For the best experience, open
https://m.punjabitribuneonline.com
on your mobile browser.
Advertisement

ਸੰਵਿਧਾਨ ਦੀ ਕਾਪੀ ਲੈ ਕੇ ਨਾਮਜ਼ਦਗੀ ਦਾਖ਼ਲ ਕਰਨ ਪੁੱਜੇ ਚਰਨਜੀਤ ਚੰਨੀ

09:00 AM May 11, 2024 IST
ਸੰਵਿਧਾਨ ਦੀ ਕਾਪੀ ਲੈ ਕੇ ਨਾਮਜ਼ਦਗੀ ਦਾਖ਼ਲ ਕਰਨ ਪੁੱਜੇ ਚਰਨਜੀਤ ਚੰਨੀ
ਜਲੰਧਰ ਵਿੱਚ ਸੰਵਿਧਾਨ ਦੀ ਕਾਪੀ ਲੈ ਕੇ ਨਾਮਜ਼ਦਗੀ ਭਰਨ ਪੁੱਜੇ ਚਰਨਜੀਤ ਚੰਨੀ।
Advertisement

ਪਾਲ ਸਿੰਘ ਨੌਲੀ
ਜਲੰਧਰ, 10 ਮਈ
‘ਆਪ’ ਉਮੀਦਵਾਰ ਨੂੰ ਛੱਡ ਕੇ ਬਾਕੀ ਸਾਰੀਆਂ ਪ੍ਰਮੁੱਖ ਰਾਜਨੀਤਕ ਪਾਰਟੀਆਂ ਦੇ ਉਮੀਦਵਾਰਾਂ ਨੇ ਅੱਜ ਆਪਣੀਆਂ ਨਾਮਜ਼ਦਗੀਆਂ ਦਾਖ਼ਲ ਕਰ ਦਿੱਤੀਆਂ ਹਨ। ਅੱਜ ਰਾਜਨੀਤਕ ਪਾਰਟੀਆਂ ਦੇ ਵੱਡੇ ਉਮੀਦਵਾਰਾਂ ਸਮੇਤ 6 ਜਣਿਆਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ।
ਚਰਨਜੀਤ ਸਿੰਘ ਚੰਨੀ ਜਦੋਂ ਨਾਮਜ਼ਦਗੀ ਦਾਖਲ ਕਰਨ ਲਈ ਆਏ ਤਾਂ ਉਨ੍ਹਾਂ ਸੰਵਿਧਾਨ ਦੀ ਕਾਪੀ ਵੀ ਫੜੀ ਹੋਈ ਸੀ। ਉਨ੍ਹਾਂ ਕਿਹਾ ਕਿ ਇਸ ਵਾਰ ਦੀ ਲੜਾਈ ਸੰਵਿਧਾਨ ਨੂੰ ਬਚਾਉਣ ਦੀ ਹੈ। ਜੇਕਰ ਭਾਜਪਾ ਸੱਤਾ ਵਿੱਚ ਵਾਪਸ ਆਉਂਦੀ ਹੈ ਤਾਂ ਉਹ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦਾ ਸੰਵਿਧਾਨ ਬਦਲ ਦੇਵੇਗੀ। ਇਸ ਤੋਂ ਪਹਿਲਾਂ ਚੰਨੀ ਨੇ ਦੂਜੇ ਉਮੀਦਵਾਰਾਂ ’ਤੇ ਦਲ ਬਦਲੂ ਦੇ ਦੋਸ਼ ਲਾ ਕੇ ਉਨ੍ਹਾਂ ਨੂੰ ਸਬਕ ਸਿਖਾਉਣ ਦਾ ਕਹਿ ਕੇ ਨਿਸ਼ਾਨੇ ਸੇਧੇ ਜਦਕਿ ਉਨ੍ਹਾਂ ਦੇ ਵਿਰੋਧੀ ਉਮੀਦਵਾਰ ਉਨ੍ਹਾਂ ’ਤੇ ਬਾਹਰੀ ਹੋਣ ਦਾ ਦੋਸ਼ ਲਾ ਰਹੇ ਹਨ। ਭਾਜਪਾ ਉਮੀਦਵਾਰ ਸੁਸ਼ੀਲ ਰਿੰਕੂ ਨੇ ਆਪਣੇ ਰੋਡ ਸ਼ੋਅ ਦੌਰਾਨ ਕਿਹਾ ਕਿ ਜਲੰਧਰ ਦੇ ਲੋਕ ਬਾਹਰੀ ਉਮੀਦਵਾਰ ਨੂੰ ਪਸੰਦ ਨਹੀਂ ਕਰਦੇ। ਦੂਜੇ ਪਾਸੇ ਚੰਨੀ ਨੇ ਸਪਸ਼ਟ ਕੀਤਾ ਕਿ ਉਹ ਬਾਹਰੀ ਨਹੀਂ ਹਨ ਸਗੋਂ ਉਨ੍ਹਾਂ ਦੇ ਵੱਡ-ਵਡੇਰੇ ਤੇ ਜਠੇਰੇ ਇੱਧਰ ਦੋਆਬੇ ਦੇ ਹੀ ਹਨ। ਪੰਜਾਬ ਭਾਜਪਾ ਮਾਮਲਿਆਂ ਦੇ ਇੰਚਾਰਜ ਵਿਜੇ ਰੂਪਾਨੀ ਨੇ ਕਿਹਾ ਕਿ ਰਵਨੀਤ ਬਿੱਟੂ ਅਤੇ ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਰਾਜ ਕੌਰ ਸਿੱਧੂ ਮਲੂਕਾ ਨੂੰ ਐਨਓਸੀ ਨਾ ਦੇਣ ਦਾ ਮਾਮਲਾ ਚੋਣ ਕਮਿਸ਼ਨ ਕੋਲ ਭੇਜ ਦਿੱਤਾ ਹੈ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਭਾਜਪਾ ਉਮੀਦਵਾਰਾਂ ਨੂੰ ਚੋਣ ਲੜਨ ਤੋਂ ਰੋਕਣ ਲਈ ਕਈ ਤਰ੍ਹਾਂ ਦੇ ਦਾਅ ਪੇਚ ਖੇਡ ਰਹੀ ਹੈ।

Advertisement

ਚੰਨੀ ਤੇ ਕੇਪੀ ਇੱਕ ਦੂਜੇ ਤੋਂ ਨਜ਼ਰਾਂ ਬਚਾ ਕੇ ਲੰਘੇ

ਚਰਨਜੀਤ ਸਿੰਘ ਚੰਨੀ ਨੇ ‘ਆਪ’ ਅਤੇ ਭਾਜਪਾ ’ਤੇ ਸ਼ਬਦੀ ਹਮਲੇ ਕੀਤੇ ਪਰ ਅਕਾਲੀ ਦਲ ਜਾਂ ਇਸ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਬਾਰੇ ਕੁਝ ਨਹੀਂ ਕਿਹਾ ਜੋ ਉਨ੍ਹਾਂ ਦਾ ਨਜ਼ਦੀਕੀ ਰਿਸ਼ਤੇਦਾਰ ਹੈ। ਜਦੋਂ ਕੇਪੀ ਅਤੇ ਸਾਬਕਾ ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਤੋਂ ਬਾਹਰ ਆ ਰਹੇ ਸਨ ਤਾਂ ਚੰਨੀ, ਉਨ੍ਹਾਂ ਦਾ ਪਰਿਵਾਰ ਅਤੇ ਹੋਰ ਕਾਂਗਰਸੀ ਆਗੂ ਅੰਦਰ ਜਾ ਰਹੇ ਸਨ। ਕੇਪੀ ਅਤੇ ਚੰਨੀ ਆਹੋ-ਸਾਹਮਣੇ ਆਏ ਪਰ ਇੱਕ ਦੂਜੇ ਤੋਂ ਨਜ਼ਰਾਂ ਬਚਾ ਕੇ ਲੰਘ ਗਏ।

Advertisement
Author Image

sukhwinder singh

View all posts

Advertisement
Advertisement
×