ਬੇਦੀ ਵੱਲੋਂ ਚੰਦਰ ਮੋਹਨ ਦਾ ਸਮਰਥਨ
06:45 AM Sep 18, 2024 IST
ਪੀਪੀ ਵਰਮਾ
ਪੰਚਕੂਲਾ, 17 ਸਤੰਬਰ
ਪੰਚਕੂਲਾ ਤੋਂ ਸੀਨੀਅਰ ਅਕਾਲੀ ਆਗੂ ਮਾਲਵਿੰਦਰ ਸਿੰਘ ਬੇਦੀ ਨੇ ਪੰਚਕੂਲਾ ਵਿਧਾਨ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਚੰਦਰ ਮੋਹਨ ਬੇਦੀ ਨੂੰ ਆਪਣਾ ਸਮਰਥਨ ਦਿੰਦਿਆਂ ਕਿਹਾ ਕਿ ਉਹ ਆਪਣੇ ਸਾਰੇ ਸਾਥੀਆਂ ਨੂੰ ਘਰ-ਘਰ ਜਾ ਕੇ ਕਾਂਗਰਸ ਨੂੰ ਵੋਟ ਪਾਉਣ ਦੀ ਅਪੀਲ ਕਰਨਗੇ। ਉਨ੍ਹਾਂ ਕਿਹਾ ਕਿ ਭਾਜਪਾ ਨੇ ਹਰ ਤਰ੍ਹਾਂ ਨਾਲ ਉਨ੍ਹਾਂ ਸ਼ੋਸ਼ਣ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਆਸ ਕਰਦੇ ਹਨ ਕਿ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ ਅਤੇ ਹਰਿਆਣੇ ਦੇ ਸਿੱਖ ਭਾਈਚਾਰੇ ਨੂੰ ਉੱਚਾ ਚੁੱਕਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਸਿੱਖ ਭਾਈਚਾਰੇ ਨੂੰ ਕਾਂਗਰਸ ਦੇ ਸਹਿਯੋਗ ਦੀ ਅਪੀਲ ਕਰਨਗੇ।
Advertisement
Advertisement