ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੰਡੀਗੜ੍ਹ ਦੇ ਸਕੂਲਾਂ ਵਿੱਚ ਛੇਵੀਂ ਤੋਂ ਸਕਿੱਲ ਵਿਸ਼ੇ ਸ਼ੁਰੂ: ਪੁਰੋਹਿਤ

08:51 AM Aug 04, 2023 IST
ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ-18 ਵਿੱਚ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ।

ਚੰਡੀਗੜ੍ਹ (ਸੁਖਵਿੰਦਰ ਪਾਲ ਸੋਢੀ): ਨਵੀਂ ਸਿੱਖਿਆ ਨੀਤੀ ਦੇ ਤਿੰਨ ਸਾਲ ਮੁਕੰਮਲ ਹੋਣ ’ਤੇ ਇਥੋਂ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ-18 ਵਿੱਚ ਸਮਾਗਮ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਸ਼ਿਰਕਤ ਕੀਤੀ। ਉਨ੍ਹਾਂ ਦੱਸਿਆ ਕਿ ਨਵੀਂ ਸਿੱਖਿਆ ਨੀਤੀ ਤਹਿਤ ਚੰਡੀਗੜ੍ਹ ਦੇ ਸਕੂਲਾਂ ਵਿਚ ਛੇਵੀਂ ਜਮਾਤ ਤੋਂ ਸਕਿੱਲ ਕੋਰਸ ਸ਼ੁਰੂ ਕੀਤੇ ਗਏ ਹਨ ਤੇ ਵਿਦਿਆਰਥੀਆਂ ਨੂੰ ਪੁਰਾਣੇ ਰੱਟੇ ਮਾਰਨ ਦੀ ਆਦਤ ਨੂੰ ਹਟਾ ਕੇ ਪੇਸ਼ੇਵਰ ਤੇ ਅਮਲੀ ਸਿੱਖਿਆ ਦੇਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸਿੱਖਿਆ ਵਿਭਾਗ ਤੇ ਅਧਿਆਪਕਾਂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੇਂਦਰ ਦੀ ਨਵੀਂ ਨੀਤੀ ਵਿਦਿਆਰਥੀਆਂ ਨੂੰ ਰੁਜ਼ਗਾਰ ਪੱਖੀ ਸਹਾਈ ਹੋਵੇਗੀ। ਉਨ੍ਹਾਂ ਦੱਸਿਆ ਕਿ ਕੇਂਦਰ ਵਲੋਂ ਇਸ ਸਕੂਲ ਦੀ ਪੀਐਮ ਸ੍ਰੀ ਸਕੂਲ ਵਜੋਂ ਚੋਣ ਕੀਤੀ ਗਈ ਹੈ ਜਿਸ ਨਾਲ ਇਸ ਸਕੂਲ ਵਿੱਚ ਆਧਾਰੀ ਢਾਂਚੇ ਨੂੰ ਮਜ਼ਬੂਤ ਕਰ ਕੇ ਮਿਆਰੀ ਤੇ ਆਧੁਨਿਕ ਸਿੱਖਿਆ ਦਿੱਤੀ ਜਾਵੇਗੀ। ਸ੍ਰੀ ਪੁਰੋਹਿਤ ਨੇ ਕਿਹਾ ਕਿ ਨਵੀਂ ਸਿੱਖਿਆ ਨੀਤੀ ਤਹਿਤ ਅਜਿਹੇ ਵਿਸ਼ੇ ਨਵੇਂ ਸ਼ੁਰੂ ਕੀਤੇ ਗਏ ਹਨ ਜਿਹੜੇ ਵਿਦਿਆਰਥੀਆਂ ਦੀ ਨੌਕਰੀ ਲੈਣ ਲਈ ਸਹਾਈ ਹੋਣਗੇ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਮਾਤ ਭਾਸ਼ਾ ਤੇ ਖੇਤਰੀ ਭਾਸ਼ਾ ਵਿਚ ਸਿੱਖਿਆ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ ਜਿਸ ਨਾਲ ਵਿਦਿਆਰਥੀਆਂ ਨੂੰ ਸੌਖੀ ਭਾਸ਼ਾ ਵਿਚ ਗਿਆਨ ਮਿਲ ਸਕੇਗਾ। ਇਸ ਲਈ ਕੇਂਦਰ ਨੇ 12 ਭਾਸ਼ਾਵਾਂ ਵਿਚ ਸਕੂਲੀ ਪਾਠਕ੍ਰਮ ਤਿਆਰ ਕਰਵਾਇਆ ਹੈ। ਉਨ੍ਹਾਂ ਇਸ ਮੌਕੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਪੜ੍ਹਾਈ ਵਿਚ ਆ ਰਹੀਆਂ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਸਕੂਲ ਵਿੱਚ ਪ੍ਰਦਰਸ਼ਨੀ ਵੀ ਲਾਈ ਗਈ।

Advertisement

Advertisement
Advertisement