For the best experience, open
https://m.punjabitribuneonline.com
on your mobile browser.
Advertisement

ਚੰਨੀ ਨਿਰਮਲ ਕੁਟੀਆ ਸੀਚੇਵਾਲ ਵਿਖੇ ਹੋਏ ਨਤਮਸਤਕ

07:03 PM May 03, 2024 IST
ਚੰਨੀ ਨਿਰਮਲ ਕੁਟੀਆ ਸੀਚੇਵਾਲ ਵਿਖੇ ਹੋਏ ਨਤਮਸਤਕ
Advertisement

ਪਾਲ ਸਿੰਘ ਨੌਲੀ
ਜਲੰਧਰ, 3 ਮਈ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਨਿਰਮਲ ਕੁਟੀਆ ਸੀਚੇਵਾਲ ਨਤਮਸਤਕ ਹੋਏ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਤੋਂ ਅਸ਼ੀਰਵਾਦ ਲਿਆ। ਸੀਚੇਵਾਲ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਲੋਕ ਸਭਾ ਚੋਣਾਂ ਦੌਰਾਨ ਵਾਤਾਵਰਣ ਦਾ ਏਜੰਡਾ ਸੌਂਪਿਆ। ਉਨ੍ਹਾਂ ਚੰਨੀ ਨੂੰ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਉਹ ਲੋਕਾਂ ਦੇ ਇਸ ਏਜੰਡੇ ਨੂੰ ਆਪਣੀ ਚੋਣ ਮੁਹਿੰਮ ਦਾ ਹਿੱਸਾ ਬਣਾਉਣ। ਇਸ ਮੌਕੇ ਸ਼ਾਹਕੋਟ ਹਲਕੇ ਤੋਂ ਕਾਂਗਰਸ ਦੇ ਵਿਧਾਇਕ ਹਰਦੇਵ ਸਿੰਘ ਲਾਡੀ, ਸੁਰਜੀਤ ਸਿੰਘ ਸ਼ੰਟੀ, ਸਰਪੰਚ ਜੋਗਾ ਸਿੰਘ, ਬੂਟਾ ਸਿੰਘ ਤੇ ਹੋਰ ਕਾਂਗਰਸੀ ਆਗੂ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Advertisement

Advertisement
Author Image

amartribune@gmail.com

View all posts

Advertisement
Advertisement
×