ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੰਡੀਗੜ੍ਹ ਪੰਜਾਬੀ ਮੰਚ ਨੇ ਮਨੀਸ਼ ਤਿਵਾੜੀ ਨੂੰ ਸੌਂਪਿਆ ਮੰਗ ਪੱਤਰ

08:37 AM Jul 11, 2024 IST
ਸੰਸਦ ਮੈਂਬਰ ਮਨੀਸ਼ ਤਿਵਾੜੀ ਨੂੰ ਮੰਗ ਪੱਤਰ ਸੌਂਪਦੇ ਹੋਏ ਚੰਡੀਗੜ੍ਹ ਪੰਜਾਬੀ ਮੰਚ ਦੇ ਆਗੂ।

ਕੁਲਦੀਪ ਸਿੰਘ
ਚੰਡੀਗੜ੍ਹ, 10 ਜੁਲਾਈ
ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਵਿੱਚ ਪੰਜਾਬੀ ਨੂੰ ਪਹਿਲੀ ਅਤੇ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਦਿਵਾਉਣ ਲਈ ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਅੱਜ ਸੰਸਦ ਮੈਂਬਰ ਮਨੀਸ਼ ਤਿਵਾੜੀ ਨੂੰ ਸੱਦ ਕੇ ਮੰਗ ਪੱਤਰ ਸੌਂਪਿਆ ਗਿਆ ਅਤੇ ਉਨ੍ਹਾਂ ਨੂੰ 16 ਅਪਰੈਲ ਨੂੰ ਸੈਕਟਰ-17 ਸਥਿਤ ਪੁਲ ਹੇਲ ਦਿੱਤੇ ਧਰਨੇ ਵਿੱਚ ਪੰਜਾਬੀ ਭਾਸ਼ਾ ਪ੍ਰਤੀ ਕੀਤਾ ਵਾਅਦਾ ਯਾਦ ਕਰਵਾਇਆ ਗਿਆ। ਮੰਚ ਦੇ ਪ੍ਰਧਾਨ ਸੁਖਜੀਤ ਸਿੰਘ ਹੱਲੋਮਾਜਰਾ ਅਤੇ ਜਨਰਲ ਸਕੱਤਰ ਕਾਮਰੇਡ ਦੇਵੀ ਦਿਆਲ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੇ ਮਨੀਸ਼ ਤਿਵਾੜੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਂ ’ਤੇ ਮੰਗ ਪੱਤਰ ਸੌਂਪੇ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਤਿਵਾੜੀ ਨੇ ਮੰਚ ਦੇ ਅਹੁਦੇਦਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪੰਜਾਬੀ ਭਾਸ਼ਾ ਦੇ ਇਸ ਅਹਿਮ ਮੁੱਦੇ ਨੂੰ ਕੇਂਦਰ ਸਰਕਾਰ ਕੋਲ ਰੱਖਣਗੇ।
ਉਨ੍ਹਾਂ ਦੱਸਿਆ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ 16 ਅਪਰੈਲ ਨੂੰ ਸੈਕਟਰ-17 ਵਿਖੇ ਪੁਲ ਹੇਠ ਮੰਚ ਵੱਲੋਂ ਇੱਕ ਮੀਟਿੰਗ ਕੀਤੀ ਗਈ ਸੀ ਜਿਸ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੁਲਾ ਕੇ ਉਨ੍ਹਾਂ ਤੋਂ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਪੰਜਾਬੀ ਭਾਸ਼ਾ ਨੂੰ ਬਣਦਾ ਦਰਜਾ ਦਿਵਾਉਣ ਦਾ ਅਹਿਦ ਲਿਆ ਗਿਆ ਸੀ। ਉਸੇ ਤਹਿਤ ਅੱਜ ਸ੍ਰੀ ਤਿਵਾੜੀ ਨੂੰ ਸੱਦ ਕੇ ਮੰਗ ਪੱਤਰ ਸੌਂਪਿਆ ਗਿਆ। ਇਸ ਤੋਂ ਇਲਾਵਾ ਮੰਚ ਵੱਲੋਂ 29 ਅਗਸਤ ਨੂੰ ਰਾਜ ਭਵਨ ਵੱਲ ਪੈਦਲ ਮਾਰਚ ਲਈ ਪਿੰਡਾਂ ਵਿੱਚ ਮੀਟਿੰਗਾਂ ਵੀ ਸ਼ੁਰੂ ਕੀਤੀਆਂ ਹੋਈਆਂ ਹਨ ਜਿਨ੍ਹਾਂ ਵਿੱਚ ਪੈਦਲ ਮਾਰਚ ਲਈ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਇਸ ਮੌਕੇ ਪੇਂਡੂ ਸੰਘਰਸ਼ ਕਮੇਟੀ ਦੇ ਸਰਪ੍ਰਸਤ ਬਾਬਾ ਗੁਰਦਿਆਲ ਸਿੰਘ ਖੁੱਡਾ ਅਲੀਸ਼ੇਰ, ਸ਼ਰਨਜੀਤ ਸਿੰਘ ਰਾਏਪੁਰ ਕਲਾਂ, ਗੁਰਪ੍ਰੀਤ ਸਿੰਘ ਸੋਮਲ, ਤਰਕਸ਼ੀਲ ਸੁਸਾਇਟੀ ਤੋਂ ਜੋਗਾ ਸਿੰਘ, ਦੀਪਕ ਸ਼ਰਮਾ ਚਨਾਰਥਲ ਵੀ ਹਾਜ਼ਰ ਸਨ।

Advertisement

Advertisement
Advertisement