ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੰਨੀ ਖੇਤੀਬਾੜੀ ਬਾਰੇ ਸੰਸਦੀ ਸਥਾਈ ਕਮੇਟੀ ਦੇ ਮੁਖੀ ਬਣੇ

08:01 AM Sep 20, 2024 IST

ਨਵੀਂ ਦਿੱਲੀ, 19 ਸਤੰਬਰ
ਕਾਂਗਰਸ ਦੇ ਸੀਨੀਅਰ ਆਗੂ ਸ਼ਸ਼ੀ ਥਰੂਰ ਵਿਦੇਸ਼ ਮਾਮਲਿਆਂ ਬਾਰੇ ਸੰਸਦੀ ਸਥਾਈ ਕਮੇਟੀ ਤੇ ਦਿਗਵਿਜੈ ਸਿੰਘ ਸਿੱਖਿਆ ਕਮੇਟੀ ਦੀ ਅਗਵਾਈ ਕਰਨਗੇ। ਪਾਰਟੀ ਸੂਤਰਾਂ ਨੇ ਦੱਸਿਆ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਖੇਤੀਬਾੜੀ ਬਾਰੇ ਸੰਸਦੀ ਸਥਾਈ ਕਮੇਟੀ ਦਾ ਮੁਖੀ ਬਣਾਇਆ ਗਿਆ ਹੈ ਜਦਕਿ ਸੰਸਦ ਮੈਂਬਰ ਸਪਤਗਿਰੀ ਉਲਕਾ ਪੇਂਡੂ ਵਿਕਾਸ ਪੈਨਲ ਦੀ ਅਗਵਾਈ ਕਰਨਗੇ। ਇਹ ਨਿਯੁਕਤੀਆਂ ਸਮਾਜਿਕ ਆਧਾਰ ਨੂੰ ਮੁੱਖ ਰੱਖ ਕੇ ਕੀਤੀਆਂ ਹਨ। ਸੂਤਰਾਂ ਨੇ ਦੱਸਿਆ ਕਿ ਕਾਂਗਰਸ ਨੇ ਚਾਰ ਵਿਭਾਗਾਂ ਨਾਲ ਸਬੰਧਤ ਸੰਸਦੀ ਸਥਾਈ ਕਮੇਟੀਆਂ ਦੀ ਅਗਵਾਈ ਕਰਨ ਲਈ ਚਾਰ ਆਗੂਆਂ ਦੇ ਨਾਂ ਅੱਗੇ ਭੇਜ ਦਿੱਤੇ ਹਨ ਪਰ ਇਸ ਬਾਰੇ ਹਾਲੇ ਤਕ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ। -ਪੀਟੀਆਈ

Advertisement

Advertisement