ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੰਦਰਸ਼ੇਖਰ ਵੱਲੋਂ ਜਾਤੀ ਆਧਾਰਿਤ ਜਨਗਣਨਾ ਕਰਵਾਉਣ ਦੀ ਮੰਗ

06:41 AM Jul 03, 2024 IST
ਚੰਦਰਸ਼ੇਖਰ ਲੋਕ ਸਭਾ ਵਿੱਚ ਸੰਬੋਧਨ ਕਰਦੇ ਹੋਏ। -ਫੋਟੋ: ਪੀਟੀਆਈ

ਨਵੀਂ ਦਿੱਲੀ:

Advertisement

ਆਜ਼ਾਦ ਸਮਾਜ ਪਾਰਟੀ (ਕਾਂਸ਼ੀ ਰਾਮ) ਦੇ ਪ੍ਰਧਾਨ ਚੰਦਰਸ਼ੇਖਰ ਨੇ ਅੱਜ ਸੰਸਦ ਵਿੱਚ ਜਾਤੀ ਆਧਾਰਿਤ ਜਨਗਣਨਾ ਕਰਵਾਉਣ ਦੀ ਮੰਗ ਕੀਤੀ ਹੈ। ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਮਤੇ ਉੱਤੇ ਬਹਿਸ ਵਿੱਚ ਹਿੱਸਾ ਲੈਂਦਿਆਂ ਉੱਤਰ ਪ੍ਰਦੇਸ਼ ਦੇ ਨਗੀਨਾ ਤੋਂ ਸੰਸਦ ਮੈਂਬਰ ਨੇ ਕਿਹਾ ਕਿ ਵਾਂਝੇ ਵਰਗਾਂ ਦੇ ਲੋਕਾਂ ਲਈ ਉਨ੍ਹਾਂ ਦੀ ਗਿਣਤੀ ਦੇ ਆਧਾਰ ’ਤੇ ਰਾਖਵਾਂਕਰਨ ਵਧਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ, ‘‘ਭਾਰਤ 15 ਅਗਸਤ 1947 ਨੂੰ ਆਜ਼ਾਦ ਹੋਇਆ ਸੀ ਪਰ ਸੰਪਤੀ ਅਤੇ ਸਰੋਤਾਂ ਦੀ ਮੁੜ ਵੰਡ ਨਹੀਂ ਕੀਤੀ ਗਈ। ਆਬਾਦੀ ਦਾ ਇੱਕ ਵੱਡਾ ਹਿੱਸਾ ਇਨ੍ਹਾਂ ਸਰੋਤਾਂ ਅਤੇ ਸਨਮਾਨ ਤੋਂ ਵਾਂਝਾ ਰਹਿ ਗਿਆ।’’ ਉਨ੍ਹਾਂ ਅਗਨੀਵੀਰ ਸਕੀਮ ਨੂੰ ਰੱਦ ਕਰਨ ਦੀ ਵੀ ਮੰਗ ਕੀਤੀ। -ਪੀਟੀਆਈ

Advertisement
Advertisement
Advertisement