ਮਹਿਲਾ ਕਮਿਸ਼ਨ ਅੱਗੇ ਅੱਜ ਪੇਸ਼ ਹੋ ਸਕਦੇ ਹਨ Charanjit Channi
ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 19 ਨਵੰਬਰ
ਬੀਤੇ ਦਿਨ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨੋਟਿਸ ਜਾਰੀ ਕਰਦਿਆਂ ਅੱਜ ਕਮਿਸ਼ਨ ਦੇ ਦਫਤਰ ਵਿਚ ਨਿੱਜੀ ਤੌਰ ’ਤੇ ਪੇਸ਼ ਹੋਣ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਗਿੱਦੜਬਾਹਾ ਵਿਚ ਜ਼ਿਮਨੀ ਚੋਣ ਦੇ ਮੱਦੇਨਜ਼ਰ ਚੋਣ ਪ੍ਰਚਾਰ ਦੌਰਾਨ ਔਰਤਾਂ ਖ਼ਿਲਾਫ਼ ਅਪਮਾਨਜਨਕ ਟਿੱਪਣੀ ਲਈ ਚਰਨਜੀਤ ਚੰਨੀ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ। ਹਾਲਾਂਕਿ ਹੁਣ ਤੱਕ ਸ੍ਰੀ ਚੰਨੀ ਵੱਲੋਂ ਇਸ ਸਬੰਧੀ ਕੋਈ ਟਿੱਪਣੀ ਜਾਂ ਜਵਾਬ ਸਾਹਮਣੇ ਨਹੀਂ ਆਇਆ ਹੈ।
ਨੋਟਿਸ ਅਨੁਸਾਰ ਜੇਕਰ ਚੰਨੀ 19 ਨਵੰਬਰ ਨੂੰ ਸਵੇਰੇ 11 ਵਜੇ ਨਿੱਜੀ ਤੌਰ ’ਤੇ ਕਮਿਸ਼ਨ ਦੇ ਦਫਤਰ ’ਚ ਹਾਜ਼ਰ ਹੋ ਕੇ ਆਪਣੀ ਸਫਾਈ ਵਿੱਚ ਕੋਈ ਜਵਾਬ ਨਹੀਂ ਦਿੰਦੇ ਤਾਂ ਸਮਝ ਲਿਆ ਜਾਵੇਗਾ ਕਿ ਉਹ ਆਪਣੀ ਸਫਾਈ ਵਿੱਚ ਕੁਝ ਨਹੀਂ ਕਹਿਣਾ ਚਾਹੁੰਦੇ ਅਤੇ ਉਨ੍ਹਾਂ ਵਿਰੁੱਧ ਭਾਰਤੀ ਨਿਆਂ ਸਹਿੰਤਾ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਨ ਲਈ ਡਾਇਰੈਕਟਰ ਜਨਰਲ ਆਫ ਪੁਲੀਸ ਨੂੰ ਲਿਖ ਦਿੱਤਾ ਜਾਵੇਗਾ। ਚੰਨੀ ਵੱਲੋਂ ਕੀਤੀ ਗਈ ਟਿੱਪਣੀ ਦੀ ਕਾਂਗਰਸ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਵੀ ਆਲੋਚਨਾ ਕੀਤੀ ਗਈ ਹੈ।