For the best experience, open
https://m.punjabitribuneonline.com
on your mobile browser.
Advertisement

ਚੰਦੂਮਾਜਰਾ ਵੱਲੋਂ ਸੁਖਬੀਰ ਬਾਦਲ ਦੇ ਅਸਤੀਫ਼ੇ ਦਾ ਸਵਾਗਤ

08:39 AM Nov 17, 2024 IST
ਚੰਦੂਮਾਜਰਾ ਵੱਲੋਂ ਸੁਖਬੀਰ ਬਾਦਲ ਦੇ ਅਸਤੀਫ਼ੇ ਦਾ ਸਵਾਗਤ
Advertisement

ਸਰਬਜੀਤ ਸਿੰਘ ਭੰਗੂ
ਪਟਿਆਲਾ, 16 ਨਵੰਬਰ
ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਬਾਦਲ ਦੀ ਪ੍ਰਧਾਨਗੀ ਤੋਂ ਅਸਤੀਫਾ ਦੇਣ ਦੀ ਕਾਰਵਾਈ ਤੇ ਤਸੱਲੀ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਪ੍ਰੇਮ ਸਿੰਘ ਚੰਦੂਮਾਜਰਾ ਨੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ। ਅੱਜ ਪਟਿਆਲਾ ਵਿਖੇ ਆਪਣੀ ਰਿਹਾਇਸ਼ ’ਤੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਨਾ ਸਿਰਫ ਅਕਾਲੀ ਦਲ ਸੁਧਾਰ ਲਹਿਰ, ਬਲਕਿ ਸਮੁੱਚਾ ਪੰਥ ਹੀ ਅਸਤੀਫੇ ਦੀ ਮੰਗ ਕਰ ਰਿਹਾ ਸੀ। ਝੂੰਦਾ ਕਮੇਟੀ ਵੱਲੋਂ ਵੀ ਸ੍ਰੀ ਬਾਦਲ ਦੇ ਅਸਤੀਫੇ ਦੀ ਸਿਫਾਰਿਸ਼ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਭਾਵੇਂ ਇਹ ’ਦੇਰ ਆਏ ਦਰੁਸਤ ਆਏ’ ਵਾਲੀ ਗੱਲ ਹੈ ਪ੍ਰੰਤੂ ਸੁਖਬੀਰ ਬਾਦਲ ਵੱਲੋਂ ਵਿਖਾਈ ਗਈ ਤਿਆਗ ਦੀ ਭਾਵਨਾ ਦੀ ਸਰਾਹਨਾ ਕਰਨੀ ਬਣਦੀ ਹੈ, ਕਿਉਂਕਿ ਇਹ ਕਾਰਵਾਈ ਅਕਾਲੀ ਦਲ, ਸਿੱਖ ਪੰਥ ਅਤੇ ਪੰਜਾਬ ਤੇ ਪੰਜਾਬੀਅਤ ਲਈ ਵਧੇਰੇ ਕਾਰਗਰ ਸਾਬਤ ਹੋਵੇਗੀ। ਇੱਕ ਸਵਾਲ ਦੇ ਜਵਾਬ ਵਿੱਚ ਚੰਦੂਮਾਜਰਾ ਨੇ ਆਖਿਆ ਕਿ ਹੁਣ ਸਿੰਘ ਸਾਹਿਬਾਨ ਲਈ ਅਕਾਲੀ ਦਲ ਦੀ ਪਾਏਦਾਰ ਲੀਡਰਸ਼ਿਪ ਚੁਣਨ ਲਈ ਰਾਹ ਪੱਧਰਾ ਹੋ ਗਿਆ ਹੈ।

Advertisement

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਸੁਖਬੀਰ ਦਾ ਅਸਤੀਫਾ ਸਿੱਖ ਪੰਥ ਦੀ ਇਤਿਹਾਸਕ ਜਿੱਤ ਕਰਾਰ

ਸੰਗਰੂਰ (ਗੁਰਦੀਪ ਸਿੰਘ ਲਾਲੀ): ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਚਿਹਰਿਆਂ ਵਿੱਚ ਸ਼ੁਮਾਰ ਵੱਖ ਵੱਖ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਦੇ ਮਾਮਲੇ ਨੂੰ ਸਿੱਖ ਪੰਥ ਦੀ ਇਤਿਹਾਸਕ ਜਿੱਤ ਕਰਾਰ ਦਿੱਤਾ ਹੈ ਅਤੇ ਆਗੂਆਂ ਨੇ ਉਮੀਦ ਪ੍ਰਗਟਾਈ ਹੈ ਕਿ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਮਗਰੋਂ ਭਵਿੱਖ ਵਿਚ ਹੋਰ ਵੀ ਚੰਗੇ ਸਾਰਥਕ ਨਤੀਜੇ ਸਾਹਮਣੇ ਆਉਣਗੇ। ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਬੁਲਾਰੇ ਜਥੇਦਾਰ ਤੇਜਾ ਸਿੰਘ ਕਮਾਲਪੁਰ, ਸ਼੍ਰੋਮਣੀ ਕਮੇਟੀ ਮੈਂਬਰ ਇੰਦਰਮੋਹਨ ਸਿੰਘ ਲਖਮੀਰਵਾਲਾ, ਭਾਈ ਮਲਕੀਤ ਸਿੰਘ ਚੰਗਾਲ, ਹਰਦੇਵ ਸਿੰਘ ਰੋਗਲਾ, ਵਪਾਰ ਮੰਡਲ ਦੇ ਸੁਬਾਈ ਆਗੂ ਜਸਵਿੰਦਰ ਸਿੰਘ ਪ੍ਰਿੰਸ, ਜ਼ਿਲ੍ਹਾ ਪਰਿਸ਼ਦ ਦੇ ਸਾਬਕਾ ਚੇਅਰਮੈਨ ਸਤਗੁਰ ਸਿੰਘ ਨਮੋਲ, ਗੁਰਮੀਤ ਸਿੰਘ ਜੌਹਲ ਨੇ ਪ੍ਰੈਸ ਬਿਆਨ ਰਾਹੀਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਗਵਾਈ ਹੇਠ ਪੰਥਕ ਸਿਧਾਂਤਾਂ, ਮਰਿਆਦਾ ਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਸ਼ਾਨਦਾਰ ਰਵਾਇਤਾਂ ਨੂੰ ਵੱਡੀ ਢਾਹ ਲੱਗਣ ਕਾਰਨ ਪੰਥ ਦਾ ਵੱਡਾ ਹੋਇਆ, ਇਸ ਕਰਕੇ ਸਮੁੱਚਾ ਪੰਥ ਨਿਰਾਸ਼ਾ ਦੇ ਆਲਮ ਵਿੱਚ ਸੀ।

Advertisement

ਸੁਖਬੀਰ ਬਾਦਲ ਦਾ ਅਸਤੀਫ਼ਾ ਬਹੁਤ ਦੇਰੀ ਨਾਲ ਲਿਆ ਗਿਆ ਫੈਸਲਾ: ਗਰਗ

ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਆਗੂ ਪ੍ਰਕਾਸ਼ ਚੰਦ ਗਰਗ ਸਾਬਕਾ ਮੁੱਖ ਸੰਸਦੀ ਸਕੱਤਰ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ’ਤੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਇਹ ਬਹੁਤ ਦੇਰੀ ਨਾਲ ਲਿਆ ਗਿਆ ਫ਼ੈਸਲਾ ਹੈ। ਅੱਜ ਇੱਥੇ ਇੱਕ ਲਿਖਤੀ ਬਿਆਨ ਜਾਰੀ ਕਰਦਿਆਂ ਸ੍ਰੀ ਗਰਗ ਨੇ ਕਿਹਾ ਜੇ ਸੁਖਬੀਰ ਬਾਦਲ ਇਸ ਤੋਂ ਪਹਿਲਾਂ ਸੁਖਦੇਵ ਸਿੰਘ ਢੀਂਡਸਾ ਵਰਗੇ ਵੱਡੇ ਅਤੇ ਤਜਰਬੇਕਾਰ ਆਗੂਆਂ ਦੀ ਰਾਏ ਮੰਨ ਲੈਂਦੇ ਤਾਂ ਅੱਜ ਸ਼੍ਰੋੋਮਣੀ ਅਕਾਲੀ ਦਲ ਨੂੰ ਅਜਿਹੇ ਮਾੜੇ ਹਾਲਾਤ ਦਾ ਸਾਹਮਣਾ ਨਾ ਕਰਨਾ ਪੈਂਦਾ।

Advertisement
Author Image

Advertisement