For the best experience, open
https://m.punjabitribuneonline.com
on your mobile browser.
Advertisement

ਭਾਜਪਾ ਨਾਲ ਰਲੇ ਹੋਏ ਨੇ ਚਰਨਜੀਤ ਚੰਨੀ: ਮੀਤ ਹੇਅਰ

07:07 AM Apr 26, 2024 IST
ਭਾਜਪਾ ਨਾਲ ਰਲੇ ਹੋਏ ਨੇ ਚਰਨਜੀਤ ਚੰਨੀ  ਮੀਤ ਹੇਅਰ
ਧੂਰੀ ਵਿੱਚ ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ‘ਆਪ’ ਉਮੀਦਵਾਰ ਮੀਤ ਹੇਅਰ।
Advertisement

ਬੀਰਬਲ ਰਿਸ਼ੀ
ਧੂਰੀ, 25 ਅਪਰੈਲ
ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭਾਰਤੀ ਜਨਤਾ ਪਾਰਟੀ ਨਾਲ ਘਿਉ ਖਿਚੜੀ ਹਨ ਕਿਉਂਕਿ ਸ੍ਰੀ ਚੰਨੀ ਦੇ ਭਾਣਜੇ ਕੋਲੋਂ ਕਰੋੜਾਂ ਰੁਪਏ ਫੜਿਆ ਗਿਆ ਤੇ ਉਨ੍ਹਾਂ ’ਤੇ ਵੀ ਗੰਭੀਰ ਇਲਜ਼ਾਮ ਲੱਗੇ ਪਰ ਹੈਰਾਨੀਜਨਕ ਹੈ ਕਿ ਉਹ ਕੇਂਦਰੀ ਏਜੰਸੀਆਂ ਤੋਂ ਬੇਖੌਫ਼ ਲੁੱਡੀਆਂ ਪਾਉਂਦੇ ਫਿਰਦੇ ਹਨ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਬੇਦਾਗ ਮੁੱਖ ਮੰਤਰੀ ਤੇ ਹੋਰਨਾ ਨੂੰ ਕੇਂਦਰ ਦੀ ਭਾਜਪਾ ਉਲਝਾਉਣ ਲਈ ਪੱਬਾਂ ਭਾਰ ਹੈ।
‘ਆਪ’ ਉਮੀਦਵਾਰ ਮੀਤ ਹੇਅਰ ਨੇ ਇੱਥੇ ਦਸਮੇਸ਼ ਨਗਰ, ਤਾਰਾ ਹਵੇਲੀ, ਵਾਰਡ ਨੰਬਰ 2, ਵਾਰਡ ਨੰਬਰ 3 ’ਚ ਕੀਤੀਆਂ ਮੀਟਿੰਗਾਂ ਕੀਤੀਆਂ। ਉਨ੍ਹਾਂ ਉਕਤ ਮੀਟਿੰਗਾਂ ਕਰਨ ਤੋਂ ਇਲਾਵਾ ਬਾਰ ਐਸੋਸੀਏਸ਼ਨ ਧੂਰੀ ਦੇ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ ਜਿਸ ਵਿੱਚ ਕੁੱਝ ਅਹਿਮ ਮੁੱਦਿਆਂ ’ਤੇ ਵਿਚਾਰ ਚਰਚਾ ਹੋਈ। ਇਨ੍ਹਾਂ ਮੀਟਿੰਗਾਂ ਦੌਰਾਨ ਮੁੱਖ ਮੰਤਰੀ ਦੇ ਓਐਸਡੀ ਪ੍ਰੋਫੈਸਰ ਓਂਕਾਰ ਸਿੰਘ, ਮੁੱਖ ਮੰਤਰੀ ਦਫ਼ਤਰ ਕੈਂਪ ਧੂਰੀ ਦੇ ਇੰਚਾਰਜ ਅਮ੍ਰਿਤਪਾਲ ਸਿੰਘ ਬਰਾੜ ਤੇ ਹਲਕਾ ਕੋਆਰਡੀਨੇਟਰ ਪੁਸ਼ਪਿੰਦਰ ਸੋਮਾ ਆਦਿ ਹਾਜ਼ਰ ਸਨ।

Advertisement

ਟਰੱਕ ਅਪਰੇਟਰਾਂ ਨੂੰ ਸਰਕਾਰ ਦੀਆਂ ਪ੍ਰਾਪਤੀਆਂ ਦੱਸੀਆਂ

ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਇੱਥੇ ਟਰੱਕ ਯੂਨੀਅਨ ਵਿੱਚ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਦੱਸੀਆਂ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਵਿੱਚ ਕਿਸੇ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਤੋਂ ਹੀ ਚੋਣਾਂ ਦੌਰਾਨ ਕੀਤੇ ਵਾਅਦੇ ਲਾਗੂ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ। ਉਨ੍ਹਾਂ ਨਾਲ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵੀ ਹਾਜ਼ਰ ਸਨ। ਸ੍ਰੀ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਥੋੜੇ ਅਰਸੇ ਦੌਰਾਨ ਹੀ ਘਰਾਂ ਦੇ ਬਿਜਲੀ ਬਿੱਲ ਮੁਆਫ ਕਰਨ, ਸਰਕਾਰੀ ਨੌਕਰੀਆਂ ਦੇਣ, ਪ੍ਰਾਈਵੇਟ ਥਰਮਲ ਪਲਾਂਟ ਨੂੰ ਸਰਕਾਰੀ ਹੱਥਾਂ ਵਿੱਚ ਲੈਣ ਅਤੇ 14 ਟੌਲ ਪਲਾਜ਼ੇ ਬੰਦ ਕਰਨਾ ਆਦਿ ਅਹਿਮ ਫੈਸਲੇ ਲਏ ਗਏ ਹਨ। ਇਸ ਮੌਕੇ ਟਰੱਕ ਯੂਨੀਅਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਫੱਗੂਵਾਲਾ, ਮਨਦੀਪ ਸਿੰਘ ਲੱਖੇਵਾਲ, ਲਖਵਿੰਦਰ ਸਿੰਘ, ਜਤਿੰਦਰ ਸਿੰਘ ਵਿੱਕੀ ਬਾਜਵਾ, ਰਾਮ ਗੋਇਲ ਆਦਿ ਹਾਜ਼ਰ ਸਨ। ਇਸ ਤੋਂ ਬਾਅਦ ਮੀਤ ਹੇਅਰ ਵੱਲੋਂ ਨਦਾਮਪੁਰ ਅਤੇ ਭਵਾਨੀਗੜ੍ਹ ਵਿਖੇ ਪਾਰਟੀ ਵਰਕਰਾਂ ਦੀਆਂ ਮੀਟਿੰਗਾਂ ਨੂੰ ਵੀ ਸੰਬੋਧਨ ਕੀਤਾ।

ਮੀਤ ਹੇਅਰ ਦੀ ਕੋਠੀ ਅੱਗੇ ਪੱਕਾ ਮੋਰਚਾ ਲਾਉਣਗੇ ਕਿਸਾਨ

ਸੁਨਾਮ ਊਧਮ ਸਿੰਘ ਵਾਲਾ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕਿਸਾਨੀ ਮੁੱਦਿਆਂ ਨੂੰ ਲੈ ਕੇ ਆਉਂਦੀ 5 ਮਈ ਤੋਂ ਕੈਬਨਿਟ ਮੰਤਰੀ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਦਾ ਪੱਕਾ ਘਿਰਾਓ ਪੰਜ ਮਈ ਤੋਂ ਕੀਤਾ ਜਾਵੇਗਾ ਅਤੇ ਸੰਗਰੂਰ-ਬਰਨਾਲਾ ਦੇ ਹਰੇਕ ਪਿੰਡ ਸ਼ਹਿਰ ’ਚ ਸਖਤ ਵਿਰੋਧ ਕੀਤਾ ਜਾਵੇਗਾ। ਇਹ ਫੈਸਲਾ ਅੱਜ ਇੱਥੇ ਕਿਸਾਨ ਜਥੇਬੰਦੀ ਦੀ ਹੋਈ ਮੀਟਿੰਗ ਤੋਂ ਬਾਅਦ ਲਿਆ ਗਿਆ। ਬਲਾਕ ਸੁਨਾਮ ਦੇ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਨੇ ਦੋਸ਼ ਲਾਇਆ ਕਿ ਪਿੰਡ ਜਹਾਂਗੀਰ ਵਾਲੇ ਜ਼ਮੀਨੀ ਮਸਲੇ ਵਿੱਚ ਇੱਕ ਮੀਟਿੰਗ ਦੌਰਾਨ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਇਸ ਮਸਲੇ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿਵਾਇਆ ਗਿਆ ਸੀ ਪਰ ਇਹ ਮਸਲਾ ਹੱਲ ਨਹੀਂ ਕੀਤਾ ਗਿਆ। ਇਸ ਦੇ ਰੋਸ ਵਜੋਂ ਮੰਤਰੀ ਦੇ ਕੋਠੀ ਅੱਗੇ ਪੱਕਾ ਮੋਰਚਾ ਲਗਾਇਆ ਜਾਵੇਗਾ।

Advertisement
Author Image

joginder kumar

View all posts

Advertisement
Advertisement
×