ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੰਡੀਗੜ੍ਹ ਵਿੱਚ ਲਗਾਤਾਰ ਦੂਜੇ ਦਿਨ ਮੀਂਹ ਨਾਲ ਗਰਮੀ ਤੋਂ ਰਾਹਤ

07:47 AM Jul 04, 2024 IST
ਚੰਡੀਗੜ੍ਹ ਵਿੱਚ ਬੁੱਧਵਾਰ ਨੂੰ ਪਏ ਮੀਂਹ ਕਾਰਨ ਇਕ ਸੜਕ ’ਤੇ ਜਮ੍ਹਾਂ ਹੋਏ ਪਾਣੀ ’ਚੋਂ ਲੰਘਦੇ ਹੋਏ ਵਾਹਨ ਚਾਲਕ। -ਫੋਟੋ: ਪ੍ਰਦੀਪ ਤਿਵਾੜੀ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਜੁਲਾਈ
ਚੰਡੀਗੜ੍ਹ ਵਿੱਚ ਲਗਾਤਾਰ ਦੂਜੇ ਦਿਨ ਪਏ ਮੀਂਹ ਨੇ ਲੋਕਾਂ ਨੂੰ ਅਤਿ ਦੀ ਗਰਮੀ ਤੋਂ ਰਾਹਤ ਦਿਵਾਈ ਹੈ। ਮੀਂਹ ਕਰ ਕੇ ਚੰਡੀਗੜ੍ਹ ਦਾ ਤਾਪਮਾਨ ਵੀ 2.9 ਡਿਗਰੀ ਸੈਲਸੀਅਸ ਤੱਕ ਹੇਠਾਂ ਡਿੱਗ ਗਿਆ ਹੈ। ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਵਿੱਚ 24 ਘੰਟਿਆਂ ਵਿੱਚ 66.5 ਐੱਮਐੱਮ ਮੀਂਹ ਦਰਜ ਕੀਤਾ ਗਿਆ ਹੈ। ਉੱਥੇ ਹੀ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ ਵੀ 32.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ ਜੋ ਕਿ ਆਮ ਨਾਲੋਂ 2.9 ਡਿਗਰੀ ਸੈਲਸੀਅਸ ਘੱਟ ਰਿਹਾ ਹੈ। ਇਸੇ ਤਰ੍ਹਾਂ ਸ਼ਹਿਰ ਦਾ ਘੱਟੋ-ਘੱਟ ਤਾਪਮਾਨ ਵੀ 25.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਇਹ ਵੀ ਆਮ ਨਾਲੋਂ 1.5 ਡਿਗਰੀ ਸੈਲਸੀਅਸ ਘੱਟ ਰਿਹਾ ਹੈ। ਮੌਸਮ ਵਿਗਿਆਨੀਆਂ ਨੇ ਸ਼ਹਿਰ ਵਿੱਚ ਅਗਲੇ ਪੰਜ ਦਿਨ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਚੰਡੀਗੜ੍ਹ ਵਿੱਚ ਲੰਘੀ ਰਾਤ ਮੀਂਹ ਪੈਣਾ ਸ਼ੁਰੂ ਹੋ ਗਿਆ ਸੀ ਜੋ ਕਿ ਅੱਜ ਸਵੇਰੇ 10 ਵਜੇ ਤੱਕ ਪੈਂਦਾ ਰਿਹਾ। ਮੀਂਹ ਕਰ ਕੇ ਚੰਡੀਗੜ੍ਹ ਦੀਆਂ ਸੜਕਾਂ ’ਤੇ ਪਾਣੀ ਖੜ੍ਹਾ ਹੋ ਗਿਆ। ਮੀਂਹ ਪੈਣ ਕਰ ਕੇ ਸ਼ਹਿਰ ਦੀਆਂ ਮੁੱਖ ਸੜਕਾਂ ਵੀ ਪਾਣੀ ਵਿੱਚ ਡੁੱਬ ਗਈਆਂ, ਜਿਸ ਕਰ ਕੇ ਵਾਹਨ ਚਾਲਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਮੀਂਹ ਕਰ ਕੇ ਸੈਕਟਰ-17 ਦੇ ਬੱਸ ਅੱਡੇ ਦੇ ਬਾਹਰ ਵਾਲੀ ਸੜਕ ਅਤੇ ਸੈਕਟਰ-21/22 ਵਾਲੀ ਸੜਕ ’ਤੇ ਅਰੋਮਾ ਲਾਈਟ ਪੁਆਇੰਟ ਵਿੱਚ ਪਾਣੀ ਭਰ ਗਿਆ। ਇਸੇ ਤਰ੍ਹਾਂ ਇੰਡਸਟਰੀਅਲ ਏਰੀਆ ਵਿੱਚ ਸੀਟੀਯੂ ਵਰਕਸ਼ਾਪ ਨੇੜੇ ਰੇਲਵੇ ਅੰਡਰਬ੍ਰਿਜ ਅਤੇ ਸੈਕਟਰ-25/28 ਲਾਈਟ ਪੁਆਇੰਟ ’ਤੇ ਵੀ ਪਾਣੀ ਖੜ੍ਹਾ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮੀਂਹ ਪੈਣ ਕਰ ਕੇ ਕਲਾਗ੍ਰਾਮ ਤੋਂ ਰੇਲਵੇ ਸਟੇਸ਼ਨ ਵੱਲ ਜਾਣ ਵਾਲੀ ਸਲਿੱਪ ਰੋਡ ਧੱਸ ਗਈ, ਜਿਸ ਨੂੰ ਮੁਰੰਮਤ ਲਈ ਬੰਦ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਸੈਕਟਰ-43/44/51/52 ਵਾਲੇ ਚੌਕ ’ਚ ਸੈਕਟਰ-44 ਵਾਲੇ ਪਾਸੇ ਅਤੇ ਸ਼ਹਿਰ ਦੇ ਹੋਰ ਕਈ ਮੁੱਖ ਚੌਕਾਂ ’ਤੇ ਪਾਣੀ ਖੜ੍ਹਾ ਹੋ ਗਿਆ, ਜਿਸ ਕਰ ਕੇ ਰਾਹਗੀਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।

Advertisement

ਸੁਖਨਾ ਝੀਲ ’ਤੇ 24 ਘੰਟੇ ਚੌਕਸੀ ਵਧਾਈ

ਚੰਡੀਗੜ੍ਹ ਦੇ ਇੰਜਨੀਅਰਿੰਗ ਵਿਭਾਗ ਨੇ ਮੌਨਸੂਨ ਦੇ ਸੀਜ਼ਨ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਸ ਦੇ ਨਾਲ ਹੀ ਇੰਜਨੀਅਰਿੰਗ ਵਿਭਾਗ ਵੱਲੋਂ ਸੁਖਨਾ ਝੀਲ ’ਤੇ 24 ਘੰਟੇ ਚੌਕਸੀ ਰੱਖੀ ਜਾ ਰਹੀ ਹੈ ਤਾਂ ਜੋ ਝੀਲ ਵਿੱਚ ਪਾਣੀ ਦਾ ਪੱਧਰ ਵਧਣ ’ਤੇ ਬਣਦੀ ਕਾਰਵਾਈ ਕੀਤੀ ਜਾ ਸਕੇ। ਇਸ ਸਬੰਧੀ ਇੰਜਨੀਅਰਿੰਗ ਵਿਭਾਗ ਵੱਲੋਂ ਮੁਹਾਲੀ ਪ੍ਰਸ਼ਾਸਨ ਨਾਲ ਵੀ ਸਮੇਂ-ਸਮੇਂ ’ਤੇ ਸੰਪਰਕ ਕੀਤਾ ਜਾ ਰਿਹਾ ਹੈ ਤਾਂ ਜੋ ਝੀਲ ਵਿੱਚੋਂ ਪਾਣੀ ਛੱਡੇ ਜਾਣ ’ਤੇ ਕਿਸੇ ਕਿਸਮ ਦਾ ਵੀ ਜਾਨੀ ਤੇ ਮਾਲੀ ਨੁਕਸਾਨ ਹੋਣ ਤੋਂ ਬਚਾਇਆ ਜਾ ਸਕੇ।

ਸ਼ਹਿਰ ਦੇ ਪਾਰਕਾਂ ਵਿੱਚ ਖੜ੍ਹਾ ਹੋਇਆ ਪਾਣੀ

ਮੀਂਹ ਕਾਰਨ ਸ਼ਹਿਰ ਦੇ ਕਈ ਪਾਰਕਾਂ ਵਿੱਚ ਵੀ ਪਾਣੀ ਖੜ੍ਹਾ ਹੋ ਗਿਆ ਹੈ, ਜਿਸ ਕਰ ਕੇ ਪਾਰਕ ਵਿੱਚ ਸੈਰ ਕਰਨ ਲਈ ਜਾਣ ਵਾਲੇ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੈਕਟਰ-15, 22 ਅਤੇ 29 ਦੇ ਪਾਰਕਾਂ ਵਿੱਚ ਕਾਫੀ ਪਾਣੀ ਖੜ੍ਹਾ ਹੋ ਗਿਆ ਹੈ। ਪਾਰਕਾਂ ਵਿੱਚ ਪਾਣੀ ਖੜ੍ਹਾ ਹੋਣ ਕਰ ਕੇ ਲੋਕਾਂ ਨੂੰ ਬਿਮਾਰੀਆਂ ਫੈਲਣ ਦਾ ਡਰ ਹੈ। ਲੋਕਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਨੂੰ ਸ਼ਹਿਰ ਦੇ ਪਾਰਕਾਂ ਵਿੱਚੋਂ ਪਾਣੀ ਦੀ ਨਿਕਾਸੀ ਦਾ ਪੁਖਤਾ ਪ੍ਰਬੰਧ ਕਰਨਾ ਚਾਹੀਦਾ ਹੈ, ਤਾਂ ਜੋ ਇੱਥੇ ਸੈਰ ਕਰਨ ਵਾਲੇ ਲੋਕਾਂ ਨੂੰ ਪ੍ਰੇਸ਼ਾਨੀ ਪੇਸ਼ ਨਾ ਆਵੇ।

Advertisement

Advertisement
Advertisement