ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੰਦੂਮਾਜਰਾ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ

08:42 AM Jul 15, 2023 IST
ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਮੀਡੀਆ ਨਾਲ ਗੱਲਬਾਤ ਕਰਦੇ ਹੋਏ।

ਗੁਰਦੇਵ ਸਿੰਘ ਗਹੂੰਣ
ਬਲਾਚੌਰ, 14 ਜੁਲਾਈ
ਸਾਬਕਾ ਸੰਸਦ ਮੈਂਬਰ ਅਤੇ ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਭਾਰੀ ਬਾਰਿਸ਼ਾਂ ਨਾਲ ਪ੍ਰਭਾਵਿਤ ਬਲਾਚੌਰ ਤਹਿਸੀਲ ਦੇ ਬੱਗੂਵਾਲ, ਟੀਹਰਾ, ਭਨੂੰ, ਉਟਾਲ ਮਜਾਰਾ, ਪੈਲੀ ਅਤੇ ਧਕਧਾਣਾ ਆਦਿ ਪਿੰਡਾਂ ਦਾ ਦੌਰਾ ਕਰ ਕੇ ਲੋਕਾਂ ਦਾ ਹਾਲ-ਚਾਲ ਜਾਣਿਆ ਅਤੇ ਪੰਜਾਬ ਸਰਕਾਰ ਵੱਲੋਂ ਪੀੜਤ ਲੋਕਾਂ ਲਈ ਕੀਤੇ ਬੰਦੋਬਸਤ ਦਾ ਜਾਇਜ਼ਾ ਲਿਆ। ਇਸ ਮੌਕੇ ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਬਲਾਕ ਸੜੋਆ ਦੇ ਪੀੜਤ ਲੋਕਾਂ ਨੇ ਦੱਸਿਆ ਕਿ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਕੋਈ ਵੀ ਅਧਿਕਾਰੀ ਉਨ੍ਹਾਂ ਤੱਕ ਨਹੀਂ ਪਹੁੰਚਿਆ ਅਤੇ ਨਾ ਹੀ ਕੋਈ ਟੈਂਟ ਜਾਂ ਤਰਪਾਲ ਹੀ ਮੁਹੱਈਆ ਕਰਵਾਈ ਗਈ।
ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ਕਿ ‘ਸਿਆਸੀ ਪਾਰਟੀਆਂ ਵਾਲੇ ਸਿਆਸਤ ਕਰ ਰਹੇ ਹਨ’ ਉੱਤੇ ਤਨਜ਼ ਕੱਸਦਿਆਂ ਕਿਹਾ ਕਿ ਉਨ੍ਹਾਂ ਨੇ ਤਾਂ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਹੈ ਕਿ ਉਹ ਹੜ੍ਹ ਪੀੜਤਾਂ ਦੀ ਸਾਰ ਲੈਣ, ਸਲਾਹ ਮੰਨਣਾ ਜਾਂ ਨਾ ਮੰਨਣਾ ਮੁੱਖ ਮੰਤਰੀ ਦੇ ਹੱਥ ਹੈ, ਪ੍ਰੰਤੂ ਸਿਆਣੇ ਲੋਕਾਂ ਦਾ ਕਹਿਣਾ ਹੈ ਕਿ ਕਈ ਵਾਰ ਕੰਧ ਤੋਂ ਵੀ ਸਲਾਹ ਲੈਣੀ ਪੈ ਜਾਂਦੀ ਹੈ। ਸ੍ਰੀ ਚੰਦੂਮਾਜਰਾ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦੀ ਸਪੈਸ਼ਲ ਗਿਰਦਾਵਰੀ ਕਰ ਕੇ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ।

Advertisement

Advertisement
Tags :
ਹੜ੍ਹਚੰਦੂਮਾਜਰਾਦੌਰਾਪਿੰਡਾਂਪ੍ਰਭਾਵਿਤਵੱਲੋਂ