For the best experience, open
https://m.punjabitribuneonline.com
on your mobile browser.
Advertisement

ਸਨਅਤੀ ਸ਼ਹਿਰ ’ਚ ਗੂੰਜੇ ਸ਼ਿਵ ਸ਼ੰਭੂ ਦੇ ਜੈਕਾਰੇ

08:44 AM Mar 07, 2024 IST
ਸਨਅਤੀ ਸ਼ਹਿਰ ’ਚ ਗੂੰਜੇ ਸ਼ਿਵ ਸ਼ੰਭੂ ਦੇ ਜੈਕਾਰੇ
ਸ਼ਹਿਰ ਵਿੱਚ ਕੱਢੀ ਸ਼ੋਭਾ ਯਾਤਰਾ ’ਚ ਹਾਜ਼ਰ ਸ਼ਰਧਾਲੂ। -ਫੋਟੋ: ਗੁਰਿੰਦਰ ਸਿੰਘ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣ, 6 ਮਾਰਚ
ਸ੍ਰੀ ਮਹਾਕਾਲ ਸੇਵਾ ਮੰਡਲ ਵੱਲੋਂ ਮਹਾਸ਼ਿਵਰਾਤਰੀ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ, ਜਿਸਦਾ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਫੁੱਲਾਂ ਦੀ ਵਰਖਾ ਨਾਲ ਸ਼ਰਧਾਲੂਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਸ਼ੋਭਾ ਯਾਤਰਾ ਸ੍ਰੀ ਸ਼ਿਵ ਮੰਦਰ ਰਾਮਲੀਲਾ ਮੈਦਾਨ (ਦਰੇਸੀ) ਤੋਂ ਸ਼ੁਰੂ ਹੋ ਕੇ ਵੱਖ ਵੱਖ ਥਾਵਾਂ ਤੋਂ ਹੁੰਦੇ ਹੋਏ ਵਿਵੇਕ ਧਾਮ ਆਸ਼ਰਮ ਨੂਰਵਾਲਾ ਰੋਡ ਵਿਖੇ ਸਮਾਪਤ ਹੋਈ। ਸ਼ੋਭਾ ਯਾਤਰਾ ਦੇ ਸਾਰੇ ਰਸਤਿਆਂ ਨੂੰ ਰੰਗ-ਬਿਰੰਗੀਆਂ ਲਾਈਟਾਂ, ਫੁੱਲਾਂ ਅਤੇ ਸੁੰਦਰ ਕਲਾਕ੍ਰਿਤੀਆਂ ਨਾਲ ਸਜਾਇਆ ਗਿਆ ਸੀ। ਇਸ ਯਾਤਰਾ ਵਿੱਚ ਮੁੱਖ ਮਹਿਮਾਨ ਵਜੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਪਹੁੰਚੇ।

Advertisement

ਸਮਰਾਲਾ ਵਿੱਚ ਸ਼ੋਭਾ ਯਾਤਰਾ ਕੱਢੀ

ਸਮਰਾਲਾ (ਡੀਪੀਐੱਸ ਬੱਤਰਾ): ਮਹਾਸ਼ਿਵਾਰਤਰੀ ਸਬੰਧੀ ਅੱਜ ਸਥਾਨਕ ਸ੍ਰੀ ਕਲੇਸ਼ਵਰ ਸ਼ਿਵ ਮੰਦਿਰ ਬਾਜ਼ਾਰ ’ਚੋਂ 24ਵੀਂ ਵਿਸ਼ਾਲ ਸ਼ਿਵ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ। ਸ੍ਰੀ ਨੀਲਕੰਠ ਸੇਵਾ ਸਮਿਤੀ ਵੱਲੋਂ ਕੱਢੀ ਗਈ ਸ਼ੋਭਾ ਯਾਤਰਾ ਦੇ ਸਵਾਗਤ ਲਈ ਸ਼ਹਿਰ ਦੇ ਬਾਜ਼ਾਰ ਵਿੱਚ ਵੱਡੀ ਗਿਣਤੀ ਸ਼ਰਧਾਲੂਆਂ ਦੀ ਭੀੜ ਸੀ। ਕਲਾਕਾਰਾਂ ਵੱਲੋਂ ਤਿਆਰ ਕੀਤੀਆਂ ਸ਼ਿਵ ਪਰਿਵਾਰ ਦੀਆਂ ਆਕਰਸ਼ਕ ਝਾਕੀਆਂ ਨਾਲ ਸਜੀ ਇਸ ਸ਼ੋਭਾ ਯਾਤਰਾ ਲਈ ਸ਼ਹਿਰ ਦੇ ਦੁਕਾਨਦਾਰਾਂ ਅਤੇ ਹੋਰ ਸ਼ਰਧਾਲੂਆਂ ਅਤੇ ਵੱਖ-ਵੱਖ ਧਾਰਮਿਕ ਸੰਸਥਾਵਾਂ ਨੇ ਕਈ ਥਾਵੀਂ ਸਵਾਗਤੀ ਗੇਟ ਸਜਾਏ ਹੋਏ ਸਨ। ਸ਼ੋਭਾ ਯਾਤਰਾ ’ਚ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ, ਰੁਪਿੰਦਰ ਸਿੰਘ ਰਾਜਾ ਗਿੱਲ ਆਦਿ ਹਾਜ਼ਰ ਸਨ।

Advertisement
Author Image

sukhwinder singh

View all posts

Advertisement
Advertisement
×