ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੰਡੀਗੜ੍ਹ ਪੁਲੀਸ ਵੱਲੋਂ ਅਨਮੋਲ ਗਗਨ ਮਾਨ ਸਣੇ ਚਾਰ ਖ਼ਿਲਾਫ਼ ਚਲਾਨ ਪੇਸ਼

08:26 AM Feb 11, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਫਰਵਰੀ
ਚੰਡੀਗੜ੍ਹ ਪੁਲੀਸ ਨੇ ਤਿੰਨ ਸਾਲ ਪੁਰਾਣੇ ਮਾਮਲੇ ਵਿੱਚ ਪੰਜਾਬ ਦੀ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਸਮੇਤ ਆਮ ਆਦਮੀ ਪਾਰਟੀ ਦੇ ਚਾਰ ਆਗੂਆਂ ਖ਼ਿਲਾਫ਼ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਹੈ। ਇਹ ਕੇਸ ਚੰਡੀਗੜ੍ਹ ਦੇ ਥਾਣਾ ਸੈਕਟਰ-39 ਵਿੱਚ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 332, 353,188, 269, 270 ਤਹਿਤ ਦਰਜ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੇ 2021 ਵਿੱਚ ਚੰਡੀਗੜ੍ਹ ਦੇ ਸੈਕਟਰ-37 ’ਚ ਸਥਿਤ ਭਾਜਪਾ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਸੀ। ਉਸ ਵੇਲੇ ‘ਆਪ’ ਆਗੂਆਂ ਤੇ ਪੁਲੀਸ ਵਿੱਚ ਝੜਪ ਹੋ ਗਈ ਸੀ। ਥਾਣਾ ਸੈਕਟਰ-39 ਦੀ ਪੁਲੀਸ ਨੇ ‘ਆਪ’ ਆਗੂ ਅਨਮੋਲ ਗਗਨ ਮਾਨ, ਰਾਜਵਿੰਦਰ ਕੌਰ ਗਿੱਲ, ਡਾਕਟਰ ਸਨੀ ਸਿੰਘ ਆਹਲੂਵਾਲੀਆ ਅਤੇ ਅਰਸ਼ਦੀਪ ਸਿੰਘ ਸਣੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕਰ ਦਿੱਤਾ ਸੀ।

Advertisement

Advertisement