ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੰਦਰਬਾਬੂ ਨਾਇਡੂ ਨੇ ਚੌਥੀ ਵਾਰ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

11:34 AM Jun 12, 2024 IST

ਅਮਰਾਵਤੀ, 12 ਜੂਨ
ਤੇਲਗੂ ਦੇਸ਼ਮ ਪਾਰਟੀ (ਟੀਡੀਪੀ) ਦੇ ਮੁਖੀ ਐੱਨ. ਚੰਦਰਬਾਬੂ ਨਾਇਡੂ ਨੇ ਅੱਜ ਚੌਥੀ ਵਾਰ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਜਨਸੈਨਾ ਦੇ ਮੁਖੀ ਪਵਨ ਕਲਿਆਣ ਨੇ ਰਾਜ ਦੇ ਮੰਤਰੀ ਵਜੋਂ ਸਹੁੰ ਚੁੱਕੀ।ਸ੍ਰੀ ਚੰਦਰਬਾਬੂ ਨਾਇਡੂ ਦੇ ਪੁੱਤਰ ਨਾਰਾ ਲੋਕੇਸ਼ ਨੇ ਵੀ ਮੰਤਰੀ ਵਜੋਂ ਸਹੁੰ ਚੁੱਕੀ। ਰਾਜਪਾਲ ਐੱਸ ਅਬਦੁਲ ਨਜ਼ੀਰ ਨੇ ਸਹੁੰ ਚੁਕਾਈ। ਟੀਡੀਪੀ ਮੁਖੀ ਨੇ ਵਿਜੈਵਾੜਾ ਦੇ ਬਾਹਰਵਾਰ ਕੇਸਰਪੱਲੀ ਵਿੱਚ ਗੰਨਾਵਰਮ ਹਵਾਈ ਅੱਡੇ ਦੇ ਸਾਹਮਣੇ ਮੇਧਾ ਆਈਟੀ ਪਾਰਕ ਨੇੜੇ ਸਹੁੰ ਚੁੱਕੀ। ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ, ਜੇਪੀ ਨੱਢਾ ਤੇ ਨਿਤਿਨ ਗਡਕਰੀ ਸਣੇ ਕਈ ਹੋਰ ਉੱਘੀਆ ਹਸਤੀਆਂ ਹਾਜ਼ਰ ਸਨ।

Advertisement

 

Advertisement
Advertisement