ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੰਨੀ ਨੇ ਜਲੰਧਰ ਦੇ ਚੋਣ ਮਨੋਰਥ ਪੱਤਰ ਲਈ ਲੋਕਾਂ ਤੋਂ ਸੁਝਾਅ ਮੰਗੇ

11:23 AM Apr 30, 2024 IST

ਨਿੱਜੀ ਪੱਤਰ ਪ੍ਰੇਰਕ
ਜਲੰਧਰ, 29 ਅਪਰੈਲ
ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਲੰਧਰ ਲੋਕ ਸਭਾ ਹਲਕੇ ਦੇ ਵਿਕਾਸ ਲਈ ਚੋਣ ਮਨੋਰਥ ਪੱਤਰ ਤਿਆਰ ਕਰਨ ਲਈ ਲੋਕਾਂ ਤੋਂ ਸੁਝਾਅ ਮੰਗੇ ਹਨ। ਚਰਨਜੀਤ ਸਿੰਘ ਚੰਨੀ ਵੱਲੋਂ ਡਿਜੀਟਲ ਲਿੰਕ ਜਾਰੀ ਕੀਤਾ ਗਿਆ ਹੈ ਜਿਸ ’ਤੇ ਲੋਕਾਂ ਨੂੰ ਸੁਝਾਅ ਦੇਣ ਦੀ ਅਪੀਲ ਕੀਤੀ ਗਈ ਹੈ। ਸ੍ਰੀ ਚੰਨੀ ਨੇ ਕਿਹਾ ਕਿ ਇੱਥੋਂ ਦੇ ਲੋਕਾਂ ਦੀਆਂ ਸਮੱਸਿਆਵਾਂ ਤੇ ਜ਼ਰੂਰਤਾਂ ਨੂੰ ਇਸ ਚੋਣ ਮਨੋਰਥ ਪੱਤਰ ਵਿੱਚ ਖਾਸ ਤਰਜ਼ੀਹ ਦਿੱਤੀ ਜਾਵੇਗੀ ਤੇ ਲੋਕਾਂ ਦੇ ਸੁਝਾਅ ਨਾਲ ਤਿਆਰ ਕੀਤੇ ਜਾਣ ਵਾਲੇ ਚੋਣ ਮਨੋਰਥ ਪੱਤਰ ’ਤੇ ਕੰਮ ਵੀ ਕਰ ਕੇ ਦਿਖਾਇਆ ਜਾਵੇਗਾ। ਉਹਨਾਂ ਕਿਹਾ ਕਿ ਜਲੰਧਰ ਨੂੰ ਪੰਜਾਬ ਦੀ ਦੂਜੀ ਰਾਜਧਾਨੀ ਬਣਾਉਣਾ ਉਨ੍ਹਾਂ ਦੀ ਪਹਿਲਕਦਮੀ ਰਹੇਗੀ।

Advertisement

ਵੱਖ-ਵੱਖ ਪਾਰਟੀਆਂ ਦੇ ਆਗੂ ਕਾਂਗਰਸ ਵਿੱਚ ਸ਼ਾਮਲ ਹੋਏ

ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੂਜੀਆਂ ਰਾਜਨੀਤਕ ਪਾਰਟੀਆਂ ਵਿੱਚ ਸੰਨ੍ਹ ਲਾਈ ਹੈ। ਸੱਤਾਧਾਰੀ ਧਿਰ ‘ਆਪ’ ਦੇ ਐਸਸੀ ਵਿੰਗ ਦੇ ਸਾਬਕਾ ਪ੍ਰਧਾਨ ਬਲਵੰਤ ਸਿੰਘ ਭਾਟੀਆ, ਭਾਜਪਾ ਦੇ ਪ੍ਰੇਮ ਸਿੰਘ ਧਮਾਲੀ ਅਤੇ ਬਸਪਾ ਦੇ ਜਸਵਿੰਦਰ ਸਿੰਘ ਤਲਵਣ ਸਾਥੀਆਂ ਸਣੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਚਰਨਜੀਤ ਸਿੰਘ ਚੰਨੀ ਦੀ ਇਸ ਮੁਹਿੰਮ ਨਾਲ ਕਾਂਗਰਸ ਪਾਰਟੀ ਨੂੰ ਜਲੰਧਰ ਵਿੱਚ ਹੁਲਾਰਾ ਮਿਲਿਆ ਹੈ। ਬਲਵੰਤ ਸਿੰਘ ਭਾਟੀਆ ‘ਆਪ’ ਦੇ ਸ਼ੁਰੂਆਤੀ ਦਿਨਾਂ ਤੋਂ ਨਾਲ ਚੱਲ ਰਹੇ ਸਨ। ਇਸ ਕਰ ਕੇ ਉਨ੍ਹਾਂ ਨੂੰ ਐਸਸੀ ਵਿੰਗ ਦੀ ਪ੍ਰਧਾਨਗੀ ਦਾ ਅਹੁਦਾ ਦਿੱਤਾ ਗਿਆ ਸੀ। ਬਲਵੰਤ ਸਿੰਘ ਭਾਟੀਆ ਨੇ ਕਿਹਾ ਕਿ ‘ਆਪ’ ਵਾਲੇ ਆਪਣੇ ਸਿਧਾਂਤਾਂ ਤੋਂ ਥਿੜਕ ਗਏ ਹਨ। ਭਾਜਪਾ ਤੋਂ ਪ੍ਰੇਮ ਸਿੰਘ ਧੂਮਾਲੀ ਅਤੇ ਬਸਪਾ ਤੋਂ ਜਸਵਿੰਦਰ ਸਿੰਘ ਤਲਵਣ ਵੀ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।

Advertisement
Advertisement
Advertisement