ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਸਮਾਵੇਸ਼’ ਰਾਹੀਂ ਲੋਕਾਂ ਦੇ ਮਸਲੇ ਹੱਲ ਕਰੇਗੀ ਚੰਡੀਗੜ੍ਹ ਪੁਲੀਸ

01:36 PM Jun 05, 2023 IST

ਮੁਕੇਸ਼ ਕੁਮਾਰ

Advertisement

ਚੰਡੀਗੜ੍ਹ, 4 ਜੂਨ

ਚੰਡੀਗੜ੍ਹ ਪੁਲੀਸ ਵੱਲੋਂ ‘ਸਮਾਵੇਸ਼’ ਪ੍ਰੋਗਰਾਮ ਤਹਿਤ ਸ਼ਹਿਰ ਦੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਇਹ ਪ੍ਰੋਗਰਾਮ ਅਗਲੇ ਮਹੀਨੇ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਗੱਲ ਦਾ ਪ੍ਰਗਟਾਵਾ ਚੰਡੀਗੜ੍ਹ ਪੁਲੀਸ ਦੀ ਐੱਸਐੱਸਪੀ ਕੰਵਰਦੀਪ ਕੌਰ ਨੇ ਅੱਜ ਚੰਡੀਗੜ੍ਹ ਦੀਆਂ ਵੱਖ-ਵੱਖ ਰੈਜ਼ੀਡੈਂਟਸ ਵੈਲਫੇਅਰ ਐੱਸੋਸੀਏਸ਼ਨਾਂ ਦੀ ਸਰਵਉੱਚ ਸੰਸਥਾ ਚੰਡੀਗੜ੍ਹ ਰੈਜ਼ੀਡੈਂਟ ਐੱਸੋਸੀਏਸ਼ਨਜ਼ ਵੈਲਫੇਅਰ ਫੈਡਰੇਸ਼ਨ (ਕਰਾਅਫੈਡ) ਦੀ ਕਾਰਜਕਾਰਨੀ ਦੀ ਮੀਟਿੰਗ ਵਿੱਚ ਕੀਤਾ। ਉਹ ਇਥੇ ਬਤੌਰ ਮੁੱਖ ਮਹਿਮਾਨ ਹਾਜ਼ਰ ਹੋਏ ਸਨ ਅਤੇ ਉਨ੍ਹਾਂ ਨੇ ਮੀਟਿੰਗ ਵਿੱਚ ਸ਼ਾਮਲ ਵੱਖ-ਵੱਖ ਰੈਜ਼ੀਡੈਂਟਸ ਵੈਲਫੇਅਰ ਐੱਸੋਸੀਏਸ਼ਨਾਂ ਦੇ ਅਹੁਦੇਦਾਰਾਂ ਨਾਲ ਪੁਲੀਸ ਸੁਰਖਿਆ ਸਬੰਧੀ ਚਰਚਾ ਕੀਤੀ। ਮੀਟਿੰਗ ਦੌਰਾਨ ਕਰਾਫੈੱਡ ਦੇ ਚੇਅਰਮੈਨ ਹਿਤੇਸ਼ ਪੁਰੀ, ਜਨਰਲ ਸਕੱਤਰ ਅਨੀਸ਼ ਗਰਗ ‘ਤੇ ਰਜਤ ਮਲਹੋਤਰਾ, ਸੀਨੀਅਰ ਵਾਈਸ ਚੇਅਰਮੈਨ ਉਮੇਸ਼ ਘਈ ਨੇ ਐੱਸਐੱਸਪੀ ਕੰਵਰਦੀਪ ਕੌਰ ਨੂੰ ਇਲਾਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਸਬੰਧੀ ਇੱਕ ਮੰਗ ਪੱਤਰ ਵੀ ਸੌਂਪਿਆ। ਕਰਾਅਫੈਡ ਦੇ ਅਹੁਦੇਦਾਰਾਂ ਨੇ ਐੱਸਐੱਸਪੀ ਨੂੰ ਦੱਸਿਆ ਕਿ ਸ਼ਹਿਰ ਵਿੱਚ ਰੋਜ਼ਾਨਾ ਜ਼ਰੂਰੀ ਵਸਤਾਂ ਵੇਚਣ ਵਾਲੇ ਅਣਅਧਿਕਾਰਤ ਵਿਕਰੇਤਾ ਸ਼ਹਿਰ ਦੀ ਵੱਡੀ ਸਮੱਸਿਆ ਬਣੇ ਹੋਏ ਹਨ ਉਹ ਕਿਸੇ ਨਿਯਮਾਂ ਦੀ ਪਾਲਣਾ ਨਹੀਂ ਕਰਦੇ, ਉਨ੍ਹਾਂ ਇਸ ਦਾ ਹੱਲ ਕੀਤੇ ਜਾਨ ਦੀ ਮੰਗ ਕੀਤੀ। ਕਰਾਅਫੈਡ ਨੇ ਸ਼ਹਿਰ ਦੀਆਂ ਵੱਖ ਵੱਖ ਰੈਜ਼ੀਡੈਂਟ ਵੈਲਫੇਅਰ ਐੱਸੋਸੀਏਸ਼ਨ ਅਤੇ ਐੱਸਐਚਓ/ਚੌਕੀ ਇੰਚਾਰਜ ਦਰਮਿਆਨ ਮਹੀਨਾਵਾਰ ਮੀਟਿੰਗ ਕਰਨ ਦੀ ਵੀ ਮੰਗ ਕੀਤੀ। ਇਸਤੋਂ ਇਲਾਵਾ ਮੀਟਿੰਗ ਦੌਰਾਨ ਸ਼ਹਿਰ ਵਾਸੀਆਂ ਨੇ ਐੱਸਐੱਸਪੀ ਨੂੰ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਐੱਸਐੱਸਪੀ ਨੇ ਕਿਹਾ ਕਿ ਅਗਲੇ ਮਹੀਨੇ ਤੋਂ ਚੰਡੀਗੜ੍ਹ ਪੁਲੀਸ ਦੇ ‘ਸਮਾਵੇਸ਼’ ਪ੍ਰੋਗਰਾਮ ਤਹਿਤ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਮੀਟਿੰਗ ਦੌਰਾਨ ਚੰਡੀਗੜ੍ਹ ਪੁਲੀਸ ਦੇ ਸੀਨੀਅਰ ਅਧਿਕਾਰੀ ਅਤੇ ਸ਼ਹਿਰ ਦੀਆਂ ਵੱਖ-ਵੱਖ ਰੈਜ਼ੀਡੈਂਟਸ ਵੈਲਫੇਅਰ ਐੱਸੋਸੀਏਸ਼ਨਾਂ ਦੇ ਅਹੁਦੇਦਾਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Advertisement

ਫਲੈਟਾਂ ਦੀਆਂ ਬਕਾਇਆ ਕਿਸ਼ਤਾਂ ਦੀ ਵਸੂਲੀ ਲਈ ਕੈਂਪ

ਚੰਡੀਗੜ੍ਹ (ਖੇਤਰੀ ਪ੍ਰਤੀਨਿਧ): ਚੰਡੀਗੜ੍ਹ ਪ੍ਰਸ਼ਾਸਨ ਵਲੋਂ ਮੁੜ ਵਸੇਬੇ ਅਤੇ ਕਿਫਾਇਤੀ ਕਿਰਾਇਆ ਯੋਜਨਾ ਤਹਿਤ ਅਲਾਟ ਕੀਤੇ ਗਏ ਫਲੈਟਾਂ ਦੀਆਂ ਬਕਾਇਆ ਕਿਸ਼ਤਾਂ ਅਤੇ ਕਿਰਾਏ ਦੀ ਵਸੂਲੀ ਲਈ ਅੱਜ ਇਥੇ ਸੈਕਟਰ 25 ਸਥਿਤ ਭਾਸਕਰ ਕਲੋਨੀ ਵਿੱਚ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਥੇ ਲਗਾਏ ਗਏ ਦੋ ਦਿਨਾਂ ਦੇ ਇਸ ਕੈਂਪ ਦੌਰਾਨ ਮਿਲਖ ਵਿਭਾਗ ਨੇ ਕੁਲ 1,90,335 ਰੁਪਏ ਦੀ ਬਕਾਇਆ ਰਾਸ਼ੀ ਇਕੱਤਰ ਕੀਤੀ ਗਈ। ਅਗਲਾ ਕੈਂਪ 10 ਅਤੇ 11 ਜੂਨ ਨੂੰ ਬਾਪੂ ਧਾਮ ਕਲੋਨੀ ਵਿੱਚ ਲਗਾਇਆ ਜਾਵੇਗਾ।

Advertisement