ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੰਡੀਗੜ੍ਹ ਮਹਿਲਾ ਕਾਂਗਰਸ ਵੱਲੋਂ ਪਾਣੀ ਦੀਆਂ ਦਰਾਂ ਵਧਾਉਣ ਦਾ ਵਿਰੋਧ

06:45 AM Apr 02, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਅਪਰੈਲ
ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਦੀਪਾ ਦੂਬੇ ਨੇ ਪਾਣੀ ਦੀਆਂ ਵਧਦੀਆਂ ਕੀਮਤਾਂ ’ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ 1 ਅਪਰੈਲ ਤੋਂ ਸ਼ਹਿਰ ਵਿੱਚ ਪਾਣੀ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਨਾਲ ਲੋਕਾਂ ਦੀ ਜੇਬ੍ਹ ’ਤੇ ਬੋਝ ਪਵੇਗਾ, ਜਿਸ ਕਰਕੇ ਔਰਤਾਂ ਨੂੰ ਘਰ ਚਲਾਉਣ ਵਿੱਚ ਮੁਸ਼ਕਲ ਹੋਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਨੇ ਸ਼ਹਿਰ ਵਿੱਚ 24 ਘੰਟੇ ਪਾਣੀ ਦੇਣ ਦਾ ਵਾਅਦਾ ਕੀਤੀ ਸੀ, ਪਰ ਉਹ ਅੱਜ ਪਾਣੀ ਦੀਆਂ ਕੀਮਤਾਂ ਵਧਾਉਣ ਲੱਗੀ ਹੋਈ ਹੈ ਅਤੇ ਕੋਈ ਵੀ ਭਾਜਪਾਈ ਇਸ ਦਾ ਵਿਰੋਧ ਨਹੀਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇੰਡੀਆ ਅਲਾਇੰਸ ਸ਼ਹਿਰ ਵਾਸੀਆਂ ਨੂੰ ਪਾਣੀ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਲਗਾਤਾਰ ਉਪਰਾਲੇ ਕਰ ਰਿਹਾ ਹੈ। ਸ੍ਰੀਮਤੀ ਦੂਬੇ ਨੇ ਸ਼ਹਿਰ ਦੀਆਂ ਸਮੂਹ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਨੂੰ ਅਪੀਲ ਕੀਤੀ ਹੈ ਕਿ ਉਹ 2020 ਦੀ ਤਰਜ਼ ’ਤੇ ਇਸ ਮੁੱਦੇ ’ਤੇ ਇਕਜੁੱਟ ਹੋ ਕੇ ਪਾਣੀ ਦੀਆਂ ਵਧਦੀਆਂ ਕੀਮਤਾਂ ਦਾ ਵਿਰੋਧ ਕਰਨ ਤਾਂ ਜੋ ਸ਼ਹਿਰ ਦੇ ਲੋਕਾਂ ਨੂੰ ਇਸ ਤੋਂ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਨੂੰ ਇੰਡੀਆ ਅਲਾਇੰਸ ਦੇ ਨਾਲ ਇਸ ਮਾਮਲੇ ਨੂੰ ਪ੍ਰਸ਼ਾਸਨ ਅਤੇ ਨਿਗਮ ਅਧਿਕਾਰੀਆਂ ਅੱਗੇ ਉਠਾਉਣਾ ਚਾਹੀਦਾ ਹੈ। ਮਹਿਲਾ ਕਾਂਗਰਸ ਨੇ ਚੰਡੀਗੜ੍ਹ ਦੀਆਂ ਸਮੂਹ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨਾਂ ਅਤੇ ਮਾਰਕੀਟ ਵੈਲਫੇਅਰ ਐਸੋਸੀਏਸ਼ਨਾਂ ਨੂੰ ਪਾਣੀ ਦੀ ਵੱਧ ਰਹੀ ਕਿੱਲਤ ਵਿਰੁੱਧ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ।

Advertisement

Advertisement
Advertisement