ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੰਦਰਬਾਬੂ ਨਾਇਡੂ ਨੇ ਮੋਦੀ ਕੋਲੋਂ ਸੂਬੇ ਲਈ ਵਿੱਤੀ ਸਹਾਇਤਾ ਮੰਗੀ

07:46 AM Aug 18, 2024 IST
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਦੌਰਾਨ ਐੱਨ ਚੰਦਰਬਾਬੂ ਨਾਇਡੂ। -ਫੋਟੋ: ਪੀਟੀਆਈ

ਨਵੀਂ ਦਿੱਲੀ, 17 ਅਗਸਤ
ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐੱਨ ਚੰਦਰਬਾਬੂ ਨਾਇਡੂ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਕਰਜ਼ੇ ਦੇ ਬੋਝ ਹੇਠ ਦੱਬੇ ਦੱਖਣੀ ਸੂਬੇ ਲਈ ਵਿੱਤੀ ਸਹਾਇਤਾ ਵਧਾਉਣ ਦੀ ਮੰਗ ਕੀਤੀ। ਸੂਤਰਾਂ ਨੇ ਦੱਸਿਆ ਕਿ ਕੇਂਦਰੀ ਬਜਟ ਤੋਂ ਬਾਅਦ ਮੋਦੀ ਨਾਲ ਆਪਣੀ ਪਹਿਲੀ ਮੁਲਾਕਾਤ ਦੌਰਾਨ ਨਾਇਡੂ ਨੇ ਨਵੀਂ ਰਾਜਧਾਨੀ ਦੇ ਵਿਕਾਸ ਲਈ 15,000 ਕਰੋੜ ਰੁਪਏ ਦੇ ਫੰਡਾਂ ਸਮੇਤ ਆਂਧਰਾ ਪ੍ਰਦੇਸ਼ ਲਈ ਕੀਤੇ ਗਏ ਹੋਰ ਐਲਾਨਾਂ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਸੂਤਰਾਂ ਅਨੁਸਾਰ ਤੇਲਗੂ ਦੇਸ਼ਮ ਪਾਰਟੀ (ਟੀਡੀਪੀ) ਦੇ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਸੂਬੇ ਦੀ ਵਿੱਤੀ ਸਥਿਤੀ ਬਾਰੇ ਵਿਚਾਰ-ਚਰਚਾ ਕੀਤੀ ਅਤੇ ਵਿੱਤੀ ਚੁਣੌਤੀਆਂ ਦੂਰ ਕਰਨ, ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਅਤੇ ਸੂਬੇ ਦੀ ਜੀਡੀਪੀ ਵਧਾਉਣ ਲਈ ਕੇਂਦਰੀ ਸਹਾਇਤਾ ਵਧਾਉਣ ਦੀ ਅਪੀਲ ਕੀਤੀ। ਨਵੀਂ ਦਿੱਲੀ ਦੇ ਦੌਰੇ ਦੇ ਦੂਜੇ ਦਿਨ ਨਾਇਡੂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਵੀ ਮੁਲਾਕਾਤ ਕਰ ਸਕਦੇ ਹਨ। -ਪੀਟੀਆਈ

Advertisement

Advertisement