿਗਮ ਦੀਆਂ ਵੱਖ-ਵੱਖ ਟੀਮਾਂ ਨੇ ਹਿੱਸਾ ਲਿਆ ਸਨ।

Advertisement

Advertisement