ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੰਨੀ ਦੇ ਜਲੰਧਰ ਆਉਣ ਨਾਲ ਹਲਕਾ ਸੁਰਖੀਆਂ ਵਿੱਚ ਆਇਆ

08:47 AM Apr 16, 2024 IST
ਸ੍ਰੀ ਹਰਿਮੰਦਰ ਸਾਹਿਬ ’ਚ ਪਰਿਕਰਮਾ ਕਰਦੇ ਹੋਏ ਸਾਬਕਾ ਮੁੱਖ ਮੰੰਤਰੀ ਚਰਨਜੀਤ ਸਿੰਘ ਚੰਨੀ। -ਫੋਟੋ: ਵਿਸਾ਼ਲ

ਪਾਲ ਸਿੰਘ ਨੌਲੀ
ਜਲੰਧਰ, 15 ਅਪਰੈਲ
ਕਾਂਗਰਸ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਜਲੰਧਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਬਣਾਏ ਜਾਣ ਨਾਲ ਇਹ ਹਲਕਾ ਹੁਣ ਸੁਰਖੀਆਂ ਵਿੱਚ ਆ ਗਿਆ ਹੈ। ਉਧਰ, ਮੁੱਖ ਮੰਤਰੀ ਭਗਵੰਤ ਮਾਨ ‘ਆਪ’ ਦੇ ਵਿਧਾਇਕਾਂ ਅਤੇ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ ਵਿੱਚ ਕਹਿ ਚੁੱਕੇ ਹਨ ਕਿ ਉਨ੍ਹਾਂ ਲਈ ਜਲੰਧਰ ਹਲਕਾ ਵੀ ਉਸੇ ਤਰ੍ਹਾਂ ਹੈ ਜਿਵੇਂ ਸੰਗਰੂਰ। ਭਾਜਪਾ ਵੱਲੋਂ ਸੁਸ਼ੀਲ ਰਿੰਕੂ ਨੂੰ ਉਮੀਦਵਾਰ ਐਲਾਨਿਆ ਹੋਇਆ ਹੈ। ਉਨ੍ਹਾਂ ਨੂੰ ਸਭ ਤੋਂ ਪਹਿਲਾਂ ‘ਆਪ’ ਨੇ ਉਮੀਦਵਾਰ ਬਣਾਇਆ ਸੀ ਪਰ ਉਹ ਪਾਲਾ ਬਦਲ ਕੇ ਭਾਜਪਾ ਵਿੱਚ ਚਲੇ ਗਏ ਸਨ। ਜਲੰਧਰ ਤੋਂ ਚੰਨੀ ਦੇ ਚੋਣ ਲੜਨ ਦੀਆਂ ਸੰਭਾਵਨਾਵਾਂ ਨੂੰ ਦੇਖਦਿਆਂ ਹੀ ਸੁਸ਼ੀਲ ਰਿੰਕੂ ਲਗਾਤਾਰ ਇਹ ਬਿਆਨ ਦੇ ਰਹੇ ਸਨ ਕਿ ਉਨ੍ਹਾਂ ਦੀ ਲੜਾਈ ਦੋ-ਦੋ ਮੁੱਖ ਮੰਤਰੀਆਂ ਨਾਲ ਹੋਵੇਗੀ ਇੱਕ ਸਾਬਕਾ ਤੇ ਇੱਕ ਮੌਜੂਦਾ। ਰਿੰਕੂ ਦਾ ਮੰਨਣਾ ਸੀ ਕਿ ਭਗਵੰਤ ਮਾਨ ਨੇ ਜਲੰਧਰ ਦੀ ਚੋਣ ਨੂੰ ਆਪਣੇ ਵਕਾਰ ਦਾ ਸਵਾਲ ਬਣਾ ਲਿਆ ਹੈ ਤੇ ਇੱਕ ਤਰ੍ਹਾਂ ਨਾਲ ਉਨ੍ਹਾਂ ਨਾਲ ਹੀ ਅਸਲ ਮੁਕਾਬਲਾ ਹੋਵੇਗਾ। ਬਸਪਾ ਨੇ ਜਲੰਧਰ ਤੋਂ ਐਡਵੋਕੇਟ ਬਲਵਿੰਦਰ ਕੁਮਾਰ ਨੂੰ ਉਮੀਦਵਾਰ ਬਣਾਇਆ ਹੈ। ਸੀਪੀਆਈ (ਐਮ) ਨੇ ਮਾਸਟਰ ਪ੍ਰਸ਼ੋਤਮ ਲਾਲ ਬਿਲਗਾ ਨੂੰ ਉਮੀਦਵਾਰ ਬਣਾਇਆ ਹੈ। ਆਮ ਆਦਮੀ ਪਾਰਟੀ ਨੇ ਵੀ ਇੱਥੋਂ ਉਮੀਦਵਾਰ 16 ਅਪਰੈਲ ਨੂੰ ਐਲਾਨਣ ਬਾਰੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਦਿੱਤੀ ਹੋਈ ਹੈ। ਬੀਤੇ ਦਿਨ ਦਲਿਤ ਆਗੂ ਪਵਨ ਕੁਮਾਰ ਟੀਨੂੰ ਨੇ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਸਨ। ਉਨ੍ਹਾਂ ਨੂੰ ਜਲੰਧਰ ਤੋਂ ‘ਆਪ’ ਦਾ ਉਮੀਦਵਾਰ ਬਣਾਇਆ ਜਾਣਾ ਲਗਪਗ ਤੈਅ ਹੈ।

Advertisement

ਚੰਨੀ ਨੇ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ (ਟ੍ਰਿਬਿਉੂਨ ਨਿਉੂਜ਼ ਸਰਵਿਸ): ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਬਦਲਾਅ ਦੇ ਨਾਂ ਤੇ ਪੰਜਾਬ ਵਿੱਚ ਸਥਾਪਿਤ ਹੋਈ ਸਰਕਾਰ ਨੂੰ ਸਬਕ ਸਿਖਾਉਣ ਲਈ ਲੋਕਾਂ ਨੂੰ ਅਪੀਲ ਕੀਤੀ। ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਵੱਲੋਂ ਟਿਕਟ ਮਿਲਣ ਤੋਂ ਬਾਅਦ ਉਹ ਇੱਥੇ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਆਏ ਸਨ। ਮੱਥਾ ਟੇਕਣ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਜਲੰਧਰ ਤੋਂ ਲੋਕ ਸੇਵਾ ਕਰਨ ਲਈ ਚੁਣਿਆ ਹੈ। ਉਹ ਸੁਦਾਮਾ ਦੇ ਰੂਪ ਵਿੱਚ ਦੁਆਬੇ ਦੇ ਲੋਕਾਂ ਕੋਲ ਜਾਣਗੇ ਅਤੇ ਉਨ੍ਹਾਂ ਨੂੰ ਅਪੀਲ ਕਰਨਗੇ ਕਿ ਉਹ ਭਗਵਾਨ ਕ੍ਰਿਸ਼ਨ ਬਣ ਕੇ ਉਸ ਨੂੰ ਅਪਣਾਉਣ।

ਚੰਨੀ ਦਾ ਵਿਰੋਧ ਕਰ ਰਹੇ ਚੌਧਰੀ ਪਰਿਵਾਰ ਨੇ ਚੁੱਪ ਵੱਟੀ

ਜਲੰਧਰ ਤੋਂ ਚਰਨਜੀਤ ਸਿੰਘ ਚੰਨੀ ਦੇ ਚੋਣ ਲੜਨ ਦੀਆਂ ਸੰਭਾਵਨਾਵਾਂ ਨੂੰ ਦੇਖਦਿਆਂ ਮਰਹੂਮ ਚੌਧਰੀ ਸੰਤੋਖ ਸਿੰਘ ਦੇ ਪੁੱਤਰ ਤੇ ਫਿਲੌਰ ਹਲਕੇ ਤੋਂ ਕਾਂਗਰਸ ਦੇ ਵਿਧਾਇਕ ਚੌਧਰੀ ਵਿਕਰਮਜੀਤ ਸਿੰਘ ਨੇ ਉਨ੍ਹਾਂ ਦਾ ਵਿਰੋਧ ਕੀਤਾ ਸੀ। ਉਨ੍ਹਾਂ ਵੱਲੋਂ ਚੀਫ ਵਿੱਪ ਤੋਂ ਅਸਤੀਫ਼ਾ ਦੇਣਾ ਵੀ ਚੰਨੀ ਦੇ ਵਿਰੋਧ ਦਾ ਹੀ ਇੱਕ ਹਿੱਸਾ ਮੰਨਿਆ ਜਾ ਰਿਹਾ ਸੀ। ਇਹ ਵੀ ਅੰਦਾਜ਼ੇ ਲੱਗਣ ਲੱਗੇ ਸਨ ਕਿ ਚੌਧਰੀ ਪਰਿਵਾਰ ‘ਆਪ’ ਵਿੱਚ ਸ਼ਾਮਲ ਹੋ ਸਕਦਾ ਹੈ। ਇਸ ਪ੍ਰਚਾਰ ਨੇ ਵੀ ਚੰਨੀ ਦੀ ਟਿਕਟ ਰੋਕੀ ਰੱਖੀ ਸੀ ਪਰ ਜਿਉਂ ਹੀ ਪਵਨ ਕੁਮਾਰ ਟੀਨੂੰ ‘ਆਪ’ ਵਿੱਚ ਸ਼ਾਮਲ ਹੋ ਗਏ ਤਾਂ ਉਸੇ ਸ਼ਾਮ ਨੂੰ ਕਾਂਗਰਸ ਨੇ ਚੰਨੀ ਦੀ ਟਿਕਟ ’ਤੇ ਸਹੀ ਪਾ ਦਿੱਤੀ। ਚੰਨੀ ਦਾ ਤਿੱਖਾ ਵਿਰੋਧ ਕਰ ਰਹੇ ਚੌਧਰੀ ਪਰਿਵਾਰ ਨੇ ਹਾਲ ਦੀ ਘੜੀ ਚੁੱਪ ਧਾਰ ਲਈ ਹੈ।
Advertisement

Advertisement
Advertisement