For the best experience, open
https://m.punjabitribuneonline.com
on your mobile browser.
Advertisement

ਚੰਦਰਬਾਬੂ ਨਾਇਡੂ ਨੂੰ ਆਂਧਰਾ ਪ੍ਰਦੇਸ਼ ਹਾਈ ਕੋਰਟ ਤੋਂ ਮਿਲੀ ਜ਼ਮਾਨਤ

08:47 PM Nov 20, 2023 IST
ਚੰਦਰਬਾਬੂ ਨਾਇਡੂ ਨੂੰ ਆਂਧਰਾ ਪ੍ਰਦੇਸ਼ ਹਾਈ ਕੋਰਟ ਤੋਂ ਮਿਲੀ ਜ਼ਮਾਨਤ
Advertisement

ਅਮਰਾਵਤੀ, 20 ਨਵੰਬਰ

Advertisement

ਆਂਧਰਾ ਪ੍ਰਦੇਸ਼ ਹਾਈ ਕੋਰਟ ਨੇ ਸੋਮਵਾਰ ਨੂੰ ਹੁਨਰ ਵਿਕਾਸ ਨਿਗਮ ਵਿੱਚ ਟੀਡੀਪੀ ਮੁਖੀ ਐਨ. ਚੰਦਰਬਾਬੂ ਨਾਇਡੂ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਹੈ। ਘੁਟਾਲੇ ਦੇ ਮਾਮਲੇ ’ਚ ਅਦਾਲਤ ਨੇ ਨਾਇਡੂ ਦੀ ਚਾਰ ਹਫ਼ਤਿਆਂ ਦੀ ਅੰਤਰਿਮ ਮੈਡੀਕਲ ਜ਼ਮਾਨਤ ਨੂੰ ਪੂਰਨ ਜ਼ਮਾਨਤ ਵਿੱਚ ਬਦਲ ਦਿੱਤਾ ਅਤੇ ਸਾਬਕਾ ਮੁੱਖ ਮੰਤਰੀ ਨੂੰ ਨਿਯਮਤ ਜ਼ਮਾਨਤ 'ਤੇ ਰਿਹਾਅ ਕਰਨ ਦਾ ਹੁਕਮ ਦਿੱਤਾ। ਹਾਲਾਂਕਿ ਅੰਤਰਿਮ ਜ਼ਮਾਨਤ ਦੀਆਂ ਸ਼ਰਤਾਂ ਜਿਵੇਂ ਕਿ ਹੁਨਰ ਵਿਕਾਸ ਨਿਗਮ ਘੁਟਾਲੇ ਦੇ ਮਾਮਲੇ ਨਾਲ ਸਬੰਧਤ ਕੋਈ ਵੀ ਜਨਤਕ ਟਿੱਪਣੀ ਕਰਨ ਤੋਂ ਗੁਰੇਜ਼ ਕਰਨ ਜਾਂ ਜਨਤਕ ਰੈਲੀਆਂ ਅਤੇ ਮੀਟਿੰਗਾਂ ਕਰਨ ਜਾਂ ਉਨ੍ਹਾਂ ਵਿਚ ਹਿੱਸਾ ਲੈਣ ਤੋਂ ਗੁਰੇਜ਼ ਕਰਨ ਵਰਗੀਆਂ ਸ਼ਰਤਾਂ 28 ਨਵੰਬਰ ਤੱਕ ਲਾਗੂ ਰਹਿਣਗੀਆਂ। ਹਾਈ ਕੋਰਟ ਨੇ ਕਿਹਾ ਕਿ ਇਨ੍ਹਾਂ ਸ਼ਰਤਾਂ ਵਿਚ ਢਿੱਲ ਦਿੱਤੀ ਜਾਵੇਗੀ। ਇਸ ਤੋਂ ਇਲਾਵਾ, ਅਦਾਲਤ ਨੇ ਨਾਇਡੂ ਨੂੰ ਨਿਰਦੇਸ਼ ਦਿੱਤਾ ਕਿ ਉਹ ਆਪਣੀਆਂ ਮੈਡੀਕਲ ਰਿਪੋਰਟਾਂ ਨੂੰ ਰਾਜਮਹੇਂਦਰਵਰਮ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਨੂੰ ਸੌਂਪਣ ਦੀ ਬਜਾਏ 28 ਨਵੰਬਰ ਨੂੰ ਜਾਂ ਇਸ ਤੋਂ ਪਹਿਲਾਂ ਵਿਜੇਵਾੜਾ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕਰਨ। ਨਾਇਡੂ ਨੂੰ ਹੁਨਰ ਵਿਕਾਸ ਨਿਗਮ ਤੋਂ ਫੰਡਾਂ ਦੀ ਕਥਿਤ ਤੌਰ 'ਤੇ ਦੁਰਵਰਤੋਂ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ 300 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਸੀ। -ਪੀਟੀਆਈ

Advertisement

Advertisement
Author Image

A.S. Walia

View all posts

Advertisement