ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੁੱਧਰਾਮ ਵੱਲੋਂ ਚਾਂਦਪੁਰਾ ਬੰਨ੍ਹ ਅਤੇ ਸਾਈਫਨ ਦਾ ਦੌਰਾ

11:03 AM Aug 18, 2024 IST
ਚਾਂਦਪੁਰਾ ਬੰਨ੍ਹ ਦਾ ਦੌਰਾ ਕਰਨ ਮੌਕੇ ਵਿਧਾਇਕ ਬੁੱਧਰਾਮ ਤੇ ਹੋਰ। -ਫੋਟੋ: ਸਿੰਗਲਾ

ਪੱਤਰ ਪ੍ਰੇਰਕ
ਬਰੇਟਾ, 17 ਅਗਸਤ
ਵਿਧਾਇਕ ਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧਰਾਮ ਨੇ ਅੱਜ ਇੱਥੇ ਨੇੜੇ ਪੈਂਦੇ ਚਾਂਦਪੁਰਾ ਬੰਨ੍ਹ ਅਤੇ ਭਾਖੜਾ ਸਾਈਫਨ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿਛਲੇ ਸਾਲ ਘੱਗਰ ਦੇ ਚਾਂਦਪੁਰਾ ਬੰਨ੍ਹ ਟੁੱਟਣ ਨਾਲ ਕਾਫੀ ਨੁਕਸਾਨ ਹੋਇਆ ਸੀ। ਇਸ ਵਾਰ ਇਸ ਬੰਨ੍ਹ ’ਤੇ ਅਗੇਤੇ ਪ੍ਰਬੰਧ ਕੀਤੇ ਗਏ ਹਨ। ਕੁਦਰਤੀ ਆਫਤਾਂ ਨਾਲ ਲੜਨ ਲਈ ਸਰਕਾਰ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਚਾਂਦਪੁਰਾ ਬੰਨ੍ਹ ’ਤੇ ਇਸ ਵਾਰ ਡਰੇਨਜ ਵਿਭਾਗ ਨੂੰ ਮਿੱਟੀ ਦੇ ਥੈਲੇ ਭਰ ਕੇ ਰੱਖਣ ਲਈ ਹਦਾਇਤਾਂ ਕੀਤੀਆਂ ਗਈਆਂ ਹਨ। ਇੱਥੇ ਸਤੰਬਰ ਦੇ ਅਖੀਰ ਤੱਕ ਪੱਕੇ ਤੌਰ ’ਤੇ ਪੋਕੋ ਲੇਨ ਮੌਜੂਦ ਰਹੇਗੀ, ਜਿਸ ਨਾਲ ਸਾਈਫਨ ਵਿੱਚ ਉਗਣ ਵਾਲੀ ਜੰਗਲੀ ਬੂਟੀ ਜਾਂ ਪਾਣੀ ਦੇ ਵਹਾਅ ’ਚ ਰੁਕਾਵਟ ਪਾਉਣ ਵਾਲੀ ਅੜਿੱਕੇ ਵਾਲੀ ਚੀਜ਼ ਬਾਹਰ ਕੱਢੀ ਜਾਇਆ ਕਰੇਗੀ।
ਜ਼ਿਕਰਯੋਗ ਹੈ ਕਿ ਇਸ ਵਾਰ ਬੰਨ੍ਹ ਅਤੇ ਸਾਈਫਨ ’ਤੇ ਸਥਿਤੀ ਸਥਿਰ ਹੈ ਅਤੇ ਪਾਣੀ ਖਤਰੇ ਦੇ ਨਿਸ਼ਾਨ ਤੋਂ ਕਾਫੀ ਥੱਲੇ ਚੱਲ ਰਿਹਾ ਹੈ।
ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ, ਚਮਕੌਰ ਸਿੰਘ ਖੁਡਾਲ ਚੇਅਰਮੈਨ ਮਾਰਕੀਟ ਕਮੇਟੀ ਬਰੇਟਾ, ਕੁਲਵਿੰਦਰ ਸਿੰਘ ਖੁਡਾਲ, ਸੋਹਣਾ ਸਿੰਘ ਕਲੀਪੁਰ ਚੇਅਰਮੈਨ ਸੈਂਟਰਲ ਕੋਆਪਰੇਟਿਵ ਬੈਂਕ, ਗੁਰਦਰਸ਼ਨ ਸਿੰਘ ਪਟਵਾਰੀ, ਗੁਰਵਿੰਦਰ ਸਿੰਘ ਕੁੱਲਰੀਆਂ, ਦੀਪ ਸੈਣੀ, ਰਮਨ ਗੁੜੱਦੀ , ਡਰੇਨਜ ਵਿਭਾਗ ਅਤੇ ਮਾਲ ਵਿਭਾਗ ਦੇ ਅਧਿਕਾਰੀ, ਅਵਤਾਰ ਸਿੰਘ ਚੌਕੀ ਇੰਚਾਰਜ ਕੁੱਲਰੀਆਂ ਮੌਜੂਦ ਸਨ।

Advertisement

Advertisement
Advertisement