ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਯੂਟੀ ਵਿੱਚ ਸਕੂਲਾਂ ਦਾ ਸਮਾਂ ਤਬਦੀਲ

06:56 AM Jan 07, 2024 IST

ਸੁਖਵਿੰਦਰ ਪਾਲ ਸੋਢੀ
ਚੰਡੀਗੜ੍ਹ, 6 ਜਨਵਰੀ
ਸੀਤ ਲਹਿਰ ਦੇ ਜ਼ੋਰ ਫੜਨ ਕਾਰਨ ਚੰਡੀਗੜ੍ਹ ਵਿੱਚ ਠੰਢ ਤੋਂ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਮੌਸਮ ਵਿਭਾਗ ਵੱਲੋਂ ਅਗਲੇ ਹਫ਼ਤੇ ਹੱਡ-ਚੀਰਵੀਂ ਠੰਢ ਪੈਣ ਦੀ ਪੇਸ਼ੀਨਗੋਈ ਕੀਤੀ ਗਈ ਹੈ ਜਿਸ ਕਾਰਨ ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਸਕੂਲ ਖੁੱਲ੍ਹਣ ਦਾ ਸਮਾਂ 13 ਜਨਵਰੀ ਤੱਕ ਬਦਲ ਦਿੱਤਾ ਹੈ। ਮੌਸਮ ਵਿਭਾਗ ਨੇ 7 ਜਨਵਰੀ ਨੂੰ ਬਹੁਤ ਸੰਘਣੀ ਧੁੰਦ ਪੈਣ ਅਤੇ ਅਗਲੇ ਪੰਜ ਦਿਨ ਬੱਦਲਵਾਈ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ। ਹੁਣ ਕੋਈ ਵੀ ਸਕੂਲ ਸਵੇਰੇ ਸਾਢੇ ਨੌਂ ਵਜੇ ਤੋਂ ਪਹਿਲਾਂ ਨਹੀਂ ਖੁੱਲ੍ਹੇਗਾ ਤੇ ਦੁਪਹਿਰ ਸਾਢੇ ਤਿੰਨ ਵਜੇ ਤੋਂ ਬਾਅਦ ਵੀ ਕੋਈ ਸਕੂਲ ਨਹੀਂ ਖੁੱਲ੍ਹ ਸਕੇਗਾ। ਇਹ ਹੁਕਮ ਸਾਰੇ ਸਰਕਾਰੀ, ਪ੍ਰਾਈਵੇਟ ਤੇ ਕੇਦਰੀ ਵਿਦਿਆਲਿਆ ਸਕੂਲਾਂ ਵਿਚ ਲਾਗੂ ਹੋਣਗੇ। ਸਿੰਗਲ ਸ਼ਿਫਟ ਵਿਚ ਚੱਲਦੇ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਲਈ ਸਮਾਂ ਸਾਢੇ ਨੌਂ ਵਜੇ ਤੋਂ ਢਾਈ ਵਜੇ ਤਕ ਹੋਵੇਗਾ ਤੇ ਡਬਲ ਸ਼ਿਫਟ ਵਿੱਚ ਸਵੇਰ ਵਾਲੀ ਸ਼ਿਫਟ ਛੇਵੀਂ ਤੋਂ ਬਾਰ੍ਹਵੀਂ ਜਮਾਤ ਤਕ ਦੇ ਵਿਦਿਆਰਥੀਆਂ ਲਈ ਸਾਢੇ ਨੌਂ ਤੋਂ ਦੁਪਹਿਰ ਦੇ ਇੱਕ ਵਜੇ ਤਕ ਹੋਵੇਗੀ ਜਦਕਿ ਪਹਿਲੀ ਤੋਂ ਪੰਜਵੀਂ ਜਮਾਤ ਦੇ ਬੱਚੇ ਸਾਢੇ ਬਾਰਾਂ ਵਜੇ ਤੋਂ ਸਾਢੇ ਤਿੰਨ ਵਜੇ ਤੱਕ ਲਈ ਸਕੂਲ ਆਉਣਗੇ। ਦੱਸਣਾ ਬਣਦਾ ਹੈ ਕਿ ਪ੍ਰਾਈਵੇਟ ਸਕੂਲ ਸਿੰਗਲ ਸ਼ਟ ਵਿੱਚ ਚੱਲਦੇ ਹਨ।
ਇਸ ਤੋਂ ਪਹਿਲਾਂ ਚੰਡੀਗੜ੍ਹ ਵਿਚ ਸਿੰਗਲ ਸ਼ਿਫਟ ਸਕੂਲ ਖੁੱਲ੍ਹਣ ਦਾ ਸਮਾਂ ਸਵੇਰ ਸਾਢੇ ਅੱਠ ਵਜੇ ਤੋਂ ਦੁਪਹਿਰ ਡੇਢ ਵਜੇ ਤਕ ਸੀ। ਇਸ ਸਬੰਧੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਅੱਜ ਸੰਦੇਸ਼ ਭੇਜ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪ੍ਰਸ਼ਾਸਨ ਤੇ ਸਿੱਖਿਆ ਵਿਭਾਗ ਨੇ ਵੀ ਵੱਖਰੇ ਹੁਕਮ ਜਾਰੀ ਕਰ ਦਿੱਤੇ ਹਨ। ਸਰਕਾਰੀ ਸਕੂਲਾਂ ਵਿਚ ਸ਼ਾਮ ਵੇਲੇ ਚੱਲਣ ਵਾਲੀਆਂ ਸ਼ਿਫ਼ਟਾਂ ਦਾ ਸਮਾਂ ਵੀ ਤਬਦੀਲ ਕਰ ਦਿੱਤਾ ਗਿਆ ਹੈ। ਦੱਸਣਾ ਬਣਦਾ ਹੈ ਕਿ ਇਸ ਵੇਲੇ ਚੰਡੀਗੜ੍ਹ ਵਿਚ 114 ਸਰਕਾਰੀ ਸਕੂਲ, 83 ਨਿੱਜੀ ਸਕੂਲ ਤੋਂ ਇਲਾਵਾ ਕੇਂਦਰੀ ਵਿਦਿਆਲਿਆ ਤੇ ਨਵੋਦਿਆ ਵਿਦਿਆਲਿਆ ਸਕੂਲ ਵੀ ਹਨ। ਡਾਇਰੈਕਟਰ ਸਕੂਲ ਐਜੂਕੇਸ਼ਨ ਹਰਸਹਿੰਦਰ ਪਾਲ ਸਿੰਘ ਬਰਾੜ ਨੇ ਦੱਸਿਆ ਕਿ ਚੰਡੀਗੜ੍ਹ ਵਿੱਚ ਠੰਢ ਵਧਣ ਤੇ ਮੌਸਮ ਵਿਭਾਗ ਵੱਲੋਂ ਅਗਲੇ ਹਫ਼ਤੇ ਅਜਿਹਾ ਹੀ ਮੌਸਮ ਰਹਿਣ ਦੇ ਮੱਦੇਨਜ਼ਰ ਸਕੂਲ ਖੁੱਲ੍ਹਣ ਦਾ ਸਮਾਂ 8 ਤੋਂ 13 ਜਨਵਰੀ ਤਕ ਲਈ ਨਿਰਧਾਰਿਤ ਕੀਤਾ ਗਿਆ ਹੈ। ਸਕੂਲ ਸਵੇਰੇ ਸਾਢੇ ਨੌਂ ਵਜੇ ਤੋਂ ਪਹਿਲਾਂ ਨਹੀਂ ਖੁੱਲ੍ਹਣਗੇ ਤੇ ਦੁਪਹਿਰ ਵੇਲੇ ਸਕੂਲ ਸਾਢੇ ਤਿੰਨ ਵਜੇ ਜਾਂ ਇਸ ਤੋਂ ਪਹਿਲਾਂ ਹੀ ਬੰਦ ਕੀਤੇ ਜਾਣਗੇ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਪੇਸ਼ੀਨਗੋਈ ਕੀਤੀ ਹੈ ਕਿ ਅਗਲੇ ਚਾਰ ਦਿਨ ਸੰੰਘਣੀ ਧੁੰਦ ਜਾਰੀ ਰਹੇਗੀ। ਅੱਜ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 16.2 ਡਿਗਰੀ ਸੈਲਸੀਅਸ ਤੇ ਘੱਟ ਤੋਂ ਘੱਟ ਤਾਪਮਾਨ 6.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਟਰਾਈਸਿਟੀ ਵਿਚ ਅੱਜ ਦੁਪਹਿਰ ਵੇਲੇ ਧੁੱਪ ਨਿਕਲੀ ਜਿਸ ਕਾਰਨ ਲੋਕਾਂ ਨੇ ਰਾਹਤ ਮਹਿਸੂਸ ਕੀਤੀ ਪਰ ਸ਼ਾਮ ਵੇਲੇ ਮੁੜ ਠੰਢੀਆਂ ਹਵਾਵਾਂ ਚੱਲਣ ਕਾਰਨ ਲੋਕਾਂ ਨੇ ਘਰਾਂ ਅੰਦਰ ਹੀ ਰਹਿਣ ਨੂੰ ਤਰਜੀਹ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਟਰਾਈਸਿਟੀ ਵਿੱਚ 8 ਤੋਂ 11 ਜਨਵਰੀ ਤਕ ਬੱਦਲਵਾਈ ਤੇ ਧੁੰਦ ਪਰ 9 ਜਨਵਰੀ ਨੂੰ ਕੁਝ ਸਮੇਂ ਲਈ ਬੱਦਲਵਾਈ ਤੇ ਧੁੰਦ ਪੈਣ ਦੀ ਪੇਸ਼ੀਨਗੋਈ ਕੀਤੀ ਗਈ ਹੈ।

Advertisement

ਪ੍ਰੀ-ਬੋਰਡ ਪ੍ਰੀਖਿਆਵਾਂ ਲਈ ਸਕੂਲ ਨੌਂ ਵਜੇ ਖੋਲ੍ਹਣ ਦੀ ਇਜਾਜ਼ਤ

ਡਾਇਰੈਕਟਰ ਸਕੂਲ ਐਜੂਕੇਸ਼ਨ ਡਾਇਰੈਕਟਰ ਸਕੂਲ ਐਜੂਕੇਸ਼ਨ ਹਰਸਹਿੰਦਰ ਪਾਲ ਸਿੰਘ ਬਰਾੜ ਨੇ ਦੱਸਿਆ ਕਿ ਸਰਦੀ ਦੀਆਂ ਛੁੱਟੀਆਂ ਤੋਂ ਬਾਅਦ ਪ੍ਰੀ-ਬੋੋਰਡ ਪ੍ਰੀਖਿਆਵਾਂ ਲਈ ਵਿਸ਼ੇਸ਼ ਜਮਾਤਾਂ ਲਾਉਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪ੍ਰੀ-ਬੋਰਡ ਦੀ ਤਿਆਰੀ ਕਰਨ ਲਈ ਸਕੂਲਾਂ ਨੂੰ ਕਿਹਾ ਗਿਆ ਹੈ ਕਿ ਜੇ ਜ਼ਰੂਰੀ ਹੋਵੇ ਤਾਂ ਉਹ ਇਨ੍ਹਾਂ ਜਮਾਤਾਂ ਲਈ ਸਕੂਲ ਨੌਂ ਵਜੇ ਖੋਲ੍ਹ ਸਕਦੇ ਹਨ ਪਰ ਇਸ ਸਬੰਧੀ ਜਾਣਕਾਰੀ ਸਿੱਖਿਆ ਅਧਿਕਾਰੀਆਂ ਨੂੰ ਦੇਣੀ ਲਾਜ਼ਮੀ ਹੋਵੇਗੀ। ਉਨ੍ਹਾਂ ਸਕੂਲ ਮੁਖੀਆਂ ਨੂੰ ਮੌਜੂਦਾ ਹਾਲਾਤ ਨੂੰ ਦੇਖ ਕੇ ਆਪਣੇ ਪੱਧਰ ’ਤੇ ਵੀ ਵਿਦਿਆਰਥੀਆਂ ਦੀ ਭਲਾਈ ਲਈ ਫੈਸਲੇ ਲੈਣ ਲਈ ਕਿਹਾ।

Advertisement
Advertisement
Advertisement