ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੰਡੀਗੜ੍ਹ ਯੂਨੀਵਰਸਿਟੀ ਕਿਊਐੱਸ ਵਰਲਡ ਯੂਨੀਵਰਸਿਟੀ ਰੈਂਕਿੰਗ ’ਚ ਮੋਹਰੀ

10:27 AM Jul 01, 2023 IST
ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਰੈਂਕਿੰਗ ਬਾਰੇ ਜਾਣਕਾਰੀ ਦਿੰਦੇ ਹੋਏ। -ਫੋਟੋ: ਪ੍ਰਦੀਪ ਤਿਵਾਡ਼ੀ

ਚੰਡੀਗੜ੍ਹ: ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਨੇ ਕੁਆਕਕਿਊਰੇਲੀ ਸਾਇਮੰਡਜ਼ (ਕਿਊਐੱਸ) ਵਿਸ਼ਵ ਯੂਨੀਵਰਸਿਟੀ ਦਰਜਾਬੰਦੀ ਦੇ ਨਵੇਂ ਐਡੀਸ਼ਨ ਵਿੱਚ ਭਾਰਤ ਦੀਆਂ ਪ੍ਰਾਈਵੇਟ ਯੂਨੀਵਰਸਿਟੀਆਂ ਵਿੱਚੋਂ ਮੋਹਰੀ ਸਥਾਨ ਹਾਸਲ ਕੀਤਾ ਹੈ। ਕਿਊਐਸ ਵਰਲਡ ਯੂਨੀਵਰਸਿਟੀ ਰੈਂਕਿੰਗ-2024 ਵਿੱਚ 2963 ਸੰਸਥਾਵਾਂ ਦਾ ਮੁਲਾਂਕਣ ਕੀਤਾ ਗਿਆ ਸੀ। ਇਸ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਨੇ 771-780 ਰੈਂਕ ਪ੍ਰਾਪਤ ਕੀਤਾ ਹੈ। ਇੱਥੇ ਅੱਜ ਪ੍ਰੈੱਸ ਕਲੱਬ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੇ ਦੱਸਿਆ ਕਿ ਕਿਊਐੱਸ ਰੈਂਕਿੰਗ ਦੇ 20ਵੇਂ ਐਡੀਸ਼ਨ ਵਿੱਚ 45 ਭਾਰਤੀ ਯੂਨੀਵਰਸਿਟੀਆਂ ਨੂੰ ਸ਼ਾਮਲ ਕੀਤਾ ਗਿਆ ਸੀ ਅਤੇ ਸਾਰੀਆਂ ਸਰਕਾਰੀ ਅਤੇ ਨਿੱਜੀ ਸੰਸਥਾਵਾਂ ਵਿੱਚੋਂ ਚੰਡੀਗੜ੍ਹ ਯੂਨੀਵਰਸਿਟੀ ਦਾ ਆਲ ਇੰਡੀਆ ਰੈਂਕ 20ਵਾਂ ਹੈ। ਕਿਊਐਸ ਵਰਲਡ ਯੂਨੀਵਰਸਿਟੀ ਰੈਂਕਿੰਗ-2024 ਅਨੁਸਾਰ ਯੂਨੀਵਰਸਿਟੀ ਏਸ਼ੀਆ ਵਿੱਚ 233ਵੇਂ ਅਤੇ ਭਾਰਤ ਵਿੱਚ ਪ੍ਰਾਈਵੇਟ ਯੂਨੀਵਰਸਿਟੀਆਂ ਵਿੱਚੋਂ ਪਹਿਲੇ ਸਥਾਨ ’ਤੇ ਹੈ। -ਖੇਤਰੀ ਪ੍ਰਤੀਨਿਧ

Advertisement

Advertisement
Tags :
ਕਿਊਐੱਸਚੰਡੀਗੜ੍ਹਮੋਹਰੀਯੂਨੀਵਰਸਿਟੀਰੈਂਕਿੰਗਵਰਲਡ