ਪ੍ਰਧਾਨ ਮੰਤਰੀ ਖ਼ਿਲਾਫ਼ ਮਰਿਆਦਾ ਮਤਾ ਲਿਆਉਣ ਲਈ ਚੰਨੀ ਨੇ ਸਪੀਕਰ ਨੂੰ ਨੋਟਿਸ ਦਿੱਤਾ
04:18 PM Jul 31, 2024 IST
ਨਵੀਂ ਦਿੱਲੀ, 31 ਜੁਲਾਈ
ਕਾਂਗਰਸ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਭਾਜਪਾ ਆਗੂ ਅਨੁਰਾਗ ਠਾਕੁਰ ਦੀਆਂ ਲੋਕ ਸਭਾ ਵਿੱਚ ਕੀਤੀਆਂ ਟਿੱਪਣੀਆਂ ਦੇ ਕੁੱਝ ਹਿੱਸੇ ਕਥਿਤ ਤੌਰ ’ਤੇ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੇ ਮਾਮਲੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਮਰਿਆਦਾ ਮਤਾ ਲਿਆਉਣ ਲਈ ਅੱਜ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਨੋਟਿਸ ਸੌਂਪਿਆ। ਮੋਦੀ ਨੇ ‘ਐਕਸ’ ’ਤੇ ਇੱਕ ਵੀਡੀਓ ਸਾਂਝੀ ਕੀਤੀ ਸੀ ਜਿਸ ਵਿੱਚ ਕਥਿਤ ਤੌਰ ’ਤੇ ਭਾਜਪਾ ਸੰਸਦ ਮੈਂਬਰ ਅਨੁਰਾਗ ਠਾਕੁਰ ਵੱਲੋਂ ਕੀਤੀਆਂ ਟਿੱਪਣੀਆਂ ਦੇ ਕੁੱਝ ਹਿੱਸੇ ਸਨ। ਇਨ੍ਹਾਂ ਟਿੱਪਣੀਆਂ ਨੂੰ ਸਦਨ ਦੀ ਕਾਰਵਾਈ ’ਚੋਂ ਹਟਾ ਦਿੱਤਾ ਗਿਆ ਸੀ। ਠਾਕੁਰ ਵੱਲੋਂ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਜਾਤ ਬਾਰੇ ਕੀਤੀ ਟਿੱਪਣੀ ਮਗਰੋਂ ਸਦਨ ਵਿੱਚ ਹੰਗਾਮਾ ਖੜ੍ਹਾ ਹੋ ਗਿਆ ਹੈ। ਕਾਂਗਰਸ ਦੇ ਦਲਿਤ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਨਿਯਮ 222 ਤਹਿਤ ਮਰਿਆਦਾ ਮਤਾ ਦੇ ਕੇ ਸਪੀਕਰ ਓਮ ਬਿਰਲਾ ਨੂੰ ਪ੍ਰਧਾਨ ਮੰਤਰੀ ਮੋਦੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। -ਪੀਟੀਆਈ
Advertisement
Advertisement