For the best experience, open
https://m.punjabitribuneonline.com
on your mobile browser.
Advertisement

ਮੀਂਹ ਨਾਲ ਚੰਡੀਗੜ੍ਹੀਆਂ ਨੂੰ ਗਰਮੀ ਤੋਂ ਰਾਹਤ

06:34 AM Apr 15, 2024 IST
ਮੀਂਹ ਨਾਲ ਚੰਡੀਗੜ੍ਹੀਆਂ ਨੂੰ ਗਰਮੀ ਤੋਂ ਰਾਹਤ
ਚੰਡੀਗੜ੍ਹ ਵਿੱਚ ਐਤਵਾਰ ਨੂੰ ਪਏ ਹਲਕੇ ਮੀਂਹ ਦੌਰਾਨ ਸੜਕ ’ਤੇ ਛਤਰੀ ਲੈ ਕੇ ਜਾਂਦੇ ਹੋਏ ਰਾਹਗੀਰ। -ਫੋਟੋ: ਪ੍ਰਦੀਪ ਤਿਵਾੜੀ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਅਪਰੈਲ
ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਬਾਅਦ ਲੰਘੀ ਰਾਤ ਤੇਜ਼ ਹਵਾਵਾਂ ਚੱਲਣ ਤੋਂ ਬਾਅਦ ਪਏ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾਈ ਹੈ। ਇਸ ਕਰਕੇ ਅੱਜ ਸ਼ਹਿਰ ਦਾ ਤਾਪਮਾਨ ਵੀ ਆਮ ਦਿਨਾਂ ਦੇ ਮੁਕਾਬਲੇ 3 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਹੈ। ਬੀਤੀ ਰਾਤ ਤੋਂ ਅੱਜ ਸ਼ਾਮ ਤੱਕ ਸ਼ਹਿਰ ਵਿੱਚ 1.4 ਐੱਮਐੱਮ ਮੀਂਹ ਪਿਆ ਹੈ। ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 31.8 ਡਿਗਰੀ ਸੈਲਸੀਅਸ ਦਰਜ ਕੀਤਾ ਹੈ, ਜੋ ਕਿ ਆਮ ਨਾਲੋਂ 3 ਡਿਗਰੀ ਸੈਲਸੀਅਸ ਘੱਟ ਰਿਹਾ। ਘੱਟ ਤੋਂ ਘੱਟ ਤਾਪਮਾਨ ਵੀ 21.2 ਡਿਗਰੀ ਸੈਲਸੀਅਸ ਰਿਹਾ ਹੈ। ਮੌਸਮ ਵਿਭਾਗ ਨੇ ਸ਼ਹਿਰ ਵਿੱਚ 15 ਅਪਰੈਲ ਨੂੰ ਬਦਲਵਾਈ ਦੇ ਨਾਲ ਹਲਕਾ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕੀਤੀ ਹੈ। ਚੰਡੀਗੜ੍ਹ ਵਿੱਚ ਤਿੰਨ ਦਿਨ ਹਲਕੀ ਬੱਦਲਵਾਈ ਤੋਂ ਬਾਅਦ 19 ਅਪਰੈਲ ਨੂੰ ਮੁੜ ਮੌਸਮ ਆਪਣਾ ਮਿਜਾਜ਼ ਬਦਲ ਸਕਦਾ ਹੈ। ਗੌਰਤਲਬ ਹੈ ਕਿ ਸ਼ਹਿਰ ਵਿੱਚ ਬੀਤੀ ਰਾਤ ਤੇਜ਼ ਹਵਾਵਾਂ ਚੱਲਣ ਤੋਂ ਬਾਅਦ ਹਲਕਾ ਮੀਂਹ ਪੈਣ ਕਰ ਕੇ ਅੱਜ ਦਿਨ ਭਰ ਮੌਸਮ ਵਿੱਚ ਠੰਡਕ ਮਹਿਸੂਸ ਕੀਤੀ ਹੈ, ਜਿਸ ਕਰ ਕੇ ਤਾਪਮਾਨ ਵੀ ਪਿਛਲੇ ਦਿਨਾਂ ਦੇ ਮੁਕਾਬਲੇ ਘੱਟ ਦਰਜ ਕੀਤਾ ਗਿਆ। ਉੱਧਰ ਬਾਅਦ ਦੁਪਹਿਰ ਪਏ ਮੀਂਹ ਕਰਕੇ ਵੀ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਗਿਆਨੀਆਂ ਨੇ ਕਿਹਾ ਕਿ 15 ਅਪਰੈਲ ਨੂੰ ਹਲਕਾ ਮੀਂਹ ਤੇ ਤੇਜ਼ ਹਵਾਵਾਂ ਚੱਲਣ ਕਰ ਕੇ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਜਾਵੇਗੀ।

Advertisement

Advertisement
Author Image

Advertisement
Advertisement
×