For the best experience, open
https://m.punjabitribuneonline.com
on your mobile browser.
Advertisement

ਚੰਦੂਮਾਜਰਾ ਦੀ ਨੂੰਹ ਨੇ ਚੋਣ ਪ੍ਰਚਾਰ ਦਾ ਮੋਰਚਾ ਸੰਭਾਲਿਆ

08:47 AM May 09, 2024 IST
ਚੰਦੂਮਾਜਰਾ ਦੀ ਨੂੰਹ ਨੇ ਚੋਣ ਪ੍ਰਚਾਰ ਦਾ ਮੋਰਚਾ ਸੰਭਾਲਿਆ
ਸੋਹਾਣਾ ਵਿੱਚ ਚੋਣ ਪ੍ਰਚਾਰ ਕਰਦੇ ਹੋਏ ਨਵਪ੍ਰੀਤ ਕੌਰ ਚੰਦੂਮਾਜਰਾ।
Advertisement

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 8 ਮਈ
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਨੂੰਹ ਨਵਪ੍ਰੀਤ ਕੌਰ ਚੰਦੂਮਾਜਰਾ ਨੇ ਆਪਣੇ ਸਹੁਰੇ ਦੇ ਹੱਕ ਵਿੱਚ ਚੋਣ ਪ੍ਰਚਾਰ ਦਾ ਮੋਰਚਾ ਸੰਭਾਲ ਲਿਆ ਹੈ। ਇਤਿਹਾਸਕ ਨਗਰ ਸੋਹਾਣਾ ਵਿੱਚ ਅਕਾਲੀ ਦਲ ਦੀ ਕੌਂਸਲਰ ਹਰਜਿੰਦਰ ਕੌਰ ਬੈਦਵਾਨ ਦੀ ਅਗਵਾਈ ਹੇਠ ਬੀਬੀਆਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਨਵਪ੍ਰੀਤ ਕੌਰ ਨੇ ਕਿਹਾ ਕਿ ਸ੍ਰੀ ਚੰਦੂਮਾਜਰਾ ਨੇ ਪਿਛਲੇ ਸਮੇਂ ਦੌਰਾਨ ਮੁਹਾਲੀ ਸਣੇ ਸਮੁੱਚੇ ਆਨੰਦਪੁਰ ਸਾਹਿਬ ਹਲਕੇ ਵਿੱਚ ਵਿਕਾਸ ਕੰਮਾਂ ਦੇ ਨਾਲ-ਨਾਲ ਇਤਿਹਾਸਕ ਕਾਰਜ ਕਰਵਾਏ ਹਨ। ਮੁਹਾਲੀ ਵਿੱਚ ਕੌਮਾਂਤਰੀ ਹਵਾਈ ਅੱਡਾ, ਪੰਜਾਬ ਦਾ ਪਹਿਲਾ ਏਸੀ ਬੱਸ ਟਰਮੀਨਲ ਸ਼ੁਰੂ ਕਰਵਾਉਣ ਤੋਂ ਇਲਾਵਾ ਸ਼ਹਿਰ ਦੇ ਸਾਰੇ ਵੱਡੇ ਪਾਰਕਾਂ ਵਿੱਚ ਓਪਨ ਜਿਮ ਅਤੇ ਲਾਇਬ੍ਰੇਰੀਆਂ ਸਥਾਪਿਤ ਕੀਤੀਆਂ ਗਈਆਂ ਹਨ।
ਇਸ ਮੌਕੇ ਕੌਂਸਲਰ ਹਰਜਿੰਦਰ ਕੌਰ ਬੈਦਵਾਨ ਨੇ ‘ਆਪ’ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣ ਵਾਅਦੇ ਅਨੁਸਾਰ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨੇ ਅਜੇ ਤਕ ਨਹੀਂ ਦਿੱਤਾ।
ਇਸ ਮੌਕੇ ਬੀਬੀ ਬਲਵੀਰ ਕੌਰ, ਹਰਜਿੰਦਰ ਕੌਰ, ਚਰਨਜੀਤ ਕੌਰ, ਕੁਲਦੀਪ ਕੌਰ, ਬਲਜੀਤ ਕੌਰ, ਬਲਵਿੰਦਰ ਕੌਰ, ਮਨਪ੍ਰੀਤ ਕੌਰ, ਦਰਸ਼ਨ ਕੌਰ, ਹਰਜਿੰਦਰ ਕੌਰ, ਕਰਮਜੀਤ ਕੌਰ, ਸੁਮਨ, ਬੀਬੀ ਰਾਠੀ, ਬੀਬੀ ਰੂਸਾ, ਬੀਬੀ ਕਿਰਨ, ਅਮਰਜੀਤ ਕੌਰ, ਗੁਰਪ੍ਰੀਤ ਕੌਰ, ਕਰਮਜੀਤ ਕੌਰ, ਪਰਮਜੀਤ ਕੌਰ, ਬੀਬੀ ਕੁਲਵਿੰਦਰ ਕੌਰ, ਡਾ. ਪੱਟਵੀ ਸਮੇਤ ਵੱਡੀ ਗਿਣਤੀ ਵਿੱਚ ਬੀਬੀਆਂ ਹਾਜ਼ਰ ਸਨ।

Advertisement

ਚੰਦੂਮਾਜਰਾ 14 ਨੂੰ ਕਰਨਗੇ ਨਾਮਜ਼ਦਗੀ ਪੱਤਰ ਦਾਖ਼ਲ

ਚੰਦੂਮਾਜਰਾ ਦੀ ਚੋਣ ਪ੍ਰਚਾਰ ਟੀਮ ਦੇ ਮੈਂਬਰ ਅਵਤਾਰ ਸਿੰਘ ਵਾਲੀਆ ਨੇ ਦੱਸਿਆ ਕਿ ਪ੍ਰੇਮ ਸਿੰਘ ਚੰਦੂਮਾਜਰਾ 14 ਮਈ ਨੂੰ ਰੂਪਨਗਰ ਵਿੱਚ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ। ਨਾਮਜ਼ਦਗੀ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਰਹੇਗੀ।

Advertisement
Author Image

sukhwinder singh

View all posts

Advertisement
Advertisement
×