ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੰਨੀ ਵੱਲੋਂ ਹਿਮਾਚਲ ਵਿੱਚ ਪੰਜਾਬੀ ਨੂੰ ਦੂਜੀ ਭਾਸ਼ਾ ਵਜੋਂ ਮਾਨਤਾ ਦੇਣ ਦੀ ਮੰਗ

08:04 AM Aug 29, 2024 IST

ਨਿੱਜੀ ਪੱਤਰ ਪ੍ਰੇਰਕ
ਜਲੰਧਰ, 28 ਅਗਸਤ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਹਿਮਾਚਲ ਪ੍ਰਦੇਸ਼ ਵਿੱਚ ਪੰਜਾਬੀ ਨੂੰ ਦੂਜੀ ਭਾਸ਼ਾ ਵਜੋਂ ਮਾਨਤਾ ਦੇਣ ਦੀ ਮੰਗ ਕੀਤੀ। ਉਨ੍ਹਾਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਸ਼ਿਮਲਾ ਵਿੱਚ ਕੀਤੀ ਮੀਟਿੰਗ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਨ੍ਹਾਂ ਇਸ ਗੱਲ ਨੂੰ ਬਾਖੂਬੀ ਉਭਾਰਿਆ ਹੈ ਕਿ ਹਿਮਾਚਲ ਪ੍ਰਦੇਸ਼ ਵਿੱਚ ਵੱਡੀ ਪੱਧਰ ’ਤੇ ਲੋਕ ਪੰਜਾਬੀ ਬੋਲਦੇ ਹਨ, ਇਸ ਲਈ ਪੰਜਾਬੀ ਨੂੰ ਬਣਦਾ ਮਾਣ ਦਿੱਤਾ ਜਾਵੇ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਮੀਟਿੰਗ ਸਬੰਧੀ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਪੋਸਟ ਸ਼ੇਅਰ ਕੀਤੀ ਹੈ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਅਤੇ ਭਰੋਸਾ ਦਿੱਤਾ ਕਿ ਉਹ ਇਸ ਨੂੰ ਲਾਗੂ ਕਰਨ ਵਿੱਚ ਯਤਨਸ਼ੀਲ ਰਹਿਣਗੇ। ਦੋਵਾਂ ਆਗੂਆਂ ਨੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਕਰੀਬ ਡੇਢ ਘੰਟੇ ਤੱਕ ਗੱਲਬਾਤ ਕੀਤੀ। ਇਸ ਦੌਰਾਨ ਦੋਵਾਂ ਵਿਚਾਲੇ ਹਿਮਾਚਲ ਅਤੇ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਬਾਰੇ ਵੀ ਗੱਲਬਾਤ ਹੋਈ।

Advertisement

Advertisement